ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ, ਮੋਗਾ ਵਿਖੇ 30 ਨਵੰਬਰ ਤੱਕ ਭੇਜੀਆਂ ਜਾ ਸਕਦੀਆਂ ਹਨ ਅਰਜੀਆਂ-ਡਿਪਟੀ ਕਮਿਸ਼ਨਰ
ਮੋਗਾ, 31 ਅਕਤੂਬਰ (ਗੁਰਕੀਰਤ ਜਗਰਾਉਂ /ਮਨਜਿੰਦਰ ਗਿੱਲ) ਯੁਵਕ ਸੇਵਾਵਾਂ ਵਿਭਾਗ ਵੱਲੋਂ ਪੰਜਾਬ ਦੇ ਚੋਣਵੇਂ ਨੌਜਵਾਨਾਂ ਨੂੰ ''ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ'' ਸਾਲ 2021-22 ਦੇਣ ਦੀ ਤਜਵੀਜ਼ ਹੈ। ਇਸ ਪੁਰਸਕਾਰ ਲਈ ਚੁਣੇ ਗਏ ਨੌਜਵਾਨਾਂ ਨੂੰ ਮੈਡਲ, ਸਕਰੋਲ ਸਰਟੀਫਿਕੇਟ ਅਤੇ 51 ਹਜ਼ਾਰ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ''ਸ਼ਹੀਦ-ਏ-ਆਜ਼ਮ ਸ੍ਰ. ਭਗਤ ਸਿੰਘ ਰਾਜ ਯੁਵਾ ਪੁਰਸਕਾਰ'', ਯੁਵਕ ਗਤੀਵਿਧੀਆਂ ਵਿੱਚ ਉੱਘਾ ਤੇ ਸ਼ਲਾਘਾਯੋਗ ਕੰਮ ਕਰਨ ਵਾਲੇ ਨੌਜਵਾਨਾਂ ਨੂੰ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪੁਰਸਕਾਰ ਲਈ ਨੌਜਵਾਨ ਪਿਛਲੇ ਸਾਲਾਂ ਤੋਂ ਵੱਖ-ਵੱਖ ਯੁਵਕ ਗਤੀਵਿਧੀਆਂ ਜਿਵੇਂ ਯੁਵਕ ਭਲਾਈ ਗਤੀਵਿਧੀਆਂ, ਕੌਮੀ ਸੇਵਾ ਯੋਜਨਾ, ਐੱਨ.ਸੀ.ਸੀ., ਸੱਭਿਆਚਾਰਕ ਗਤੀਵਿਧੀਆਂ, ਪਰਬਤ ਰੋਹਣ, ਹਾਈਕਿੰਗ ਟਰੈਕਿੰਗ, ਖੇਡਾਂ, ਸਮਾਜ ਸੇਵਾ, ਰਾਸ਼ਟਰੀ ਏਕਤਾ, ਖੂਨਦਾਨ, ਨਸ਼ਿਆਂ ਵਿਰੁੱਧ ਜਾਗਰੂਕਤਾ, ਵਿੱਦਿਅਕ ਯੋਗਤਾ, ਬਹਾਦਰੀ ਦੇ ਕਾਰਨਾਮੇ, ਸਕਾਊਟਿੰਗ, ਗਾਈਡਿੰਗ ਅਤੇ ਸਾਹਸੀ ਗਤੀਵਿਧੀਆਂ ਵਿੱਚ ਹਿੱਸਾ ਲੈਂਦਾ ਰਿਹਾ ਹੋਵੇ। ਉਨ੍ਹਾਂ ਦੱਸਿਆ ਕਿ ਇਹ ਪੁਰਸਕਾਰ ਸਿਰਫ਼ ਪੰਜਾਬ ਦੇ ਨੌਜਵਾਨਾਂ ਲਈ ਹੈ ਅਤੇ ਉਮੀਦਵਾਰ ਦੀ ਉਮਰ ਮਿਤੀ 31 ਮਾਰਚ, 2022 ਨੂੰ 15 ਸਾਲ ਤੋਂ ਘੱਟ ਅਤੇ 35 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ। ਉਮੀਦਵਾਰ ਯੁਵਕ ਭਲਾਈ ਗਤੀਵਿਧੀਆਂ ਜਾਂ ਸਮਾਜ ਸੇਵਾ ਵਿੱਚ ਸ਼ਾਮਲ ਹੁੰਦਾ ਰਿਹਾ ਹੋਵੇ ਅਤੇ ਪੁਰਸਕਾਰ ਪ੍ਰਾਪਤ ਹੋਣ ਉਪਰੰਤ ਵੀ 2 ਸਾਲ ਬਾਅਦ ਇਨ੍ਹਾਂ ਗਤੀਵਿਧੀਆਂ ਨੂੰ ਚਾਲੂ ਰੱਖਣ ਦਾ ਇਛੁੱਕ ਹੋਵੇ। ਇਹ ਗਤੀਵਿਧੀਆਂ ਸਮਾਜ ਸੇਵਾ ਅਤੇ ਨੌਜਵਾਨਾਂ ਦੇ ਵਿਕਾਸ ਵਿੱਚ ਸਹਾਈ ਹੋਣੀਆਂ ਚਾਹੀਦੀਆਂ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਪੁਰਸਕਾਰ ਲਈ ਚੋਣ ਉਸ ਦੀ ਸਮਾਜ ਸੁਧਾਰ ਵਿੱਚ ਅਸਲ ਇੱਛਾ ਅਤੇ ਪ੍ਰਤੀਨਿਧਤਾ ਦੇ ਆਧਾਰ 'ਤੇ ਕੀਤੀ ਜਾਵੇਗੀ। ਇਸ ਪੁਰਸਕਾਰ ਲਈ ਯੋਗ ਉਮੀਦਵਾਰ ਆਪਣੀਆਂ ਅਰਜ਼ੀਆਂ ਅਤੇ ਪ੍ਰਾਪਤੀ ਸਬੰਧੀ ਆਪਣੀ ਪ੍ਰਤੀ ਬੇਨਤੀ (ਦਸਤਾਵੇਜ਼) ਦੀ ਫਾਈਲ ਜ਼ਿਲ੍ਹੇ ਦੇ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ, ਮੋਗਾ ਜਿੰਨ੍ਹਾਂ ਦਾ ਦਫ਼ਤਰ ਇਨਡੋਰ ਖੇਡ ਸਟੇਡੀਅਮ, ਨੇੜੇ ਪੀ.ਡਬਲਿਊ.ਡੀ. ਰੈਸਟ ਹਾਊਸ, ਜੀ.ਟੀ. ਰੋਡ ਮੋਗਾ ਵਿਖੇ ਸਥਿਤ ਹੈ ਵਿਖੇ 30 ਨਵੰਬਰ, 2022 ਤੱਕ ਭੇਜ ਸਕਦੇ ਹਨ।ਵਧੇਰੇ ਜਾਣਕਾਰੀ ਲਈ ਦਵਿੰਦਰ ਸਿੰਘ ਲੋਟੇ, ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਦੇ ਮੋਬਾਇਲ ਨੰਬਰ 98554-01443 ਉੱਪਰ ਸੰਪਰਕ ਕੀਤਾ ਜਾ ਸਕਦਾ ਹੈ।