You are here

ਪੰਜਾਬ ਪੁਲਿਸ ਨੇ ਮੁੰਬਈ ਤੋਂ 72.5 ਕਿਲੋ ਹੈਰੋਇਨ ਦੀ ਬਰਾਮਦਗੀ ਦੇ ਮਾਮਲੇ ਵਿੱਚ ਲੋੜੀਂਦੇ ਤਿੰਨ ਵੱਡੇ ਨਸ਼ਾ ਤਸਕਰਾਂ ਨੂੰ ਗੁਰਦਾਸਪੁਰ ਤੋਂ ਗ੍ਰਿਫ਼ਤਾਰ ਕੀਤਾ

ਚੰਡੀਗੜ੍ਹ , 03 ਨਵੰਬਰ (ਗੁਰਕੀਰਤ ਜਗਰਾਉਂ /ਮਨਜਿੰਦਰ ਗਿੱਲ)ਪੰਜਾਬ ਪੁਲਿਸ ਨੇ ਨ੍ਹਾਵਾ ਸ਼ੇਵਾ ਪੋਰਟ ਮੁੰਬਈ ਤੋਂ 72.5 ਕਿਲੋ ਹੈਰੋਇਨ ਦੀ ਬਰਾਮਦਗੀ ਦੇ ਮਾਮਲੇ ਵਿੱਚ ਲੋੜੀਂਦੇ ਤਿੰਨ ਵੱਡੇ ਨਸ਼ਾ ਤਸਕਰਾਂ ਨੂੰ ਗੁਰਦਾਸਪੁਰ ਤੋਂ ਗ੍ਰਿਫ਼ਤਾਰ ਕੀਤਾ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਦਿੱਤੀ। ਗ੍ਰਿਫਤਾਰ ਕੀਤੇ ਗਏ ਤਿੰਨੋਂ ਵਿਅਕਤੀ ਪੰਜਾਬ ਵਿੱਚ ਸਰਹੱਦ ਪਾਰੋਂ ਅਤੇ ਅੰਤਰ-ਰਾਜੀ ਨਸ਼ਾ ਤਸਕਰੀ ਵਿੱਚ ਸਰਗਰਮੀ ਨਾਲ ਸ਼ਾਮਲ ਸਨ।