ਸਰਾਭਾ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹਡ਼ਤਾਲ ਦਾ  258ਵੇਂ ਦਿਨ ਪਿੰਡ ਕਨੇਚ ਨੇ ਹਾਜ਼ਰੀ ਭਰੀ

  ਆਖ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਕੀਤੇ ਐਲਾਨ ਨੂੰ ਬੂਰ ਕਿਉਂ ਨਹੀਂ ਪਿਆ ? - ਪੰਥਕ ਆਗੂ  

ਸਰਾਭਾ ਮੁੱਲਾਂਪੁਰ 6 ਨਵੰਬਰ (ਸਤਵਿੰਦਰ ਸਿੰਘ ਗਿੱਲ) ਗ਼ਦਰ ਪਾਰਟੀ ਦੇ ਨਾਇਕ ਬਾਲਾ ਜਰਨੈਲ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਜੱਦੀ ਪਿੰਡ ਸਰਾਭਾ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਪੰਥਕ ਮੋਰਚਾ ਭੁੱਖ ਹਡ਼ਤਾਲ ਦੇ 258ਵਾਂ ਦਿਨ ਪੂਰਾ ਹੋਇਆ। ਰੋਜ਼ਾਨਾ ਪਹਿਰੇਦਾਰ ਦੇ ਮੁੱਖ ਸੰਪਾਦਕ ਸ.ਜਸਪਾਲ ਸਿੰਘ ਹੇਰਾਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਮੋਰਚੇ 'ਚ ਅੱਜ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਪਿੰਡ ਕਨੇਚ ਤੂੰ ਬਾਪੂ ਸ਼ੇਰ ਸਿੰਘ ਕਨੇਚ,ਜਥੇਦਾਰ ਗੁਰਮੇਲ ਸਿੰਘ ਕਨੇਚ,ਤਰਲੋਚਨ ਸਿੰਘ ਕਨੇਚ, ਅਜਮੇਰ ਸਿੰਘ ਕਨੇਚ, ਕਮਿੱਕਰ ਸਿੰਘ ਕਨੇਚ ਆਦਿ ਬਲਦੇਵ ਸਿੰਘ ਦੇਵ ਸਰਾਭਾ ਨਾਲ ਭੁੱਖ ਹਡ਼ਤਾਲ ਤੇ ਬੈਠੇ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੱਖ ਚਿੰਤਕ ਕੌਂਸਲ ਮਾਸਟਰ ਦਰਸ਼ਨ ਸਿੰਘ ਰਕਬਾ,ਸਾਬਕਾ ਸਰਪੰਚ ਜਸਬੀਰ ਸਿੰਘ ਟੂਸੇ, ਸ਼ੇਰ ਸਿੰਘ ਕਨੇਚ,ਜਸਵਿੰਦਰ ਸਿੰਘ ਨਾਰੰਗਵਾਲ ਤੇ ਬਲਦੇਵ ਸਿੰਘ ਦੇਵ ਸਰਾਭਾ ਨੇ ਆਖਿਆ ਕਿ ਸਰਾਭਾ ਪੰਥਕ ਮੋਰਚੇ ਵੱਲੋਂ ਲੰਮੇ ਸਮੇਂ ਤੋਂ ਸਮੁੱਚੀ ਸਿੱਖ ਕੌਮ ਦੀਆਂ ਹੱਕੀ ਮੰਗਾਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਤੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਕਰਵਾਉਣ ਅਤੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਨਿਸ਼ਾਵਰ ਕਰਨ ਵਾਲੇ ਸੂਰਮਿਆਂ ਨੂੰ ਉਨ੍ਹਾਂ ਦਾ ਬਣਦਾ ਸਤਿਕਾਰਕੌਮੀ ਸ਼ਹੀਦ ਦਾ ਦਰਜਾ ਦਿਵਾਉਣ ਤੋਂ ਇਲਾਵਾ ਹਲਵਾਰਾ ਹਵਾਈ ਅੱਡੇ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ਤੇ ਕਰਵਾਉਣ ਲਈ ਹਰ ਰੋਜ਼ ਭੁੱਖ ਹਡ਼ਤਾਲ ਤੇ ਪੰਜ ਸਿੰਘ ਸਵੇਰੇ 10 ਤੋਂ ਸ਼ਾਮ ਦੇ 4 ਵਜੇ ਤੱਕ ਬਹਿੰਦੇ ਹਨ ।ਉੱਥੇ ਹੀ ਭਾਈਬਾਲਾ ਚੌਕ ਤੋਂ ਰਾਏਕੋਟ ਨੂੰ ਜਾਣ ਵਾਲੇ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਜੋ ਬਾਲਾ ਜਰਨੈਲ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਜੱਦੀ ਪਿੰਡ ਵਿਚ ਦੀ ਗੁਜ਼ਰਦਾ ਹੈ । ਏਸ ਮਾਰਗ ਦੀ ਲੰਮੇ ਸਮੇਂ ਤੋਂ ਬਹੁਤ ਹੀ ਖਸਤਾ ਹਾਲਤ ਹੈ ਤੇ ਫੁੱਟ ਫੁੱਟ ਦੇ ਡੂੰਘੇ ਟੋਏ ਹਨ। ਜਿਥੇ ਹਰ ਰੋਜ਼ ਘਟਨਾਵਾਂ ਵਾਪਰਦੀਆਂ ਹਨ ਪਰਿਵਾਰਾਂ ਦੇ ਪਰਿਵਾਰ ਵਿਛੜ ਰਹੇ ਹਨ ਅਤੇ ਲੱਤਾਂ ਬਾਹਾਂ ਤੋੜਦੀ ਹਨ । ਸਰਾਭਾ ਪੰਥਕ ਮੋਰਚੇ ਵੱਲੋਂ ਇਸ ਮਾਰਗ ਤੇ ਟੋਇਆਂ ਨੂੰ ਭਰਨ ਲਈ ਕਈ ਵਾਰੀ ਉਪਰਾਲੇ ਕੀਤੇ ਪਰ ਕੱਚੀ ਮਿੱਟੀ ਮੀਂਹ ਦੀ ਮਾਰ ਨਾ ਝੱਲਦੀ ਹੋਈ ਦੁਬਾਰਾ ਫੇਰ ਓਹੀ ਮਾਰਗ ਹਾਦਸਿਆਂ ਦਾ ਕਾਰਨ ਬਣਿਆ ਰਹਿੰਦਾ ਹੈ । ਜਿਸ ਨੂੰ ਬਣਾਉਣ ਲਈ ਅਸੀਂ ਆਪਣੀ ਆਵਾਜ਼ ਮੀਡੀਆ ਰਾਹੀਂ ਸਰਕਾਰਾਂ ਦੇ ਕੰਨਾਂ ਤੱਕ ਬਚਾਉਣ ਲਈ ਕਈ ਵਾਰੀ ਉਪਰਾਲੇ ਕੀਤੇ ਤਾਂ ਇਸ ਮਾਰਗ ਨੂੰ ਦੀ ਗੂੰਜ ਵਿਧਾਨ ਸਭਾ ਵਿੱਚ ਵੀ ਗੂੰਜ ਚੁੱਕੀ ਹੈ।ਜਿੱਥੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਬਕਾਇਦਾ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਨੂੰ ਸ਼ਹੀਦ ਸਰਾਭਾ ਜੀ ਦੇ ਸ਼ਹੀਦੀ ਦਿਹਾੜੇ ਤੋਂ ਪਹਿਲਾਂ ਬਣਾਉਣ ਦਾ ਐਲਾਨ ਕੀਤਾ ਗਿਆ ਸੀ। ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਕੀਤੇ ਐਲਾਨ ਨੂੰ ਬੂਰ ਆਖ਼ਰ ਕਿਉਂ ਨਹੀਂ ਪਿਆ। ਸੋ ਅੱਜ ਸਰਾਭਾ ਪੰਥਕ ਮੋਰਚੇ ਦੇ ਆਗੂਆਂ ਵੱਲੋਂ ਭੁੱਖ ਹਡ਼ਤਾਲ ਦੇ ਨਾਲ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਨੂੰ ਬਣਾਉਣ ਲਈ ਰੋਡ ਜਾਮ ਵੀ ਕਰਨਾ ਪਿਆ ਤਾਂ ਜੋ ਪੰਜਾਬ ਦੀ ਸੁੱਤੀ ਸਰਕਾਰ ਨੂੰ ਸ਼ਹੀਦ ਸਰਾਭਾ ਜੀ ਦੇ ਸ਼ਹੀਦੀ ਦਿਹਾੜੇ ਤੋਂ ਪਹਿਲਾਂ ਸਰਕਾਰ ਨੂੰ ਕੁੰਭਕਰਨੀ ਨੀਂਦ ਤੋਂ ਜਗਾਇਆ ਜਾ ਸਕੇ ।ਆਗੂਆਂ ਨੇ ਆਖ਼ਰ ਵਿੱਚ ਆਖਿਆ ਕਿ ਸਰਾਭਾ ਪੰਥਕ ਮੋਰਚੇ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦਾ107ਵੇਂ ਸ਼ਹੀਦੀ ਦਿਹਾੜੇ ਮੁੱਖ ਰੱਖਦਿਆਂ ਪੰਥਕ ਮੋਰਚੇ ਸਥਾਨ ਤੇ ਪੰਥਕ ਇਕੱਠ ਕੀਤਾ ਜਾਵੇਗਾ ਜਿਸ ਵਿਚ ਕੌਮ ਦੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਜੀ ਦੇ ਸਤਿਕਾਰਯੋਗ ਪਿਤਾ ਬਾਪੂ ਗੁਰਚਰਨ ਸਿੰਘ ਜੀ ਹਵਾਰਾ,ਜਥੇਦਾਰ ਰਣਜੀਤ ਸਿੰਘ,ਰੋਜ਼ਾਨਾ ਪਹਿਰੇਦਾਰ ਦੇ ਮੁੱਖ ਸੰਪਾਦਕ ਸ. ਜਸਪਾਲ ਸਿੰਘ ਹੇਰਾਂ,ਉੱਘੇ ਸਮਾਜ ਸੇਵੀ ਲੱਖਾ ਸਿਧਾਣਾ,ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਅੱਡਾ ਚੌਕੀ ਮਾਨ ਦੇ ਪ੍ਰਧਾਨ ਸਤਨਾਮ ਸਿੰਘ ਮੋਰਕਰੀਮਾ,ਸਮਾਜ ਸੇਵੀ ਸੁੱਖ ਜਗਰਾਓਂ ਆਦਿ ਤੋਂ ਇਲਾਵਾ ਹੋਰ ਪੰਥਕ ਦਰਦੀ ਹਾਜ਼ਰੀ ਭਰਨਗੇ । ਇਸ ਮੌਕਾ ਸਾਬਕਾ ਸਰਪੰਚ ਜਸਬੀਰ ਸਿੰਘ ਟੂਸੇ,ਨੰਬਰਦਾਰ ਜਸਮੇਰ ਸਿੰਘ ਜੰਡ, ਜਸਵਿੰਦਰ ਸਿੰਘ ਨਾਰੰਗਵਾਲ, ਕਲਾਂ,ਤੇਜਿੰਦਰਪਾਲ ਸਿੰਘ ਨਾਰੰਗਵਾਲ ਕਲਾਂ,ਪੰਚ ਮਨਮੋਹਣ ਸਿੰਘ ਨਾਰੰਗਵਾਲ ਕਲਾਂ,ਬਿੱਕਰ ਸਿੰਘ ਨਾਰੰਗਵਾਲ ਕਲਾਂ,ਮੋਹਨ ਸਿੰਘ ਨਾਰੰਗਵਾਲ ਕਲਾਂ,ਗੁਰਸਿਮਰਨਜੀਤ ਸਿੰਘ ਅੱਬੂਵਾਲ ਕੁਲਜੀਤ ਸਿੰਘ ਭੰਵਰਾ ਸਰਾਭਾ ਬਲਵਿੰਦਰ ਸਿੰਘ ਅਕਾਲਗਡ਼੍ਹ,ਮਿੰਟੂ ਸਰਾਭਾ,ਅਮਰ ਸਿੰਘ ਈਸੇਵਾਲ,ਗੁਰਮੀਤ ਸਿੰਘ ਢੱਟ,ਅਮਰੀਕ ਸਿੰਘ ਸਰਾਭਾ,ਅੱਛਰਾ ਸਿੰਘ ਸਰਾਭਾ,ਹਰਬੰਸ ਸਿੰਘ ਪੰਮਾ ਹਿੱਸੋਵਾਲ,ਗੁਲਜ਼ਾਰ ਸਿੰਘ ਮੋਹੀ ਪਰਮਿੰਦਰ ਸਿੰਘ ਬਿੱਟੂ ਸਰਾਭਾ ਆਦਿ ਹਾਜ਼ਰੀ ਭਰੀ ।