ਚੰਡੀਗੜ੍ਹ , 07 ਨਵੰਬਰ (ਗੁਰਕੀਰਤ ਜਗਰਾਉਂ /ਮਨਜਿੰਦਰ ਗਿੱਲ)ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਵਿੱਚ ਪਹਿਲੇ ਪੜਾਅ ਅਧੀਨ ਸਥਾਪਿਤ ਕੀਤਾ ਜਾ ਰਹੇ ‘ਸਕੂਲ ਆਫ਼ ਐਮੀਨੈਂਸ’ ਦੇ ਲੋਗੋ ਲਈ ਸਰਕਾਰੀ ਸਕੂਲਾਂ ਦੇ ਵਿਦਿਆਰਥੀ 10 ਨਵੰਬਰ, 2022 ਤੱਕ ਆਪਣੇ ਡਿਜ਼ਾਇਨ ਭੇਜ ਸਕਦੇ ਹਨ। ਇਹ ਪ੍ਰਗਟਾਵਾ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋ ਕੀਤਾ ਗਿਆ। ਕੈਬਨਿਟ ਮੰਤਰੀ ਨੇ ਇਹ ਵੀ ਦੱਸਿਆ ਕਿ ਰਾਜ ਪੱਧਰ ‘ਤੇ ਪਹਿਲੇ ਤਿੰਨ ਸਥਾਨ ‘ਤੇ ਰਹਿਣ ਵਾਲੇ ਸਕੂਲ ਆਫ਼ ਐਮੀਨੈਂਸ ਦੇ ਡਿਜ਼ਾਇਨਾਂ ਨੂੰ ਨਗਦ ਇਨਾਮਾਂ ਨਾਲ ਸਨਮਾਨਿਤ ਕੀਤਾ ਜਾਵੇਗਾ। ਪਹਿਲਾ ਇਨਾਮ 5100 ਰੁਪਏ, ਦੂਜਾ ਇਨਾਮ 3100 ਰੁਪਏ ਅਤੇ ਤੀਜਾ ਇਨਾਮ 2100 ਰੁਪਏ ਨਿਸ਼ਚਿਤ ਕੀਤਾ ਗਿਆ ਹੈ। ਇਸ ਲਈ ਵਿਭਾਗ ਵੱਲੋਂ ਰਾਜ ਪੱਧਰੀ ਜਿਊਰੀ ਅੰਤਿਮ ਫੈਸਲਾ ਲਵੇਗੀ।