You are here

ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਧੂਰੀ ਨੇ ਸਕੂਲੀ ਬੱਚਿਆਂ ਸੰਗ ਗੁਰਪੁਰਬ ਮਨਾਇਆ

ਸੰਤ ਗੁਰਪ੍ਰੀਤ ਸਿੰਘ ਜੀ ਡੇਰਾ ਸੱਤੋਆਣਾ ਸਾਹਿਬ ਵਾਲਿਆ ਨੇ ਗੁਰਪੁਰਬ ਦੇ ਪਾਵਨ ਮੌਕੇ ਗੁਰੂ ਨਾਨਕ ਦੇਵ ਜੀ ਦੇ ਦਿਖਾਏ ਰਸਤੇ ਤੇ ਚੱਲਣ ਦੀ ਪ੍ਰੇਰਨਾ ਦਿੱਤੀ

ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਕੁੱਲ ਦੁਨੀਆਂ ਲਈ ਪ੍ਰੇਰਨਾ ਦਾ ਮੁੱਖ ਸੋਮਾ- ਰਾਕੇਸ਼ ਕੁਮਾਰ ਮੱਕੜ

ਮੋਗਾ, 8 ਨਵੰਬਰ (ਕੁਲਦੀਪ ਸਿੰਘ ਦੌਧਰ  ) ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪਵਿੱਤਰ ਗੁਰਪੁਰਬ ਦਾ ਦਿਹਾੜਾ ਸਰਕਾਰੀ ਪ੍ਰਾਇਮਰੀ ਸਕੂਲ ਬੁੱਘੀਪੁਰਾ ਵਿਖੇ ਸਕੂਲੀ ਬੱਚਿਆਂ ਅਧਿਆਪਕਾਂ, ਸਿੱਖਿਆ ਅਧਿਕਾਰੀਆਂ, ਇਲਾਕੇ ਦੇ ਪਤਵੰਤੇ ਸੱਜਣਾਂ ਦੀ ਮੌਜੂਦਗੀ ਵਿੱਚ ਮਨਾਇਆ ਗਿਆ। ਜ਼ਿਲਾ ਸਿੱਖਿਆ ਅਫ਼ਸਰ ਸੁਸ਼ੀਲ ਕੁਮਾਰ ਤੁਲੀ, ਉਪ ਜ਼ਿਲਾ ਸਿੱਖਿਆ ਅਫ਼ਸਰ ਗੁਰਪ੍ਰੀਤ ਕੌਰ ਵੱਲੋਂ ਪਵਿੱਤਰ ਦਿਹਾੜੇ ਦੇ ਸਮਾਗਮ ਦੀ ਸੁਚੱਜੀ ਅਗਵਾਈ ਕੀਤੀ ਗਈ। ਸ੍ਰੀ ਸੁਖਮਨੀ ਸਾਹਿਬ ਦੇ ਪਾਠ ਪੜਨ ਦੀ ਰਸਮ ਨਿਸ਼ਾਨ ਸਿੰਘ ਗੁਰਦੁਆਰਾ ਸੰਤੋਖਸਰ ਸਾਹਿਬ ਵਾਲਿਆਂ ਵੱਲੋਂ ਕੀਤੀ ਗਈ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਸੰਤ ਗੁਰਪ੍ਰੀਤ ਸਿੰਘ ਜੀ ਡੇਰਾ ਸੱਤੋਆਣਾ ਸਾਹਿਬ ਵਾਲਿਆਂ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਦਰਸਾਏ ਰਸਤੇ ਤੇ ਚੱਲਣ ਦੀ ਪ੍ਰੇਰਨਾ ਦਿੱਤੀ ।ਉਨਾਂ ਵਿਦਿਆਰਥੀਆਂ ਨੂੰ ਸੱਚੇ ਰਸਤੇ ਉੱਪਰ ਚਲਦਿਆਂ ਭਾਰਤ ਦੇਸ਼ ਨੂੰ ਸਿੱਖਿਆ ਦੇ ਖੇਤਰ ਮੋਹਰੀ ਬਣਾਉਣ ਲਈ ਨਿਰੰਤਰ ਯਤਨਸ਼ੀਲ ਰਹਿਣ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਵਿਸ਼ੇਸ਼ ਰੂਪ ਵਿੱਚ ਪਹੁੰਚੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਧੂਰੀ ਨੇ ਹਾਜ਼ਰ ਸੰਗਤ ਨੂੰ ਗੁਰਪੁਰਬ ਦੇ ਪਵਿੱਤਰ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਵਿੱਦਿਆ ਦੁਨੀਆ ਦੀ ਸਭ ਤੋਂ ਵੱਡੀ ਦਾਤ ਹੈ ਅਤੇ ਅੱਜ ਉਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਗੁਰਪੁਰਬ ਮੌਕੇ ਸਕੂਲੀ ਬੱਚਿਆਂ ਨਾਲ ਗੁਰਪੁਰਬ ਮਨਾਉਂਦੇ ਆਪਣੇ ਸਰਕਾਰੀ ਸਕੂਲਾਂ ਨੂੰ ਬਹੁਤ ਯਾਦ ਕਰ ਰਹੇ ਹਨ ਅਤੇ ਸਰਕਾਰੀ ਸਕੂਲਾਂ ਤੋਂ ਪੜ ਕੇ ਅੱਗੇ ਆਉਣ ਵਾਲੇ ਵਿਦਿਆਰਥੀ ਅਸਲ ਵਿਚ ਗੁਰੂ ਨਾਨਕ ਦੇਵ ਜੀ ਦੇ ਕਿਰਤ ਕਰੋ , ਨਾਮ ਜਪੋ ਅਤੇ ਵੰਡ ਕੇ ਛਕੋ ਦੇ ਸਿਧਾਂਤ ਨੂੰ ਸਹੀ ਸ਼ਬਦਾਂ ਵਿਚ ਮੰਨਣ ਵਾਲੇ ਹਨ। ਉਨਾਂ ਵਿਦਿਆਰਥੀਆਂ ਨੂੰ ਹੱਕ-ਸੱਚ ਅਤੇ ਨੇਕੀ ਦੀ ਕਮਾਈ ਕਰਦਿਆਂ ਆਪਣੇ ਸਕੂਲ ਮਾਪਿਆਂ ਅਧਿਆਪਕਾਂ ਅਤੇ ਪੰਜਾਬ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਨਾ ਦਿੱਤੀ। ਇਸ ਮੌਕੇ ਉਪ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਰਾਕੇਸ਼ ਕੁਮਾਰ ਮੱਕੜ ਨੇ ਆਏ ਹੋਏ ਸਮੂਹ ਸੰਗਤ ਸੰਗਤ ਨੂੰ ਗੁਰਪੁਰਬ ਦੇ ਪਵਿੱਤਰ ਦਿਹਾੜੇ ਦੀ ਵਧਾਈ ਦਿੱਤੀ ਅਤੇ ਆਯੋਜਨ ਨੂੰ ਸਫ਼ਲ ਬਣਾਉਣ ਲਈ ਸਕੂਲ ਮੁਖੀ ਜਤਿੰਦਰ ਕੌਰ ਸਮਾਰਟ ਸਕੂਲ ਕੋਆਰਡੀਨੇਟਰ ਮਨਜੀਤ ਸਿੰਘ, ਸਮੂਹ ਸਕੂਲ ਸਟਾਫ, ਪ੍ਰਬੰਧਕੀ ਕਮੇਟੀ ਅਤੇ ਨੁਮਾਇੰਦਿਆਂ ਦਾ ਧੰਨਵਾਦ ਕੀਤਾ ਅਤੇ ਅਧਿਆਪਕਾਂ ਦੇ ਕੀਤੇ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਮੌਕੇ ਉਪ ਜ਼ਿਲਾ ਸਿੱਖਿਆ ਅਫ਼ਸਰ ਰਾਕੇਸ਼ ਕੁਮਾਰ ਮੱਕੜ , ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸੁਨੀਤਾ ਨਾਰੰਗ , ਸਕੂਲ ਮੁਖੀ ਜਤਿੰਦਰ ਕੌਰ, ਸਮਾਰਟ ਸਕੂਲ ਕੋਆਰਡੀਨੇਟਰ ਮਨਜੀਤ ਸਿੰਘ, ਸ਼ੋਸ਼ਲ ਮੀਡੀਆ ਕੋਆਡੀਨੇਟਰ ਹਰਸ਼ ਕੁਮਾਰ ਗੋਇਲ ਅਤੇ ਸਮੂਹ ਸਟਾਫ਼ ਵੱਲੋਂ ਸੰਤ ਗੁਰਪ੍ਰੀਤ ਸਿੰਘ ਜੀ ਨੂੰ ਸਰਕਾਰੀ ਪ੍ਰਾਇਮਰੀ ਸਕੂਲ ਬੁੱਘੀਪੁਰਾ ਦੇ ਵਿਕਾਸ ਅਤੇ ਵਾਲਾ ਵਰਕ ਲਈ ਦਿੱਤੇ ਗਏ ਵਿਸ਼ੇਸ਼ ਸਹਿਯੋਗ ਲਈ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕੀਤਾ। ਸੰਤ ਗੁਰਪ੍ਰੀਤ ਸਿੰਘ ਜੀ ਅਤੇ ਸਰਪੰਚ ਨੇਕ ਸਿੰਘ ਅਤੇ ਸਮੂਹ ਸਕੂਲ ਸਟਾਫ਼ ਵੱਲੋਂ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਧੂਰੀ ਨੂੰ ਯਾਦਗਾਰੀ ਚਿੰਨ ਭੇਂਟ ਕਰਦਿਆਂ ਸਨਮਾਨਿਤ ਕੀਤਾ। ਇਸ ਮੌਕੇ ਸਿੱਖਿਆ ਦੇ ਖੇਤਰ ਵਿਚ ਬਿਹਤਰੀਨ ਸੇਵਾਵਾਂ ਦੇਣ ਵਾਲੇ ਸਕੂਲ ਮੁਖੀ ਜਤਿੰਦਰ ਕੌਰ ਨੂੰ ਸਿਰੋਪਾਓ ਭੇਂਟ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸੁਨੀਤਾ ਨਾਰੰਗ ,ਬਿੱਕਰ ਸਿੰਘ ਅਮਰੀਕਾ ਵਾਲੇ ਸਰਪੰਚ ਨੇਕ ਸਿੰਘ ਮਨਜੀਤ ਸਿੰਘ , ਛਹਿੰਬਰ ਸਿੰਘ, ਸਜਵੰਤ ਸਿੰਘ , ਅੰਕਿਤ ਕਾਂਸਲ, ਸੈਂਟਰ ਹੈੱਡ ਟੀਚਰ ਅਵਤਾਰ ਸਿੰਘ, ਕਮਲਦੀਪ ਕੌਰ, ਬਲਦੇਵ ਸਿੰਘ, ਸੁਖਦੀਪ ਸਿੰਘ, ਸਤਵਿੰਦਰ ਕੌਰ , ਕਿਰਨ ਬਾਲਾ , ਸਿਲਕੀ ਰਾਣੀ, ਸਿਮਰਨ ਕੌਰ, ਅਮਨਦੀਪ ਕੌਰ , ਗੀਤਾਂਜਲੀ, ਸਤਵੰਤ ਕੌਰ, ਗਗਨਦੀਪ ਅਰੋੜਾ ਤੇ ਸਮੂਹ ਸਕੂਲ ਸਟਾਫ਼ ਸੀਨੀਅਰ ਸੈਕੰਡਰੀ ਸਕੂਲ ਬੁੱਘੀਪੁਰਾ ਹਾਜ਼ਰ ਸਨ