ਬੁੱਢਾ ਦਲ ਪਬਲਿਕ ਸਕੂਲ ਦਾ ਦੋ ਰੋਜ਼ਾ ਪੁਨਰ ਜਾਗਰੂਕਤਾ ਸਮਾਗਮ ਸ਼ਾਨਦਾਰ ਪ੍ਰਾਪਤੀਆਂ ਪੇਸ਼ ਕਰਦਾ ਸਮਾਪਤ

ਸਮਾਗਮ ਵਿੱਚ ਮੁਖਮੰਤਰੀ ਦੀ ਧਰਮਪਤਨੀ, ਭੈਣ ਸਮੇਤ ਕਈ ਵਧਾਇਕਾਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਸਮੂਲੀਅਤ ਕੀਤੀ

ਪਟਿਆਲਾ 12 ਨਵੰਬਰ  (ਗੁਰਕੀਰਤ ਜਗਰਾਉਂ /ਮਨਜਿੰਦਰ ਗਿੱਲ) ਬੁੱਢਾ ਦਲ ਪਬਲਿਕ ਸਕੂਲ ਵਿਖੇ ਦੋ ਰੋਜ਼ਾ ਪੁਨਰ ਜਾਗਰੂਕਤਾ ਸਲਾਨਾ ਸਮਾਗਮ ਮਿਠੀਆਂ ਨਿਘੀਆਂ ਯਾਦਾ ਬਖੇਰਦਾ ਅੱਜ ਸੰਪੂਰਨ ਹੋ ਗਿਆ ਹੈ। ਸਮਾਗਮ ਦਾ ਸ਼ੁੱਭ ਆਰੰਭ ਸਕੂਲ ਦੇ ਮੁੱਖ ਸਰਪ੍ਰਸਤ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੇ ਆਸ਼ੀਰਵਾਦ ਨਾਲ ਹੋਇਆ। ਸ਼੍ਰੀਮਤੀ ਡਾ. ਗੁਰਪ੍ਰੀਤ ਕੌਰ ਮਾਨ, ਧਰਮਪਤਨੀ ਮੁੱਖ ਮੰਤਰੀ ਪੰਜਾਬ ਨੇ ਮੁੱਖ ਮਹਿਮਾਨ ਵਜੋਂ ਅਤੇ ਉਨ੍ਹਾਂ ਦੀ ਭੈਣ ਸ਼੍ਰੀਮਤੀ ਮਨਪ੍ਰੀਤ ਕੌਰ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਕੇ ਸਮਾਗਮ ਦੀ ਸ਼ੋਭਾ ਵਧਾਈ। ਸਕੂਲ ਪ੍ਰਧਾਨ ਸ਼੍ਰੀਮਤੀ ਸੁਖਵਿੰਦਰਜੀਤ ਕੌਰ, ਸਕੂਲ ਡਾਇਰੈਕਟਰ ਆਫ਼ ਐਜੂਕੇਸ਼ਨ ਅਤੇ ਸਲਾਹਕਾਰ ਐਡਵੋਕੇਟ ਕਰਨ ਰਾਜਬੀਰ ਸਿੰਘ, ਸ਼੍ਰੀਮਤੀ ਹਰਪ੍ਰੀਤ ਕੌਰ, ਪ੍ਰਿੰਸੀਪਲ, ਬੁੱਢਾ ਦਲ ਪਬਲਿਕ ਸਕੂਲ, ਪਟਿਆਲਾ, ਸ਼੍ਰੀਮਤੀ ਨਰਿੰਦਰ ਕੌਰ, ਪ੍ਰਿੰਸੀਪਲ, ਬੁੱਢਾ ਦਲ ਪਬਲਿਕ ਸਕੂਲ ਸਮਾਣਾ ਅਤੇ ਸ਼੍ਰੀਮਤੀ ਅਮਨਦੀਪ ਕੌਰ, ਇੰਚਾਰਜ ਜੂਨੀਅਰ ਵਿੰਗ, ਪਟਿਆਲਾ ਅਤੇ ਹੋਰ ਸਕੂਲਾਂ ਦੇ ਪ੍ਰਿੰਸੀਪਲ ਵੀ ਉਚੇਚੇ ਤੌਰ ਤੇ ਸ਼ਾਮਲ ਹੋਏ। ਇਸ ਤੋਂ ਇਲਾਵਾ ਇਸ ਮੌਕੇ ਸ. ਮੁਖਵਿੰਦਰ ਸਿੰਘ ਛੀਨਾ, ਆਈ.ਪੀ.ਐਸ. ਇੰਸਪੈਕਟਰ ਜਨਰਲ ਪੁਲਿਸ, ਪਟਿਆਲਾ ਰੇਂਜ, ਪਟਿਆਲਾ, ਸ਼੍ਰੀਮਤੀ ਸਾਕਸ਼ੀ ਸਾਹਨੀ (ਆਈ.ਏ.ਐਸ) ਡਿਪਟੀ ਕਮਿਸ਼ਨਰ ਪਟਿਆਲਾ , ਸ. ਮਾਨਵਜੀਤ ਸਿੰਘ ਸੰਧੂ, ਖੇਡ ਰਤਨ ਅਵਾਰਡੀ, ਸ. ਜਸਵਿੰਦਰ ਸਿੰਘ ਜੱਸੀ(ਯੂ.ਐਸ.ਏ.), ਸ.ਬਲਵੀਰ ਸਿੰਘ ਐਮ.ਐਲ. ਏ.ਪਟਿਆਲਾ, ਸ.ਗੁਰਦੇਵ ਸਿੰਘ ਦੇਵ ਮਾਨ ਐਮ.ਐਲ.ਏ. ਨਾਭਾ, ਸ਼੍ਰੀਮਤੀ ਸ਼ਮਿੰਦਰ ਕੌਰ, ਸ੍ਰੀ. ਮੇਘ ਚੰਦ ਪ੍ਰਧਾਨ ਸੁਧਾਰ ਟਰੱਸਟ, ਸ. ਓਂਕਾਰ ਸਿੰਘ (ਓ.ਐੱਸ.ਡੀ ਮੁੱਖ ਮੰਤਰੀ) ,ਬਾਬਾ ਮਨਮੋਹਨ ਸਿੰਘ ਬਾਰਨ ਵਾਲੇ, ਸ਼੍ਰੀਮਤੀ. ਰਣਜੀਤਾ ਕੌਰ ਨੇ ਸ਼ਮੂਲੀਅਤ ਕੀਤੀ। ਸਮਾਗਮ ਦੀ ਆਰੰਭਤਾ ਸਮ੍ਹਾ ਰੌਸ਼ਨ ਤੇ ਸ਼ਬਦ ਗਾਇਨ ਨਾਲ ਹੋਈ। ਸ਼ੁਰੂਆਤ ਵਿੱਚ ਹੀ ਸਕੂਲ ਦੇ ਕੋਆਇਰ ਗਰੁੱਪ ਵੱਲੋਂ ਸੰਗੀਤਕ ਤਾਲ ਨੇ ਦਰਸ਼ਕਾਂ ਦਾ ਮਨ ਮੋਹ ਲਿਆ ਅਤੇ ਦਰਸ਼ਕਾਂ ਵੱਲੋਂ ਤਾੜੀਆਂ ਦੀ ਗੂੰਜ ਨਾਲ ਸਵਾਗਤ ਕੀਤਾ ਗਿਆ। ਨਾਟਕ ਸਮਾਜ ਦਾ ਆਇਨਾ ਹੁੰਦੇ ਹਨ ਇਸ ਗੱਲ ਨੂੰ ਮੁੱਖ ਰੱਖਦਿਆਂ ਬੁੱਢਾ ਦਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਅੰਗਰੇਜ਼ੀ ਨਾਟਕ ‘ਦ ਸਟੋਰੀ ਆਫ਼ ਦ ਰੌਟਨ ਸ਼ੂਜ਼’ ਅਤੇ ਪੰਜਾਬੀ ਨਾਟਕ ‘ਅੱਜ ਦਾ ਪੰਜਾਬ’ ਦੀ ਪੇਸ਼ਕਾਰੀ ਕੀਤੀ। ਦਸਵੀਂ, ਗਿਆਰਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦਾ ਭੰਗੜਾ ਅਤੇ ਗਿੱਧਾ ਦਰਸ਼ਕਾਂ ਦੀ ਖਿੱਚ ਦਾ ਕੇਂਦਰ ਰਿਹਾ। ਸਕੂਲ ਦੀ ਕਪਤਾਨ ਜੈਸਿਕਾ ਸਿੰਘ ਨੇ ਸਾਲ 2021-22 ਲਈ ਸਕੂਲ ਦੀਆਂ ਪ੍ਰਮੁੱਖ ਵਿਸ਼ੇਸ਼ਤਾਵਾਂ, ਅਕਾਦਮਿਕ ਖੇਤਰ ਵਿੱਚ ਪ੍ਰਾਪਤੀਆਂ ਅਤੇ ਸਹਿ-ਪਾਠਕ੍ਰਮ ਗਤੀਵਿਧੀਆਂ ਨੂੰ ਉਜਾਗਰ ਕਰਦਿਆਂ ਸਾਲਾਨਾ ਰਿਪੋਰਟ ਪੇਸ਼ ਕੀਤੀ। ਵਿਦਿਆਰਥੀਆਂ ਨੇ ਨਾ ਸਿਰਫ਼ ਅਕਾਦਮਿਕ ਖੇਤਰ ਵਿਚ ਸਗੋਂ ਸੱਭਿਆਚਾਰਕ ਪ੍ਰੋਗਰਾਮ ਰਾਹੀਂ ਆਪਣੀ ਪ੍ਰਤਿਭਾ ਅਤੇ ਹੁਨਰ ਦਾ ਪ੍ਰਦਰਸ਼ਨ ਕੀਤਾ।  ਮੁੱਖ ਮਹਿਮਾਨ ਨੇ ਸਿੱਖਿਆ ਅਤੇ ਖੇਡਾਂ ਦੇ ਖੇਤਰ ਵਿੱਚ ਮੁਹਾਰਤ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ। NEET,JEE MAIN EXAM, NTSE ਅਤੇ CLATਪ੍ਰੀਖਿਆਵਾਂ ਵਿੱਚ ਸਭ ਤੋਂ ਵੱਧ ਰੈਂਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਰੂਪ ਵਿੱਚ ਸਨਮਾਨਿਤ ਕੀਤਾ ਗਿਆ। ਇਸ ਸੰਸਥਾ ਵਿੱਚੋਂ ਪੜ੍ਹ ਚੁੱਕੇ ਵਿਦਿਆਰਥੀ ਜਸਲੀਨ ਕੌਰ ਨੂੰ ਆਈ.ਏ.ਐਸ. ਬਣਨ ਤੇ, ਸ਼ਰੂਤੀ ਬਾਂਸਲ ਨੂੰ ਆਈ.ਆਰ.ਐੱਸ ਕਸਟਮਜ਼ ਅਤੇ ਇੰਡੀਅਨ ਰੈਵੇਨਿਊ ਸਰਵਿਸ ਵਿੱਚ ਉਨ੍ਹਾਂ ਦੀਆਂ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ ਗਿਆ। ਡਾ. ਸਿਮਰਨਦੀਪ ਸਿੰਘ ਮੱਕੜ (ਐਮ.ਐਸ. ਜਨਰਲ ਸਰਜਨ), ਡਾ. ਸਵਲੀਨ ਕੌਰ - (ਐਮ.ਬੀ.ਬੀ.ਐਸ., ਐਮ.ਐਸ. ਸਰਜਰੀ), ਡਾ. ਆਸ਼ੂਜੋਤ ਕੌਰ ਡੰਗ - (ਮੈਡੀਕਲ ਅਫਸਰ - ਜਨਰਲ), ਕੈਪਟਨ ਨਵਤੇਜ ਸਿੰਘ ਸਿੱਧੂ (ਭਾਰਤੀ ਫੌਜ), ਸੰਗਰਾਮ ਸਿੰਘ ਘੁੰਮਣ- (ਭਾਰਤੀ ਫੌਜ ਵਿੱਚ ਲੈਫਟੀਨੈਂਟ) ਅਤੇ ਕੰਵਰ ਸ਼ੇਰ ਸਿੰਘ- (ਭਾਰਤੀ ਫੌਜ ਵਿੱਚ ਲੈਫਟੀਨੈਂਟ) ਨੂੰ ਵੀ ਉਨ੍ਹਾਂ ਦੇ ਚੰਗੇ ਅਹੁਦੇ ਹਾਸਲ ਕਰਨ ਤੇ ਸਨਮਾਨਿਤ ਕੀਤਾ ਗਿਆ। ਮੁੱਖ ਮਹਿਮਾਨ ਅਤੇ ਵਿਸ਼ੇਸ਼ ਮਹਿਮਾਨਾਂ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਅਧਿਆਪਕਾਂ ਦੀ ਮਿਹਨਤ ਦੀ ਸ਼ਲਾਘਾ ਕਰਦਿਆਂ ਪ੍ਰੋਗਰਾਮ ਦੀ ਸਫ਼ਲਤਾ ਲਈ ਸਾਰਿਆਂ ਨੂੰ ਵਧਾਈ ਦਿੱਤੀ। ਰਾਸ਼ਟਰੀ ਗਾਨ ਨਾਲ ਸਮਾਗਮ ਦੀ ਸਮਾਪਤੀ ਹੋਈ ।