You are here

ਗੁ: ਛੱਲਾ ਸਾਹਿਬ ਮੋਹੀ ਵਿਖੇ ਸਹੀਦ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਅੱਜ

ਪੰਥ ਪ੍ਰਸਿੱਧ ਪ੍ਰਚਾਰਕ ਅੱਜ ਕਰਨਗੇ ਕਥਾ ਵੀਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ 

ਜੋਧਾਂ / ਸਰਾਭਾ 12 ਨਵੰਬਰ ( ਦਲਜੀਤ ਸਿੰਘ ਰੰਧਾਵਾ) ਸਮਾਜ ਭਲਾਈ ਸੰਸਥਾ ਸਹੀਦ ਬਾਬਾ ਦੀਪ ਸਿੰਘ ਜੀ ਵੈਲਫੇਅਰ ਕਲੱਬ ਮੋਹੀ ਵਲੋਂ ਸਮੂਹ ਐਨ ਆਰ ਆਈ ਵੀਰਾਂ, ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ,ਸ਼੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਮਹਾਨ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ। ਸਿੱਖ ਕੌਮ ਦੇ ਅਨੋਖੇ ਅਮਰ ਸ਼ਹੀਦ ਸਹੀਦ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਛੱਲਾ ਸਾਹਿਬ ਪਿੰਡ ਮੋਹੀ ਵਿਖੇ ਮਹਾਨ ਗੁਰਮਤਿ ਸਮਾਗਮ ਅੱਜ ਕਰਵਾਏ ਜਾ ਰਹੇ ਸਮਾਗਮ ਸੰਬੰਧੀ ਜਾਣਕਾਰੀ ਦਿੰਦਿਆਂ ਕਲੱਬ ਦੇ ਪ੍ਰਧਾਨ ਪ੍ਰੇਮ ਸਿੰਘ, ਸੁਖਰਾਜ ਸਿੰਘ ਰਾਜੂ ਨੇ ਸਾਂਝੇ ਤੌਰ ਤੇ ਦੱਸਿਆ ਕਿ ਮਹਾਨ ਗੁਰਮਤਿ ਸਮਾਗਮ ਮੌਕੇ ਪੰਥ ਪ੍ਰਸਿੱਧ ਪ੍ਰਚਾਰਕ ਰਾਗੀ ਢਾਡੀ ਅਤੇ ਕਥਾ ਵਾਚਕ ਜਿਨ੍ਹਾਂ ਚ ਰਾਗੀ ਭਾਈ ਕਮਲਪ੍ਰੀਤ ਸਿੰਘ ਲੁਧਿਆਣਾ ,ਭਾਈ ਗੁਰਸ਼ਰਨ ਸਿੰਘ ਮੋਹੀ ਜਿੱਥੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ ਓਥੇ ਢਾਡੀ ਗਿਆਨੀ ਬਲਦੇਵ ਸਿੰਘ ਰਕਬੇ ਵਾਲੇ ਸੰਗਤਾਂ ਨੂੰ ਢਾਡੀ ਵਾਰਾਂ ਨਾਲ ਨਿਹਾਲ ਕਰਨਗੇ, ਪੰਥ ਦੇ ਪ੍ਰਸਿੱਧ ਕਥਾ ਵਾਚਕ ਗਿਆਨੀ ਹਰਪ੍ਰੀਤ ਸਿੰਘ ਮੱਖੂ ਅਤੇ ਗਿਆਨੀ ਕੁਲਵੰਤ ਸਿੰਘ ਲੁਧਿਆਣਾ ਵਾਲੇ ਸੰਗਤਾਂ ਨੂੰ ਬਾਬਾ ਦੀਪ ਸਿੰਘ ਜੀ ਦੇ ਇਤਿਹਾਸ ਅਤੇ ਗੁਰਬਾਣੀ ਵਿਚਾਰਾਂ ਰਾਹੀਂ ਸਾਂਝ ਪਾਉਣਗੇ ।