ਲੁਧਿਆਣਾ ,3 ਦਸੰਬਰ (ਰਾਣਾ ਮੱਲ ਤੇਜੀ ) ਆਮ ਆਦਮੀ ਪਾਰਟੀ ਵਪਾਰ ਵਿੰਗ ਦੇ ਪ੍ਰਧਾਨ ਅਤੇ ਪ੍ਰਸਿੱਧ ਸਮਾਜ ਸੇਵਕ ਨੀਤਿਨ ਤਾਂਗੜੀ ਨੇ ਗੁਜਰਾਤ ਚੋਣਾਂ 'ਚ ਧੂਆਂ ਧਾਰ ਪ੍ਰਚਾਰ ਕਰਨ ਉਪਰੰਤ ਵਾਪਸੀ ਤੇ ਪੱਤਰਕਾਰਾ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਹ ਗੁਜਰਾਤ ਚ ਆਪ ਪਾਰਟੀ ਦੇ ਉਮੀਦਵਾਰਾ ਦੇ ਹੱਕ 'ਚ ਚੋਣ ਪ੍ਰਚਾਰ ਲਈ ਉਤਰੀ ਦੇ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਦੀ ਅਗੁਵਾਈ ਵਿੱਚ ਸੂਬੇ ਦੀਆਂ ਵੱਖ-ਵੱਖ ਵਿਧਾਨ ਸਭਾਵਾਂ 'ਚ ਪ੍ਰਚਾਰ ਲਈ ਗਏ ਸਨ ।ਉਨ੍ਹਾਂ ਕਿਹਾ ਕਿ ਇਸ ਮੌਕੇ ਬਿੱਟੂ ਭਨੋਟ,ਰਜੀਵ,ਸੁਰਿੰਦਰ ਸਿੰਘ ਸਾਬਕਾ ਇੰਸਪੇਕਟਰ ਸਮੇਤ ਹੋਰ ਬਹੁਤ ਸਾਰੇ ਅਹੁਦੇਦਾਰ ਅਤੇ ਵਲੰਟੀਅਰ ਵੀ ਉਨ੍ਹਾਂ ਨਾਲ ਚੌਣ ਪ੍ਰਚਾਰ ਕਰਕੇ ਊਥੌ ਦੇ ਵਿਰੋਧੀ ਪਾਰਟੀਆਂ ਦੇ ਉਮੀਦਵਾਰਾ ਨੂੰ ਕੰਬਣੀ ਛੇੜ ਰਹੇ ਸਨ । ਤਾਂਗੜੀ ਨੇ ਕਿਹਾ ਕਿ ਗੁਜਰਾਤ ਦੇ ਲੋਕਾਂ ਵਲੋਂ ਉਨ੍ਹਾਂ ਨੂੰ ਬਹੁਤ ਪਿਆਰ ਦਿੱਤਾ ਜਾ ਰਿਹਾ ਸੀ । ਅਤੇ ਸੂਬੇ ਦੇ ਲੋਕ ਬਦਲਾਅ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਜਦ ਉਹ ਗੁਜਰਾਤ ਵਿੱਚ ਵਿਧਾਇਕ ਬੱਗਾ ਨਾਲ ਚੋਣ ਪ੍ਰਚਾਰ ਕਰ ਰਹੇ ਸਨ । ਤਾਂ ਗੁਜਰਾਤ ਦੇ ਮੰਨੇ ਪ੍ਰਮੰਨੇ ਉਦਯੋਗਪਤੀ ਸ਼ੁਭਾਸ਼ ਭਾਰਗਵ ਚੈਅਰਮੈਨ ਕੋਲੋਰੈਨਟ ਲਿਮਿਟਡ ਕੰਪਨੀ ਨੇ ਆਪਣੇ ਗੁਜਰਾਤੀ ਉਦਯੋਗਪਤੀਆ ਨਾਲ ਉਨ੍ਹਾਂ ਨੂੰ ਵਿਸ਼ੇਸ਼ ਸੱਦਾ ਦੇਕੇ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਦੀ ਅਗਵਾਈ ' ਚ ਉਨ੍ਹਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨ ਚਿੰਨ੍ਹ ਦੇਕੇ ਸਨਮਾਨਿਤ ਵੀ ਕੀਤਾ ਗਿਆ । ਤਾਂਗੜੀ ਨੇ ਅੱਗੇ ਕਿਹਾ ਕਿ ਗੁਜਰਾਤ ਸੂਬੇ ਦੇ ਆਮ ਲੋਕ ਅਤੇ ਵਪਾਰਕ ਘਰਾਣੇ ਭਾਜਪਾ ਦੇ 27 ਸਾਲਾਂ ਦੇ ਸ਼ਾਸਨ ਤੋਂ ਬਹੁਤ ਦੁਖੀ ਤੇ ਤੰਗ ਆ ਚੁੱਕੇ ਹਨ। ਅਤੇ ਉਹ ਬਦਲ਼ਾਅ ਦੇ ਰੂਪ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਨਣੀ ਦੇਖਣਾ ਚਾਹੁੰਦੇ ਹਨ । ਤਾਂਗੜੀ ਨੇ ਕਿਹਾ ਕਿ ਆਪ ਪਾਰਟੀ ਦੇ ਉਮੀਦਵਾਰਾ ਦੇ ਹੱਕ ਵਿੱਚ ਹੋ ਰਹੇ ਭਾਰੀ ਚੋਣ ਪ੍ਰਚਾਰ ਪ੍ਰਤੀ ਲੋਕਾਂ ਦੇ ਉਤਸ਼ਾਹ ਨੂੰ ਦੇਖਦਿਆਂ ਇਹ ਸਪੱਸ਼ਟ ਹੁੰਦਾ ਹੈ ਕਿ ਗੁਜਰਾਤ ਵਿੱਚ ਭਾਰੀ ਬਹੁਮਤ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ ।