ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸੀਸ ਸਸਕਾਰ ਦਿਵਸ ਨੂੰ ਸਮਰਪਿਤ ਮਹਾਨ ਖੂਨਦਾਨ ਕੈਂਪ ਲਗਾਇਆ

ਲੋੜਵੰਦ ਮਰੀਜ਼ਾਂ ਲਈ ਖੂਨਦਾਨ ਕਰਨ ਵਾਲੇ ਦਾਨੀ ਫ਼ਰਿਸ਼ਤੇ ਹਨ-ਚਾਵਲਾ
ਲੁਧਿਆਣਾ, 04 ਦਸੰਬਰ (ਕਰਨੈਲ ਸਿੰਘ ਐੱਮ.ਏ.) ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸੀਸ ਸਸਕਾਰ ਦਿਵਸ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ, ਸ਼੍ਰੋਮਣੀ ਕਮੇਟੀ ਦੇ ਅਧਿਕਾਰਤ ਸਪੋਕਸਮੈਨ ਅਤੇ ਸਿਖ ਇਤਿਹਾਸ ਰਿਸਰਚ ਬੋਰਡ ਪਬੀਕੇਸ਼ਨ ਵਿਭਾਗ ਦਾ ਮੈਂਬਰ ਇੰਚਾਰਜ ਭਾਈ ਅਮਰਜੀਤ ਸਿੰਘ ਚਾਵਲਾ ਦੇ ਸਹਿਯੋਗ ਨਾਲ ਭਾਈ ਘਨ੍ਹੱਈਆ ਜੀ ਮਿਸ਼ਨ ਸੇਵ ਸੁਸਾਇਟੀ (ਰਜਿ?) ਵਲੋ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਦੀ ਦੇਖ ਰੇਖ ਹੇਠ 584ਵਾਂ ਮਹਾਨ ਖੂਨਦਾਨ ਕੈਂਪ ਗੁਰਦੁਆਰਾ ਸ਼੍ਰੀ ਸੀਸ ਗੰਜ ਸਾਹਿਬ,ਅਨੰਦਪੁਰ ਸਾਹਿਬ ਲਗਾਇਆ ਗਿਆ। ਜਿਸ ਦਾ ਰਸਮੀ ਤੌਰ ਤੇ ਉਦਘਾਟਨ ਕਰਨ ਸਮੇਂ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਭਾਈ ਅਮਰਜੀਤ ਸਿੰਘ ਚਾਵਲਾ ਨੇ ਦਸਿਆ ਕਿ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਉਪਰੰਤ ਭਾਈ ਜੈਤਾ ਜੀ ਵਲੋ ਉਹਨਾਂ ਦਾ ਸੀਸ ਦਿਲੀ ਤੋਂ ਲੈਕੇ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਆਉਣ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਵਲੋਂ ਪਾਵਨ ਸੀਸ ਦਾ ਸਸਕਾਰ ਕਰਨ ਦੇ ਇਤਿਹਾਸਿਕ ਦਿਹਾੜੇ ਨੂੰ ਸਮਰਪਿਤ ਲੋੜਵੰਦ ਮਰੀਜ਼ਾਂ ਲਈ ਲਗਾਏ ਗਏ ਮਹਾਨ ਖੂਨਦਾਨ ਕੈਂਪ ਵਿੱਚ ਖੂਨਦਾਨ ਕਰਨ ਵਾਲੇ ਦਾਨੀ ਫਰਿਸ਼ਤੇ ਹਨ।ਇਸ ਮੌਕੇ ਖੂਨਦਾਨ ਕਰਨ ਵਾਲੇ ਦਾਨੀਆਂ ਨੂੰ ਆਪਣਾ ਨਿੱਘਾ ਅਸ਼ੀਰਵਾਦ ਦੇਣ ਵਿਸ਼ੇਸ਼ ਤੌਰ ਤੇ ਪੁਜੇ ਨਾਨਕਸਰ ਸੰਪਰਦਾ ਦੇ ਮੁੱਖੀ ਸੰਤ ਬਾਬਾ ਲੱਖਾ ਸਿੰਘ ਜੀ ਨਾਨਕਸਰ ਕਲੇਰਾਂ ਖੂਨਦਾਨ ਕਰਨ ਵਾਲੇ ਦਾਨੀਆਂ ਨੂੰ ਸਰਟੀਫਿਕੇਟ ਅਤੇ ਸਨਮਾਨ ਚਿੰਨ ਭੇਂਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਸੁਸਾਇਟੀ ਦੇ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ  ਨਿਮਾਣਾ ਨੇ ਦਸਿਆ ਖੂਨਦਾਨ ਕੈਂਪ ਦੌਰਾਨ 50 ਯੂਨਿਟ ਬਲੱਡ ਰਘੁਨਾਥ ਹਸਪਤਾਲ ਦੇ ਸਹਿਯੋਗ ਨਾਲ ਇੱਕਤਰ ਕੀਤਾ ਗਿਆ ਖੂਨ ਲੋੜਵੰਦ ਮਰੀਜ਼ਾਂ ਨੂੰ ਨਿਸ਼ਕਾਮ ਰੂਪ ਵਿਚ ਲੈਕੇ ਦਿੱਤਾ ਜਾਵੇਗਾ। ਇਸ ਮੌਕੇ ਤੇ ਮੈਨੇਜਰ ਗੁਰਦੀਪ ਸਿੰਘ ਕੰਗ,ਐਡੀਸ਼ਨਲ ਮੈਨੇਜਰ ਹਰਦੇਵ ਸਿੰਘ,ਬਾਬਾ ਮਲਕੀਤ ਸਿੰਘ ਮੁਖੀ ਨਾਨਕਸਰ ਅਨੰਦਪੁਰ, ਸਤਨੰਦ ਸਿੰਘ,ਅਨਮੋਲ ਸਿੰਘ ਖਵਾਜਕੇ, ਮਨਿੰਦਰ ਸਿੰਘ ਰਾਣਾ,ਗਿਰਦੌਰ ਸਿੰਘ, ਬਾਬਾ ਭਾਨਾ ਵਿਸ਼ੇਸ਼ ਤੌਰ ਤੇ ਹਾਜਿਰ ਸਨ।