You are here

ਸਰਾਭਾ ਵੇਖੇ ਚਾਰ ਸਾਹਿਬਜਾਦੇ ਤੇ ਮਾਤਾ ਗੁਜਰ ਕੌਰ ਦੀ ਯਾਦ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ

ਮੁੱਲਾਪੁਰ, 25 ਦਸੰਬਰ (ਸਤਵਿੰਦਰ ਸਿੰਘ ਗਿੱਲ) ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੀ ਜਨਮ ਭੂਮੀ ਪਿੰਡ ਸਰਾਭਾ ਵਿਖੇ ਸਰਬੰਸ ਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਚਾਰ  ਸਾਹਿਬਜ਼ਾਦੇ ਤੇ ਮਾਤਾ ਗੁਜਰ ਕੌਰ ਜੀ ਦੀ ਯਾਦ ਨੂੰ ਸਮਰਪਿਤ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰੇ,ਚਾਰ ਸਾਹਿਬਜ਼ਾਦਿਆਂ ਦੀ ਅਗਵਾਹੀ ਹੇਠ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਗੁਰਦੁਆਰਾ ਗੁਰੂ ਰਵਿਦਾਸ ਸਰਾਭਾ ਤੋਂ ਸ਼ੁਰੂ ਕਰਕੇ ਪੂਰੇ ਪਿੰਡ ਦੀ ਪਰਿਕਿਰਿਆ ਕਰਦੇ ਹੋਏ  ਦੇਰ ਰਾਤ ਸ਼ਾਮ ਨੂੰ ਗੁਰੂ ਘਰ ਵਿਚ ਜਾ ਕੇ ਸਮਾਪਤ ਹੋਇਆ । ਇਸ ਮੌਕੇ ਇੰਟਰਨੈਸ਼ਨਲ ਢਾਡੀ ਭਾਈ ਬਲਦੇਵ ਸਿੰਘ ਰਕਬਾ ਅਤੇ ਸਾਥੀਆਂ ਵੱਲੋਂ ਚਾਰ ਸਾਹਿਬਜ਼ਾਦੇ ਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਕੁਰਬਾਨੀ ਦਾ ਇਤਿਹਾਸ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ। ਭਾਈ ਅਮਰਜੀਤ ਸਿੰਘ ਸਰਾਭਾ ਨੇ ਕੀਰਤਨ ਕਰ ਕੇ  ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਅਤੇ ਨਗਰ ਕੀਰਤਨ 'ਚ ਸਿੱਖ ਇਤਿਹਾਸ ਦੀਆਂ ਝਲਕੀਆਂ ਖਿੱਚ ਦਾ ਕੇਂਦਰ ਸਨ। ਉਥੇ ਹੀ ਗਤਕਾ ਪਾਰਟੀ ਦੇ ਸਿੱਖ  ਨੌਜਵਾਨਾਂ ਵੱਲੋਂ ਗਤਕੇ ਦੇ ਜੌਹਰ ਦਿਖਾਏ। ਵੱਖ ਵੱਖ ਪੜਾਵਾਂ ਤੇ ਸੇਵਾਦਾਰਾਂ ਵੱਲੋਂ ਸੰਗਤਾਂ ਲਈ ਗੁਰੂ ਕੇ ਲੰਗਰ ਵੀ ਸਜਾਏ ਗਏ।