You are here

ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਵਿੱਚ ਵੱਡੀ ਗਿਣਤੀ ਕਾਂਗਰਸੀ ਵਰਕਰ ਸ਼ਮੂਲੀਅਤ  ਕਰਨਗੇ —ਮੇਜਰ ਸਿੰਘ ਭੈਣੀ

ਮੁੱਲਾਂਪੁਰ ਦਾਖਾ,2 ਜਨਵਰੀ(ਸਤਵਿੰਦਰ ਸਿੰਘ ਗਿੱਲ) ਲੁਧਿਆਣਾ ਜਿਲ੍ਹੇ ਦੇ ਹਲਕਾ ਦਾਖਾ ਦੇ ਪਿੰਡ ਭੈਣੀ ਦੇ ਵਸਨੀਕ ਅਤੇ ਸਾਬਕਾ ਵਿਧਾਇਕ ਗੁਰਦੀਪ ਸਿੰਘ ਭੈਣੀ ਦੇ ਫਰਜੰਦ ਅਤੇ ਸੀਨੀਅਰ ਕਾਂਗਰਸੀ ਆਗੂ ਮੇਜਰ ਸਿੰਘ ਭੈਣੀ ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੁੱਲ ਹਿੰਦ ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਵਲੋ ਸਮੁੱਚੇ ਦੇਸ਼ ਭਾਰਤ ਵਿੱਚ "ਭਾਰਤ ਜੋੜੋ ਯਾਤਰਾ, ਕੱਢੀ ਜਾ ਰਹੀ ਹੈ ਜਿਸ ਵਿਚ ਵਿਸ਼ੇਸ਼ ਤੌਰ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਹਾਜ਼ਰ ਹੋਣਗੇ। ਉਹਨਾ ਨੇ ਹਲਕੇ ਦਾਖੇ ਦੇ ਕਾਂਗਰਸੀ ਵਰਕਰਾਂ ਨੂੰ ਬੇਨਤੀ ਕੀਤੀ ਕਿ ਇਸ ਯਾਤਰਾ ਵਿੱਚ ਸ਼ਾਮਲ ਜਰੂਰ ਹੋਣ ਤਾਂ ਜੌ ਸਮੁੱਚੇ ਦੇਸ਼ ਵਿੱਚ ਕਾਂਗਰਸ ਪਾਰਟੀ ਦੇ ਹੱਕ ਵਿੱਚ ਲਹਿਰ ਬਣ ਸਕੇ। 
ਮੇਜਰ ਸਿੰਘ ਭੈਣੀ ਨੇ ਕਿਹਾ ਕਿ ਇਹ ਯਾਤਰਾ 11 ਜਨਵਰੀ ਨੂੰ ਹਰਿਆਣਾ ਹੁੰਦੀ ਹੋਈ ਰਾਤ ਨੂੰ ਪੰਜਾਬ ਵਿੱਚ ਸ਼ਾਮਲ ਹੋਵੇਗੀ ਜਿਸ ਵਿੱਚ ਪੰਜਾਬ ਦੇ ਸਾਰੇ ਹਲਕਿਆਂ ਵਿੱਚੋਂ ਵੱਡੀ ਗਿਣਤੀ ਕਾਂਗਰਸੀ ਵਰਕਰ ਸ਼ਾਮਲ ਹੋਣਗੇ। ਮੇਜਰ ਸਿੰਘ ਭੈਣੀ ਨੇ ਦੱਸਿਆ ਕਿ ਇਹ ਭਾਰਤ ਜੋੜੋ ਯਾਤਰਾ ਪ੍ਰਤੀ ਤਕਰੀਬਨ ਹਰ ਇਕ ਹਲਕੇ ਦੇ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਜਿਸ ਨੂੰ ਮੱਦੇਨਜਰ ਵਰਕਰਾਂ ਵਿੱਚ ਵੀ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਹਨਾ ਦੱਸਿਆ ਕਿ ਜਦੋਂ ਇਹ ਭਾਰਤ ਜੋੜੋ ਯਾਤਰਾ ਲੁਧਿਆਣਾ ਪੁੱਜੇਗੀ ਤਾਂ ਉਸ ਮੌਕੇ ਪੁੱਜਣ ਵਾਲੇ ਕਾਂਗਰਸੀ ਵਰਕਰਾਂ ਦਾ ਇਕੱਠ ਦੇਖ ਕੇ ਜਿੱਥੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਨੀਂਦ ਹਰਾਮ ਹੋਵੇਗੀ ਉਥੇ ਕੇਂਦਰ ਦੀ ਭਾਜਪਾ ਸਰਕਾਰ ਵੀ ਪੰਜਾਬੀਆਂ ਦਾ ਇਕੱਠ ਦੇਖ ਕੇ ਸੋਚਣ ਲਈ ਮਜਬੂਰ ਹੋ ਜਾਵੇਗੀ।