ਜ਼ਿਲ੍ਹੇ ਦੇ ਵਿਧਾਨ ਸਭਾ ਹਲਕਿਆਂ ਦੇ ਸਾਰੇ ਪੋਲਿੰਗ ਸਟੇਸ਼ਨਾਂ ’ਤੇ 8 ਜਨਵਰੀ ਨੂੰ ਲੱਗਣਗੇ ਵਿਸ਼ੇਸ਼ ਕੈਂਪ- ਗੋਪਾਲ ਸਿੰਘ

 ਆਧਾਰ ਕਾਰਡ ਨੂੰ ਵੋਟਰ ਸੂਚੀ ਨਾਲ ਲਿੰਕ ਕਰਵਾਉਣ ਦੀ ਅਪੀਲ

ਬਰਨਾਲਾ, 5 ਜਨਵਰੀ  (ਗੁਰਸੇਵਕ ਸੋਹੀ )  ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਚੋਣਕਾਰ ਰਜਿਸਟ੍ਰੇਸ਼ਨ ਅਫਸਰ 102- ਭਦੌੜ ਅਤੇ 103- ਬਰਨਾਲਾ ਕਮ ਐਸਡੀਐਮ ਗੋਪਾਲ ਸਿੰਘ ਵੱਲੋਂ ਵੱਖ- ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਮਿਤੀ 08.01.2023 ਦਿਨ ਐਤਵਾਰ ਨੂੰ ਸਾਰੇ ਪੋਲਿੰਗ ਸਟੇਸ਼ਨਾਂ ’ਤੇ ਸੁਪਰਵਾਈਜ਼ਰਾਂ/ਬੀ.ਐਲ.ਓਜ਼ ਰਾਹੀਂ ਆਧਾਰ ਕਾਰਡ ਦਾ ਡਾਟਾ ਵੋਟਰ ਸੂਚੀ ਨਾਲ ਲਿੰਕ ਕਰਵਾਉਣ ਸਬੰਧੀ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਜਿਹੜੇ ਵਿਅਕਤੀ ਪਹਿਲਾਂ ਹੀ ਬਤੌਰ ਵੋਟਰ ਰਜਿਸਟਰਡ ਹਨ, ਉਨ੍ਹਾਂ ਦੇ ਆਧਾਰ ਕਾਰਡ ਦਾ ਡਾਟਾ ਵੋਟਰ ਸੂਚੀ ਨਾਲ ਲਿੰਕ ਕਰਵਾਉਣਾ ਲਾਜ਼ਮੀ ਹੈ। ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਮਿਤੀ 08.01.2023 ਨੂੰ ਵਿਸ਼ੇਸ਼ ਕੈਂਪ ਦੌਰਾਨ ਆਪਣੇ ਪੋਲਿੰਗ ਬੂਥ ਦੇ ਬੀ.ਐਲ.ਓਜ਼ ਨਾਲ ਸੰਪਰਕ ਕਰਕੇ ਆਪਣਾ ਆਧਾਰ ਕਾਰਡ ਵੋਟਰ ਸੂਚੀ ਨਾਲ ਲਿੰਕ ਕਰਵਾਉਣ।