ਸੇਵਾ ਕੇਂਦਰ ਦਾ ਸੰਚਾਲਕ ਅਤੇ ਪ੍ਰਾਈਵੇਟ ਵਿਅਕਤੀ ਨੂੰ 15000 ਰੁਪਏ ਰਿਸ਼ਵਤ ਲੈਂਦਿਆਂ ਵਿਜੀਲੈਂਸ ਵਿਭਾਗ ਨੇ ਰੰਗੇ ਹੱਥੀਂ ਕੀਤਾ ਕਾਬੂ 

ਚੰਡੀਗੜ੍ਹ /ਬਰਨਾਲਾ 05 ਜਨਵਰੀ (ਗੁਰਸੇਵਕ ਸੋਹੀ )  ਪੰਜਾਬ ਵਿਜੀਲੈਂਸ ਵਿਭਾਗ ਨੇ ਅੱਜ ਸੇਵਾ ਕੇਂਦਰ ਦਾ ਸੰਚਾਲਕ ਅਤੇ ਇੱਕ ਹੋਰ ਵਿਅਕਤੀ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਹੈ ਕਿ ਬਰਨਾਲਾ ਵਿੱਚ ਚੱਲ ਰਹੇ ਸੇਵਾ ਕੇਂਦਰ ਦੇ ਸੰਚਾਲਕ ਅਰਵਿੰਦ ਚੱਕਸੂ ਅਤੇ ਇੱਕ ਹੋਰ ਵਿਅਕਤੀ ਸਤਵਿੰਦਰ ਸਿੰਘ ਵੱਲੋਂ ਗੁਰਮੇਲ ਸਿੰਘ ਤੋਂ ਮੌਤ ਦਾ ਸਰਟੀਫਿਕੇਟ ਜਾਰੀ ਕਰਨ ਬਦਲੇ 15000 ਦੀ ਰਿਸ਼ਵਤ ਮੰਗੀ ਗਈ ਸੀ। ਗੁਰਮੇਲ ਸਿੰਘ ਦੀ ਸ਼ਿਕਾਇਤ ਤੋਂ ਬਾਅਦ ਵਿਜੀਲੈਂਸ ਵਿਭਾਗ ਦੀ ਟੀਮ ਨੇ ਰਿਸ਼ਵਤ ਲੈਂਦਿਆਂ ਦੋਨਾਂ ਵਿਅਕਤੀਆਂ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਹੈ । ਵਿਜੀਲੈਂਸ ਵਿਭਾਗ ਨੇ ਥਾਣਾ ਪਟਿਆਲਾ ਵਿੱਚ ਇੰਨਾ ਦੋਨਾਂ ਤੇ ਪਰਚਾ ਦਰਜ ਕਰ ਗ੍ਰਿਫਤਾਰ ਲਿਆ ਹੈ ਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।