ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ 500 ਵਾ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ

ਚੰਡੀਗੜ੍ਹ, 28 ਜਨਵਰੀ (ਗੁਰਕਿਰਤ ਜਗਰਾਓਂ/ ਮਨਜਿੰਦਰ ਗਿੱਲ) ਅੱਜ ਪ੍ਰਭਾਵਸ਼ਾਲੀ ਸਮਾਗਮ ਦੌਰਾਨ 500ਵਾਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਿਪਤ ਕਰਨ ਮੌਕੇ ਆਪਣੇ ਸੰਬੋਧਨ ਵਿਚ ਮੁੱਖ ਮੰਤਰੀ ਭਗਵੰਤ ਮਾਨ ਜਿਨ੍ਹਾਂ ਨਾਲ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਹਾਜ਼ਰ ਸਨ, ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਨੇਕ ਕਾਰਜ ਲਈ ਪੁਖਤਾ ਵਿਵਸਥਾ ਕਰਨੀ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਿਹਤ, ਸਿੱਖਿਆ ਤੇ ਰੋਜ਼ਗਾਰ ਦੇ ਖੇਤਰ ਵਿਚ ਵੱਡੇ ਪੱਧਰ ਉਤੇ ਕੰਮ ਕੀਤੇ ਜਾ ਰਹੇ ਹਨ ਜਿਨ੍ਹਾਂ ਦੇ ਛੇਤੀ ਹੀ ਸਕਾਰਾਤਮਕ ਨਤੀਜੇ ਸਾਹਮਣੇ ਆਉਣਗੇ। ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ 100 ਆਮ ਆਦਮੀ ਕਲੀਨਿਕ 75ਵੇਂ ਆਜ਼ਾਦੀ ਦਿਹਾੜੀ ਮੌਕੇ ਲੋਕਾਂ ਨੂੰ ਸਮਰਪਿਤ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਅਗਸਤ ਮਹੀਨੇ ਤੋਂ ਸੂਬੇ ਵਿੱਚ ਚੱਲ ਰਹੇ 100 ਆਮ ਆਦਮੀ ਕਲੀਨਿਕਾਂ ਤੋਂ ਹੁਣ ਤੱਕ 10.26 ਲੱਖ ਲੋਕਾਂ ਨੇ ਮੁਫ਼ਤ ਇਲਾਜ ਕਰਵਾਇਆ।