ਚੰਡੀਗੜ੍ਹ, 01 ਫਰਵਰੀ (ਗੁਰਕੀਰਤ ਜਗਰਾਉਂ /ਮਨਜਿੰਦਰ ਗਿੱਲ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਬਜਟ ਬਾਰੇ ਆਪਣੀ ਟਿੱਪਣੀ ਕਰਦਿਆਂ ਕਿਹਾ ਕਿ ਦੇਸ਼ ਦੇ ਬਜਟ ਵਿੱਚ ਪੰਜਾਬ ਦਾ ਨਾਮੋ ਨਿਸ਼ਾਨ ਵੀ ਨਹੀਂ ਲਿਆ ਗਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਤੋਂ ਪਹਿਲਾਂ ਗਣਤੰਤਰ ਦਿਵਸ ਮੌਕੇ ਪੰਜਾਬ ਦੀ ਝਾਕੀ ਗਾਇਬ ਸੀ, ਹੁਣ ਦੇਸ਼ ਦੇ ਬਜਟ ਵਿੱਚੋਂ ਪੰਜਾਬ ਗਾਇਬ ਹੈ। ਉਨ੍ਹਾਂ ਕਿਹਾ ਕਿ ਪਤਾ ਨਹੀਂ ਪੰਜਾਬ ਤੋਂ ਕਿਹੜਾ ਬਦਲਾ ਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬਜਟ ਵਿੱਚ ਕਿਸਾਨਾਂ ਨੂੰ ਰੱਬ ਉਤੇ ਹੀ ਛੱਡ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਾਇਦ ਕਿਸਾਨਾਂ ਤੋਂ ਇਕ ਕਿਸਮ ਦਾ ਬਦਲਾ ਲਿਆ ਗਿਆ ਹੈ, ਕਿਉਂਕਿ ਕਿਸਾਨਾਂ ਨੇ ਅੰਦੋਲਨ ਕੀਤਾ ਸੀ।