ਪਟਿਆਲਾ, 10 ਫਰਵਰੀ (ਰਣਜੀਤ ਸਿੱਧਵਾਂ) ਪਟਿਆਲਾ ਪੁਲਿਸ ਵਲੋਂ ਵੱਡੀ ਸਫਲਤਾ ਪ੍ਰਾਪਤ ਕਰਦਿਆ ਬੰਬੀਹਾ ਗੈਂਗ ਦੇ 1 ਮੈਂਬਰ ਨੂੰ ਨੈਸ਼ਨਲ ਹਾਈਵੇਅ ਤੋਂ 5 ਪਿਸਤੌਲਾਂ ਅਤੇ 20 ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਪਟਿਆਲਾ ਪੁਲਿਸ ਵੱਲੋਂ ਉਸ ਦੇ 1 ਸਾਥੀ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਫਰੀਦਕੋਟ ਜੇਲ੍ਹ ਤੋਂ ਗ੍ਰਿਫ਼ਤਾਰ ਕੀਤਾ ਗਿਆ। ਕਥਿਤ ਦੋਸ਼ੀਆਂ ਕੋਲੋਂ ਪੁੱਛ ਗਿੱਛ ਦੌਰਾਨ ਹੋਰ ਵੀ ਕਈ ਖੁਲਾਸੇ ਹੋਣ ਦੀ ਸੰਭਾਵਨਾ ਹੈ।