ਲੁਧਿਆਣਾ, 11 ਫਰਵਰੀ (ਗੁਰਕਿਰਤ ਜਗਰਾਓਂ/ ਮਨਜਿੰਦਰ ਗਿੱਲ)ਡਾ. ਸੁਖਚੈਨ ਕੌਰ ਗੋਗੀ ਸੁਪਤਨੀ ਗੁਰਪ੍ਰੀਤ ਸਿੰਘ ਗੋਗੀ ਐਮ. ਐਲ. ਏ. ਲੁਧਿਆਣਾ ਪੱਛਮੀ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਸੁਨੇਤ ਵਿਖੇ ਵਿਦਿਆਰਥੀਆਂ ਦੀ ਸੱਮਸਿਆਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ 8 ਬਾਥਰੂਮਾਂ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਇਆ ਗਿਆ।ਇਸ ਮੌਕੇ ਮੁੱਖ ਅਧਿਆਪਕ ਹਰਜੀਤ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ ਸਮਾਗਮ ਡਾ. ਸੁਖਚੈਨ ਕੌਰ ਗੋਗੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਅਤੇ ਹਸਪਤਾਲਾਂ ਦਾ ਪੱਧਰ ਉੱਚਾ ਚੁੱਕਣ ਲਈ ਹਰ ਸੰਭਵ ਯਤਨ ਜੁਟਾ ਰਹੀ ਹੈ । ਇਸ ਮੌਕੇ ਡਾ. ਸੁਖਚੈਨ ਕੌਰ ਵੱਲੋਂ ਸਕੂਲ ਦੇ ਵਿਦਿਆਰਥੀਆਂ ਲਈ ਟਾਟ, ਗਿਲਾਸ, ਚਮਚੇ ਅਤੇ ਹੋਰ ਸਮੱਗਰੀ ਦਿੱਤੀ ਗਈ । ਇਸ ਮੌਕੇ ਮੁਖ ਮਹਿਮਾਨ ਵਲੋਂ ਸਟੇਟ ਜੇਤੂ ਗੱਤਕਾ ਵਿਦਿਆਰਥੀ ਗੁਰਜੋਤ ਸਿੰਘ ਨੂੰ ਆਸ਼ੀਰਵਾਦ ਅਤੇ ਇਨਾਮ ਦਿੱਤਾ ਗਿਆ ਅਤੇ ਸਕੂਲ ਨੂੰ ਖੇਡਾਂ, ਪੜ੍ਹਾਈ, ਸੱਭਿਆਚਾਰਕ ਗਤੀਵਿਧੀਆਂ ਆਦਿ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਥਾਪੜਾ ਦਿੱਤਾ ਗਿਆ।ਇਸ ਮੌਕੇ ਉਨ੍ਹਾਂ ਸਕੂਲ ਦੇ ਖਿਡਾਰੀਆਂ ਨੂੰ ਖੇਡਾਂ ਦੀ ਵਰਦੀ ਬਣਾ ਕੇ ਦੇਣ ਅਤੇ ਸਮੂਹ ਸਟਾਫ ਨੂੰ ਸਕੂਲ ਅਤੇ ਵਿਦਿਆਰਥੀਆਂ ਲਈ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਿੱਤਾ ਗਿਆ। ਇਸ ਮੌਕੇ ਅਧਿਆਪਕ ਆਗੂ ਕੁਲਜਿੰਦਰ ਸਿੰਘ ਬੱਦੋਵਾਲ ਅਤੇ ਸੁਖਬੀਰ ਕੌਰ ਨੇ ਵੀ ਸੰਬੋਧਨ ਕੀਤਾ।