ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋਂ  ਸਾਕਾ ਸ਼੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਨੂੰ  ਸਮਰਪਿਤ ਕੀਰਤਨ ਸਮਾਗਮ

ਲੁਧਿਆਣਾ, 19 ਫਰਵਰੀ  (ਕਰਨੈਲ ਸਿੰਘ ਐੱਮ.ਏ.)  ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਵੱਲੋਂ ਅੱਜ ਗੁਰਦੁਆਰਾ ਸ਼?ਰੀ ਗੁਰੁ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਵਿਖੇ ਬੜੀ ਸ਼ਰਧਾ ਭਾਵਨਾ ਦੇ ਨਾਲ  ਸ਼੍ਰੀ ਨਨਕਾਣਾ ਸਾਹਿਬ ਦੇ ਸਾਕੇ ਵਿੱਚ ਸ਼ਹੀਦ ਹੋਣ ਵਾਲੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਹਫਤਾਵਾਰੀ ਕੀਰਤਨ ਸਮਾਗਮ ਕਰਵਾਇਆ ਗਿਆ। ਜਿਸ ਅੰਦਰ  ਵਿਸ਼ੇਸ਼ ਤੌਰ ਤੇ  ਆਪਣੇ ਕੀਰਤਨੀ ਜੱਥੇ ਸਮੇਤ ਹਜ਼ਰੀ ਭਰਨ  ਲਈ ਪੁੱਜੇ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਬਲਦੇਵ ਸਿੰਘ ਬੁਲੰਦਪੁਰੀ  ਹਜ਼ੂਰੀ ਰਾਗੀ ਸੱਚਖੰਡ ਸ਼?ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਾਲਿਆਂ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ  ਜਿੱਥੇ ਸੰਗਤਾਂ ਨੂੰ ਨਿਹਾਲ ਕੀਤਾ, ਉੱਥੇ ਨਾਲ ਹੀ ਸੁਸਾਇਟੀ ਦੇ ਮੁੱਖ ਸੇਵਾਦਾਰ ਸ.ਭੁਪਿੰਦਰ ਸਿੰਘ ਨੇ ਸੰਗਤਾਂ ਦੇ ਨਾਲ ਆਪਣੇ ਵਿਚਾਰਾਂ ਦੀ ਸਾਂਝ ਕਰਦਿਆਂ ਕਿਹਾ ਕਿ ਸ਼ਹੀਦੀ ਸਾਕਾ ਨਨਕਾਣਾ ਸਾਹਿਬ ਦਾ ਮੋਰਚਾ ਸਿੱਖ ਇਤਿਹਾਸ ਦੀ ਗੌਰਵਸ਼ਾਲੀ ਵਿਰਾਸਤ ਹੈ। ਜੋ ਸਾਨੂੰ ਵਰਤਮਾਨ ਵਿੱਚ ਵੀ ਹਰ ਪ੍ਰਕਾਰ ਦੇ ਸਮਕਾਲੀ ਜ਼ੁਲਮ,ਜ਼ਬਰ ਤੇ ਅਨਿਆਂ ਵਿਰੁੱਧ ਅੜਨ,ਲੜਨ ਤੇ ਹੱਕ ਸੱਚ ਦੀ ਸਥਾਪਤੀ ਲਈ ਤਨਦੇਹੀ ਨਾਲ ਯਤਨਸ਼ੀਲ ਹੋਣ ਵਾਸਤੇ ਪ੍ਰੇਰਨਾ ਬਖਸ਼ਦਾ ਹੈ।ਉਨ੍ਹਾਂ ਨੇ ਸਾਕਾ ਨਨਕਾਣਾ ਸਾਹਿਬ ਦੇ ਮੋਰਚੇ ਵਿੱਚ ਸ਼ਹੀਦ ਹੋਣ ਵਾਲੇ ਸਮੂਹ ਸਿੰਘਾਂ, ਸਿੰਘਣੀਆਂ ਤੇ ਭੁਜੰਗੀਆਂ ਦੀ ਲਾਸਾਨੀ ਸ਼ਹਾਦਤਾਂ ਨੂੰ ਆਪਣਾ ਸਿੱਜਦਾ ਭੇਟ ਕਰਦਿਆਂ ਕਿਹਾ ਕਿ  ਸਾਨੂੰ ਸਾਰਿਆਂ ਨੂੰ ਅਜੋਕੇ ਸਮੇਂ ਦੀ ਨੌਜਵਾਨ ਪੀੜ੍ਹੀ ਤੇ ਬੱਚਿਆਂ ਨੂੰ ਆਪਣੇ ਗੌਰਵਸ਼ਾਲੀ ਇਤਿਹਾਸ ਅਤੇ ਗੁਰੂ ਸਾਹਿਬਾਂ ਵੱਲੋ ਬਖਸ਼ੇ ਸਿਮਰਨ ਤੇ ਸ਼ਕਤੀ ਦੇ ਸਕੰਲਪ ਦੇ ਨਾਲ ਜੋੜਨ ਲਈ ਵੱਧ ਤੋ ਵੱਧ ਉਪਰਾਲੇ  ਤੇ ਯਤਨ ਕਰਨੇ ਚਾਹੀਦੇ ਹਨ ਤਾਂ ਹੀ  ਸਿੱਖੀ ਦੀ ਫੁੱਲਵਾੜੀ ਹੋਰ ਮਹਿਕ ਸਕੇਗੀ।ਇਸ ਦੌਰਾਨ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ.ਭੁਪਿੰਦਰ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਸਾਝੇ ਤੌਰ ਤੇ ਗੁਰੂ ਘਰ ਦੇ ਕੀਰਤਨੀਏ ਭਾਈ ਬਲਦੇਵ ਸਿੰਘ ਬੁਲੰਦਪੁਰੀ ਤੇ ਉਨ੍ਹਾਂ ਦੇ ਕੀਰਤਨੀ ਜੱਥੇ  ਦੇ ਮੈਬਰਾਂ ਨੂੰ ਸਿਰਪਾਉ ਭੇਟ ਕੀਤੇ ।ਇਸ ਦੌਰਾਨ ਸ.ਭੁਪਿੰਦਰ ਸਿੰਘ ਨੇ ਸੰਗਤਾਂ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਅਗਲੇ ਹਫਤਾਵਾਰੀ ਕੀਰਤਨ ਸਮਾਗਮ ਅੰਦਰ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਲਖਵੀਰ ਸਿੰਘ, ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਦਾ ਕੀਰਤਨੀ ਜੱਥਾ ਆਪਣੀਆਂ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕਰੇਗਾ।ਸਮਾਗਮ ਅੰਦਰ  ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ.ਇੰਦਰਜੀਤ ਸਿੰਘ ਮਕੱੜ,ਜਤਿੰਦਰਪਾਲ ਸਿੰਘ ਸਲੂਜਾ ਕਰਨੈਲ ਸਿੰਘ ਬੇਦੀ, ਪ੍ਰਿਤਪਾਲਸਿੰਘ,ਬਲਬੀਰ ਸਿੰਘ ਭਾਟੀਆ,ਸਰਪੰਚ ਗੁਰਚਰਨ ਸਿੰਘ ਖੁਰਾਣਾ ,ਜਗਬੀਰ ਸਿੰਘ ਡੀ.ਜੀ.ਐਮ  ਜੀਤ ਸਿੰਘ,  ਗੁਰਵਿੰਦਰ ਸਿੰਘ  ਆੜਤੀ, ਸੁਰਿੰਦਰ ਸਿੰਘ ਸਚਦੇਵਾ,ਇੰਦਰਪਾਲ ਸਿੰਘ ਕਾਲੜਾ, ਕਮਲਦੀਪ ਸਿੰਘ ਕਾਲੜਾ, ਹਰਕੀਰਤ ਸਿੰਘ ਬਾਵਾ,ਰਜਿੰਦਰ ਸਿੰਘ ਮੱਕੜ, ਮਨਿੰਦਰ ਸਿੰਘ ,ਸੁਰਿੰਦਰਪਾਲ ਸਿੰਘ ਭੁਟਆਣੀ,ਅਵਤਾਰ ਸਿੰਘ ਮਿੱਡਾ, ਜਗਦੇਵ ਸਿੰਘ ਕਲਸੀ, ਮਹਿੰਦਰ ਸਿੰਘ ਡੰਗ, ਜਗਜੀਤ ਸਿੰਘ ਆਹੂਜਾ, ਅਤੱਰ ਸਿੰਘ ਮੱਕੜ ,ਰਜਿੰਦਰ ਸਿੰਘ ਡੰਗ,ਭੁਪਿੰਦਰਪਾਲ ਸਿੰਘ, ਜਤਿੰਦਰਪਾਲ ਸਿੰਘ ,ਹਰਜੀਤ ਸਿੰਘ, ਹਰਮੀਤ ਸਿੰਘ ਡੰਗ, ਰਣਜੀਤ ਸਿੰਘ ਖਾਲਸਾ,  ਏ.ਪੀ. ਸਿੰਘ ਅਰੋੜਾ, ਗੁਰਪ੍ਰੀਤ ਸਿੰਘ ਪ੍ਰਿੰਸ, ਸੁਖਪ੍ਰੀਤ ਸਿੰਘ ਮਨੀ, ਬਾਦਸ਼ਾਹ ਦੀਪ ਸਿੰਘ,ਕਰਨਦੀਪ ਸਿੰਘ, ਮਨਜੀਤ ਸਿੰਘ ਟੋਨੀ, ਬਲ ਫਤਹਿ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।