ਤਲਵੰਡੀ ਸਾਬੋ, 19 ਫਰਵਰੀ (ਗੁਰਜੰਟ ਸਿੰਘ ਨਥੇਹਾ)- ਅੱਜ ਰਾਸ਼ਟਰੀ ਵਿਕਲਾਂਗ ਐਸੀਏਸ਼ਨ ਦੀ ਮੀਟਿੰਗ ਹੋਈ ਜਿਸਦੇ ਵਿੱਚ ਅੰਗਹੀਣਾਂ ਦੀਆਂ ਕੁੱਝ ਅਹਿਮ ਮੰਗਾਂ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਸਬੰਧੀ ਐਸੀਏਸ਼ਨ ਦੇ ਜਿਲ੍ਹਾ ਪ੍ਰਧਾਨ ਲੱਖਾ ਸਿੰਘ ਅਤੇ ਹੋਰ ਆਗੂ ਸਾਥੀਆਂ ਨੇ ਦੱਸਿਆ ਕਿ ਐਸੋਸੀਏਸ਼ਨ ਵੱਲੋਂ 26 ਜਨਵਰੀ ਨੂੰ ਮੁੱਖ ਮੰਤਰੀ ਪੰਜਾਬੀ ਮਿਲਕੇ ਮੰਗ ਪੱਤਰ ਦਿੱਤਾ ਗਿਆ ਸੀ ਪ੍ਰੰਤੂ ਜਿਸਦਾ ਅਜੇ ਤੱਕ ਕੋਈ ਜਵਾਬ ਨਹੀਂ ਆਇਆ। ਆਗੂਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਭਰੇ ਲਹਿਜੇ 'ਚ ਕਿਹਾ ਕਿ ਜੇਕਰ ਸਾਡੀ ਮੰਗਾਂ ਨਾ ਮੰਨੀਆਂ ਗਈਆਂ ਤਾਂ ਆਉਣ ਵਾਲੇ ਦਿਨਾਂ 'ਚ ਸਾਨੂੰ ਰੋਸ ਮਾਰਚ ਕੱਢਣ ਲਈ ਮਜਬੂਰ ਹੋਣਾ ਪਵੇਗਾ। ਅੱਜ ਦੀ ਇਸ ਮੀਟਿੰਗ ਵਿੱਚ ਸ਼ਾਮਿਲ ਅਜੇ ਕੁਮਾਰ ਸਾਂਸੀ ਸੂਬਾ ਜੁਆਇੰਟ ਸੈਕਟਰੀ, ਸਵਰਣ ਸਿੰਘ, ਜਗਜੀਤ ਸਿੰਘ, ਗੁਰਮੁੱਖ ਸਿੰਘ, ਰੂਪ ਸਿੰਘ, ਜਸਵੰਤ ਸਿੰਘ, ਓਮ ਪ੍ਰਕਾਸ਼, ਅੰਗਰੇਜ ਸਿੰਘ ਲਖਵੀਰ ਸਿੰਘ, ਗੁਰਜੰਟ ਸਿੰਘ, ਦਵਿੰਦਰ ਸਿੰਘ ਅਤੇ ਸੁਖਵੀਰ ਕੌਰ ਸ਼ਾਮਿਲ ਹੋਏ।