ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਕਿਸਾਨ ਜਥੇਬੰਦੀਆ ਨੇ ਵਿਧਾਇਕ ਨੂੰ ਦਿੱਤਾ ਮੰਗ ਪੱਤਰ

ਰਾਏਕੋਟ, 05 ਮਾਰਚ ( ਗੁਰਸੇਵਕ ਸੋਹੀ)ਸੁਯੰਕਤ ਕਿਸਾਨ ਮੋਰਚੇ ਵੱਲੋਂ ਮੋਹਾਲੀ ਵਿਖੇ ਪਿਛਲੇ ਲੰਮੇ ਸਮੇਂ ਤੋਂ ਚੱਲ ਰਹੇ ਕੌਮੀ ਇਨਸਾਫ ਮੋਰਚੇ ਦੇ ਸਮਰਥਨ ਤੋਂ ਬਾਅਦ ਇਸ ਕੌਮੀ ਇਨਸਾਫ ਮੋਰਚੇ ਦੀਆ ਮੰਗਾਂ ਨਾਲ ਸੰਬੰਧਤ ਮੰਗ ਪੱਤਰ ਵਿਧਾਇਕਾਂ ਨੂੰ ਸੌਂਪਿਆ ਗਿਆ । ਇਸ ਲੜੀ ਤਹਿਤ ਵਿਧਾਨ ਸਭਾ ਹਲਕਾ ਰਾਏਕੋਟ ਤੋਂ ਵਿਧਾਇਕ ਹਾਕਮ ਸਿੰਘ ਠੇਕੇਦਾਰ ਦੇ ਪੁੱਤਰ ਗੁਰਦੇਵ ਸਿੰਘ ਬਾਵਾ ਨੂੰ ਕਿਸਾਨ ਜਥੇਬੰਦੀਆਂ ਵੱਲੋਂ ਮੰਗ ਪੱਤਰ ਦਿੱਤਾ ਗਿਆ। ਇਸ ਸਮੇਂ ਬੀ ਕੇ ਯੂ ਡਕੌੰਦਾ ਦੇ ਬਲਾਕ ਰਾਏਕੋਟ ਪ੍ਰਧਾਨ ਰਣਧੀਰ ਸਿੰਘ ਬੱਸੀਆ,ਪ੍ਰੈੱਸ ਸਕੱਤਰ ਹਰਬਖਸ਼ੀਸ਼ ਸਿੰਘ ਚੱਕ ਭਾਈ ਕਾ,ਬੀ ਕੇ ਯੂ ਕਾਦੀਆ ਦੇ ਜ਼ਿਲ੍ਹਾ ਪ੍ਰਧਾਨ ਗੁਰਜੀਤ ਸਿੰਘ ਗਿੱਲ ਨੇ ਦੱਸਿਆ ਕਿ ਉਹ ਬਿਨਾਂ ਦੇਰੀ ਕੀਤੇ ਕੇਂਦਰ ਤੇ ਸੂਬਾ ਸਰਕਾਰ ਤੋਂ ਬੰਦੀ ਸਿੰਘਾਂ ਦੀ ਰਿਹਾਈ ਦੇ ਨਾਲ ਨਾਲ ਸ੍ਰੀ ਗੁਰੂ ਗ੍ਰੰਥ ਸਹਿਬ ਜੀ ਦੀ ਬੇਅਦਬੀ ਦਾ ਇਨਸਾਫ ਤੇ ਬਹਿਬਲ ਕਲਾਂ ਗੋਲੀ ਕਾਂਡ ਦਾ ਵੀਂ ਇਨਸਾਫ ਚਾਹੁੰਦੇ ਹਨ। ਉਹਨਾਂ ਕਿਹਾ ਕਿ ਸਰਕਾਰ ਧਾਰਮਿਕ ਗ੍ਰੰਥਾਂ ਦੀ ਵਾਰ ਵਾਰ ਹੋ ਰਹੀ ਬੇਅਦਬੀ ਨੂੰ ਰੋਕਣ ਲਈ ਸਖਤ ਕਾਨੂੰਨ ਬਣਾਇਆ ਜਾਵੇ। ਇਸ ਸਮੇਂ ਜ਼ਿਲ੍ਹਾ ਖਜਾਨਚੀ ਸਤਿਬੀਰ ਸਿੰਘ ਬੋਪਾਰਾਏ ਖੁਰਦ, ਬਲਾਕ ਖਜਾਨਚੀ ਬਲਕਾਰ ਸਿੰਘ ਬੋਪਾਰਾਏ ਖੁਰਦ, ਪ੍ਰਧਾਨ ਬਲਜਿੰਦਰ ਸਿੰਘ ਜੌਹਲਾਂ,ਕੁਲਦੀਪ ਸਿੰਘ ਕੱਦੂ,ਕਮਲਜੀਤ ਸਿੰਘ ਗਰੇਵਾਲ ਜੌਹਲਾਂ,ਚਮਕੌਰ ਸਿੰਘ ਖਜ਼ਾਨਚੀ, ਮਨਪ੍ਰੀਤ ਸਿੰਘ ਕਾਲਾ,ਬਸੰਤ ਸਿੰਘ ਪੰਚ,ਜਗਦੀਪ ਸਿੰਘ,ਰਾਜਾ ਬਾਂਗੜੀ, ਲਖਵੀਰ ਸਿੰਘ ਬਾਂਗੜੀ, ਭੋਲਾ ਸਿੰਘ ਰਾਜਗੜ੍ਹ ਆਦਿ ਆਗੂ ਹਾਜ਼ਰ ਸਨ।