ਮਾੜੀ ਮੁਸਤਫਾ ਵਿਖੇ ਵਾਹਿਗੁਰੂ ਸੇਵਾ ਸੁਸਾਇਟੀ ਵੱਲੋਂ ਲਗਾਏ ਮੁਫ਼ਤ ਅੱਖਾਂ ਦੇ ਕੈਂਪ 'ਚ 650 ਦਾ ਚੈਕਅੱਪ ਕੀਤਾ ਅਤੇ 67 ਮਰੀਜ ਅਪ੍ਰੇਸ਼ਨ ਲਈ ਚੁਣੇ ਗਏ

ਠੱਠੀ ਭਾਈ, 9 ਮਾਰਚ ( ਜਸਵਿੰਦਰ ਸਿੰਘ ਰੱਖਰਾ)- ਸਰਬੱਤ ਦਾ ਭਲਾ ਟਰੱਸਟ ਵੱਲੋਂ ਡਾ. ਐੱਸ.ਪੀ ਸਿੰਘ ਓਬਰਾਏ ਦੀ ਅਗਵਾਈ ਹੇਠ ਰੂਰਲ ਐਨ.ਜੀ.ਓ ਮੋਗਾ ਤੇ ਵਾਹਿਗੁਰੂ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਪਿੰਡ ਮਾੜੀ ਮੁਸਤਫਾ ਵਿਖੇ 578ਵਾਂ ਮੁਫ਼ਤ ਅੱਖਾਂ ਦਾ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਬਲਾਕ ਪ੍ਰਧਾਨ ਹਰਮਿੰਦਰ ਸਿੰਘ ਕੋਟਲਾ ਨੇ ਰੀਬਨ ਕੱਟ ਕੇ ਕੀਤਾ। ਇਸ ਮੌਕੇ ਜਗਦੰਬੇ ਆਈ ਹਸਪਤਾਲ ਬਾਘਾਪੁਰਾਣਾ ਦੇ ਡਾਕਟਰਾਂ ਦੀ ਟੀਮ ਵੱਲੋਂ 650 ਵਿਅਕਤੀਆਂ ਦਾ ਚੈਕਅੱਪ ਕੀਤਾ ਗਿਆ ਅਤੇ ਲੋੜਵੰਦ ਮਰੀਜ਼ਾਂ ਨੂੰ ਮੁਫਤ ਦਵਾਈਆਂ ਦਿੱਤੀਆਂ ਗਈਆਂ। ਇਸ ਕੈਂਪ ਵਿੱਚ 210 ਦੇ ਕਰੀਬ ਮਰੀਜ਼ਾਂ ਨੂੰ ਨੇੜੇ ਦੀ ਨਿਗਾਹ ਦੀਆਂ ਮੁਫਤ ਐਨਕਾਂ ਦਿੱਤੀਆਂ ਗਈਆਂ ਅਤੇ 67 ਮਰੀਜ ਮੋਤੀਆਬਿੰਦ ਅਪਰੇਸ਼ਨ ਲਈ ਚੁਣੇ ਗਏ, ਜਿਨ੍ਹਾਂ ਦੇ ਅਪਰੇਸ਼ਨ 10 ਮਾਰਚ ਨੂੰ ਜਗਦੰਬਾ ਆਈ ਹਸਪਤਾਲ ਬਾਘਾ ਪੁਰਾਣਾ ਵਿਖੇ ਕੀਤੇ ਜਾਣਗੇ। ਇਸ ਮੌਕੇ ਇੰਪਰੂਵਮੈਂਟ ਟਰੱਸਟ ਮੋਗਾ ਚੇਅਰਮੈਨ ਦੀਪਕ ਅਰੋੜਾ ਸਮਾਲਸਰ, ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਪ੍ਰਧਾਨ ਮਹਿੰਦਰਪਾਲ ਲੂੰਬਾ, ਬਲਾਕ ਪ੍ਰਧਾਨ ਹਰਮਿੰਦਰ ਸਿੰਘ ਕੋਟਲਾ ਤੇ ਸੁਸਾਇਟੀ ਪ੍ਰਧਾਨ ਰਣਜੀਤ ਸਿੰਘ ਧਾਲੀਵਾਲ ਨੇ ਬੋਲਦਿਆਂ ਕਿਹਾ ਡਾ. ਐਸ ਪੀ ਸਿੰਘ ਉਬਰਾਏ ਜੀ ਦੇ ਉਚੇਚੇ ਯਤਨਾਂ ਸਦਕਾ ਜਿੱਥੇ ਹਜਾਰਾਂ ਲੋਕਾਂ ਨੂੰ ਅੱਖਾਂ ਦੀ ਰੌਸ਼ਨੀ ਦੁਬਾਰਾ ਮਿਲ ਸਕੀ ਹੈ ਉਥੇ ਹਜਾਰਾਂ ਲੋਕ ਅੱਖਾਂ ਦੀਆਂ ਬਿਮਾਰੀਆਂ ਤੋਂ ਮੁਕਤ ਹੋਏ ਹਨ। ਉਨ੍ਹਾਂ ਦੱਸਿਆ ਕਿ ਇਹ ਮੋਗਾ ਜਿਲ੍ਹੇ ਵਿੱਚ ਲਗਾਇਆ ਜਾਣ ਵਾਲਾ 59ਵਾਂ ਕੈਂਪ ਹੈ। ਇਸ ਮੌਕੇ ਚੇਅਰਮੈਨ ਹਰਜਿੰਦਰ ਸਿੰਘ ਚੁਗਾਵਾਂ, ਸੁਖਦੇਵ ਸਿੰਘ ਬਰਾੜ, ਗੁਰਪ੍ਰੀਤ ਸਿੰਘ ਬਰਾੜ ਯੂ.ਐਸ.ਏ, ਜਗਰੂਪ ਸਿੰਘ ਸਰੋਆ, ਰੇਸ਼ਮ ਸਿੰਘ ਜੀਤਾ ਸਿੰਘ ਵਾਲਾ, ਜਸਵੀਰ ਸਿੰਘ ਦੀਨਾ ਸਾਹਿਬ, ਅਵਤਾਰ ਸਿੰਘ ਘੋਲੀਆ, ਹਰਜਿੰਦਰ ਸਿੰਘ ਘੋਲੀਆ, ਰਾਜ ਕੁਮਾਰ, ਕੁਲਵਿੰਦਰ ਸਿੰਘ ਬਰਾੜ, ਜਸਪ੍ਰੀਤ ਸਿੰਘ ਜੱਸਾ,  ਅਜਮੇਰ ਸਿੰਘ, ਨਵਦੀਪ ਸਿੰਘ, ਜਗਜੀਤ ਸਿੰਘ, ਬੂਟਾ ਸਿੰਘ ਗਿਆਨੀ, ਅਮਰਜੀਤ ਚੰਨੂਵਾਲਾ, ਜੰਗਬਹਾਦਰ ਸਿੰਘ ਆਦਿ ਹਾਜ਼ਰ ਸਨ।

ਕੈਪਸ਼ਨ: ਪਿੰਡ ਮਾੜੀ ਮੁਸਤਫਾ ਵਿਖੇ ਸਰਬੱਤ ਦਾ ਭਲਾ ਟਰੱਸਟ ਵੱਲੋਂ ਲਗਾਏ ਗਏ ਮੁਫ਼ਤ ਅੱਖਾਂ ਦੇ ਕੈਂਪ ਦਾ ਉਦਘਾਟਨ ਕਰਦੇ ਹੋਏ ਬਲਾਕ ਪ੍ਰਧਾਨ ਹਰਮਿੰਦਰ ਸਿੰਘ ਕੋਟਲਾ ਤੇ ਜ਼ਿਲ੍ਹਾ ਪ੍ਰਧਾਨ ਮਹਿੰਦਰਪਾਲ ਲੂੰਬਾ। ਤਸਵੀਰ: ਜਗਰੂਪ ਸਿੰਘ ਮਠਾੜੂ