You are here

ਡਾ: ਕੁਲਵੰਤ ਸਿੰਘ ਧਾਲੀਵਾਲ ਨੂੰ ਦਿੱਤੇ ਗਏ ਵਿਸ਼ੇਸ਼ ਸਨਮਾਨ 'ਤੇ ਖੁਸ਼ੀ ਦਾ ਪ੍ਰਗਟਾਵਾ

ਮੈਨਚੇਸਟਰ, ਅਗਸਤ 2019 (ਗਿਆਨੀ ਰਾਵਿਦਰਪਾਲ ਸਿੰਘ   )- ਭਾਰਤ ਦੇ ਆਜ਼ਾਦੀ ਦਿਹਾੜੇ ਮੌਕੇ ਪੰਜਾਬ ਸਰਕਾਰ ਵਲੋਂ ਕਰਵਾਏ ਸੂਬਾ ਪੱਧਰੀ ਸਮਾਗਮ ਮੌਕੇ ਵਰਡਲ ਕੈਂਸਰ ਕੇਅਰ ਦੇ ਗਲੋਬਲ ਰਾਜਦੂਤ ਡਾ: ਕੁਲਵੰਤ ਸਿੰਘ ਧਾਲੀਵਾਲ ਦਾ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਕੀਤੇ ਗਏ ਵਿਸ਼ੇਸ਼ ਸਨਮਾਨ 'ਤੇ ਪ੍ਰਵਾਸੀ ਪੰਜਾਬੀਆਂ ਵਲੋਂ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ ਹੈ । ਐਮ ਪੀ ਤਨਮਨਜੀਤ ਸਿੰਘ ਢੇਸੀ, ਵਾਹਿਗੁਰੂਪਾਲ ਸਿੰਘ ਔਲਖ ਵੇਲਜ਼, ਸ ਹਰਦੇਵ ਸਿੰਘ ਗਰੇਵਾਲ ਸਾਬਿਕਾ ਪ੍ਰਧਾਨ ਵਾਰਿਗਟਨ ਗੁਰਦੁਆਰਾ ਸਾਹਿਬ ,ਗਿਆਨੀ ਅਮਰੀਕ ਸਿੰਘ ਰਾਠੌਰ ਮੈਨਚੇਸਟਰ,ਵਰਲਡ ਕੈਂਸਰ ਕੇਅਰ ਦੇ ਡਾਇਰੈਕਟਰ ਗੁਰਪਾਲ ਸਿੰਘ ਉੱਪਲ, ਜਸਵੀਰ ਸਿੰਘ ਕੰਦੋਲਾ ਅਤੇ ਸਲਾਹਕਾਰ ਜਸਵੰਤ ਸਿੰਘ ਗਰੇਵਾਲ ਨੇ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੁਲਵੰਤ ਸਿੰਘ ਧਾਲੀਵਾਲ ਦੀਆਂ ਕੈਂਸਰ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਕੀਤੀਆਂ ਸੇਵਾਵਾਂ ਲਈ ਇਹ ਸਨਮਾਨ ਦਿੱਤਾ ਹੈ ।ਇਸ ਸਨਮਾਨ ਨਾਲ ਧਾਲੀਵਾਲ ਅਤੇ ਸੰਸਥਾ ਦੀ ਸਮੁੱਚੀ ਟੀਮ ਨੂੰ ਹੋਰ ਬਿਹਤਰ ਕੰਮ ਕਰਨ ਦਾ ਹੌਸਲਾ ਮਿਲੇਗਾ ।ਸਾਡੇ ਪ੍ਰਤੀਨਿਧ ਨਾਲ ਗੱਲ ਕਰਦਿਆਂ ਕੁਲਵੰਤ ਸਿੰਘ ਧਾਲੀਵਾਲ ਨੇ ਪੰਜਾਬ ਸਰਕਾਰ ਦਾ ਧੰਨਵਾਦ ਆਖਿਆ ਕਿ ਉਨ੍ਹਾਂ ਦੀ ਪੂਰੀ ਟੀਮ ਵਲੋਂ ਪੰਜਾਬ 'ਚ ਰੋਜ਼ਾਨਾ ਕਿਸੇ ਨਾ ਕਿਸੇ ਪਿੰਡ-ਸ਼ਹਿਰ 'ਚ ਜਾਂਚ ਕੈਂਪ ਲਗਾਏ ਜਾ ਰਹੇ ਹਨ,ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸਮਾਗਮਾਂ ਮੌਕੇ ਸੁਲਤਾਨਪੁਰ ਲੋਧੀ ਤੇ ਹੋਰ ਧਾਰਮਿਕ ਅਸਥਾਨਾਂ 'ਤੇ ਮੈਗਾ ਜਾਂਚ ਕੈਂਪ ਲਗਾਏ ਜਾਣਗੇ । ਜ਼ਿਕਰਯੋਗ ਹੈ ਕਿ ਮੋਗਾ ਜ਼ਿਲ੍ਹੇ ਦੇ ਪਿੰਡ ਬੀੜ ਰਾਉਕੇ 'ਚ ਜਨਮੇ ਡਾ: ਧਾਲੀਵਾਲ ਬੀਤੇ 15 ਸਾਲਾਂ ਤੋਂ ਵਧ ਸਮੇਂ ਤੋਂ ਕੈਂਸਰ ਪ੍ਰਤੀ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ ਅਤੇ ਹਜ਼ਾਰਾਂ ਲੋਕਾਂ ਦੀਆਂ ਜਾਨਾਂ ਵਿਚਾ ਚੁੱਕੇ ਹਨ।