ਭਗਤ ਸਿੰਘ ਕਾਲਜ ਆਫ਼ ਫਾਰਮੇਸੀ ਕਸਬਾ ਮਹਿਲ ਕਲਾਂ  ਵਿਖੇ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ

                    ਮਹਿਲ ਕਲਾਂ 23 ਮਾਰਚ (ਗੁਰਸੇਵਕ ਸਿੰਘ ਸੋਹੀ) ਸ਼ਹੀਦ ਭਗਤ ਸਿੰਘ ਕਾਲਜ ਆਫ਼ ਫਾਰਮੇਸੀ ਕਸਬਾ ਮਹਿਲ ਕਲਾਂ (ਬਰਨਾਲਾ)ਵਿਖੇ ਸੰਸਥਾ ਦੇ ਚੇਅਰਮੈਨ ਲਾਜਪਤ ਰਾਏ ਬਾਂਸਲ ਅਤੇ ਮਨੇਜਰ ਡਾਇਰੈਕਟਰ ਸੁਸ਼ੀਲ ਕੁਮਾਰ ਬਾਂਸਲ ਦੀ ਅਗਵਾਈ ਹੇਠ ਸਮੂਹ ਸਟਾਫ ਦੇ ਸਹਿਯੋਗ ਨਾਲ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸੰਸਥਾ ਦੇ ਸੰਸਥਾ ਦੇ ਚੇਅਰਮੈਨ ਲਾਜਪਤ ਰਾਏ ਬਾਂਸਲ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ 23 ਸਾਲ ਦੀ ਉਮਰ ਵਿੱਚ ਦੇਸ ਦੀ ਅਜਾਦੀ ਲਈ ਸ਼ਹਾਦਤ ਦਿੱਤੀ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਵਿੱਚ ਯੋਗਦਾਨ ਪਾਉਣ ਵਾਲੇ ਸ਼ਹੀਦਾਂ ਦੀਆਂ ਕੁਰਬਾਨੀਆਂ ਅੱਜ ਸਾਡੇ ਲਈ ਪ੍ਰੇਰਨਾ ਦਾ ਸਰੋਤ ਹਨ। ਇਸ ਮੌਕੇ ਮਨੇਜਰ ਡਾਇਰੈਕਟਰ ਸੁਸ਼ੀਲ ਕੁਮਾਰ ਬਾਂਸਲ ਨੇ ਵਿਦਿਆਰਥੀਆਂ ਨੂੰ ਸ਼ਹੀਦ ਭਗਤ ਸਿੰਘ ਕਾਲਜ ਦੇ ਜੀਵਨ ਤੇ ਸ਼ਹੀਦੀ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੰਦਿਆ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਸ਼ਹੀਦ ਭਗਤ ਸਿੰਘ ਕਾਲਜ ਦੀ ਵਿਚਾਰਧਾਰਾ ਨੂੰ ਅਪਨਾਉਣ ਦੀ ਲੋੜ ਹੈ ।ਉਨ੍ਹਾਂ ਕਿਹਾ ਕਿ ਇਸ ਸੰਸਥਾ ਅੰਦਰ ਪੰਜਾਬ ਸਰਕਾਰ ਸਰਕਾਰੀ ਟੈਕਨੀਕਲ ਯੂਨੀਵਰਸਿਟੀ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਅਤੇ ਫਾਰਮੇਸੀ ਕੌਂਸਲ ਆਫ ਇੰਡੀਆ ਤੋਂ ਮਾਨਤਾ ਪ੍ਰਾਪਤ ਚਾਰ ਸਾਲਾ ਡਿਗਰੀ ਕੋਰਸ ਬੀ  ਫਾਰਮੈਸੀ ਦੀ ਸ਼ੁਰੂਆਤ ਕੀਤੀ ਗਈ ਹੈ ।ਉਨ੍ਹਾਂ ਕਿਹਾ ਕਿ ਸਾਲ 2023 2024 ਦੇ ਦਾਖਲੇ ਇਸ ਵਾਰ ਕੀਤੇ ਜਾਣਗੇ ਉਨ੍ਹਾਂ ਕਿਹਾ ਕਿ ਬੀ ਫਾਰਮੇਸੀ ਦੀ ਡਿਗਰੀ ਕਰਨ ਵਾਲੇ ਵਿਦਿਆਰਥੀਆਂ ਲਈ ਚੰਗਾ ਹੋਸਟਲ ਅਤੇ ਲੈਬ ਆਦਿ ਦਾ ਢੁਕਵਾਂ ਪ੍ਰਬੰਧ ਕੀਤਾ ਗਿਆ ਹੈ ।ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਉੱਚ ਮਿਆਰੀ ਟਰੇਨਿੰਗ ਦੇਣ ਲਈ ਕਈ ਵੰਡੀਆਂ ਦਵਾਈਆਂ ਦੀਆਂ ਕੰਪਨੀਆਂ ਨੂੰ ਐਸ.ਓ.ਯੂ ਸਾਇਨ  ਕੀਤੇ ਗਏ ਹਨ।