ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਵਰਕਰਾਂ ਅਤੇ ਆਗੂਆਂ ਨੂੰ ਖਾਹਮਖਾਹ ਕਰਿਆ ਜਾ ਰਿਹਾ ਹੈ ਤੰਗ ਪਰੇਸ਼ਾਨ - ਕਾਹਨਸਿੰਘ ਵਾਲਾ

ਅੰਮ੍ਰਿਤਸਰ, 25 ਮਾਰਚ ( ਕੁਲਦੀਪ ਸਿੰਘ ਦੌਧਰ)ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ)ਦੇ ਕੌਮੀ ਜਰਨਲ ਸਕੱਤਰ ਅਤੇ ਕਿਸਾਨ ਯੂਨੀਅਨ (ਅੰਮ੍ਰਿਤਸਰ) ਦੇ ਕੌਮੀ ਪ੍ਰਧਾਨ ਸਰਦਾਰ ਜਸਕਰਨ ਸਿੰਘ ਕਾਹਨਸਿੰਘ ਵਾਲਾ, ਕਿਸਾਨ ਯੂਨੀਅਨ ਅੰਮ੍ਰਿਤਸਰ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ, ਪਾਰਟੀ ਦੇ ਐਗਜ਼ੈਕਟਿਵ ਮੈਂਬਰ ਪੰਜਾਬ ਅਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਜਥੇਦਾਰ ਲਖਵੀਰ ਸਿੰਘ ਖਾਲਸਾ ਸੌਟੀ ਅਤੇ ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਜਲਧੰਰ ਦੇ ਪ੍ਰਧਾਨ ਸਰਦਾਰ ਸੁਖਜੀਤ ਸਿੰਘ ਡਰੌਲੀ ਨੇ ਸਾਂਝੇ ਬਿਆਨ ਰਾਹੀਂ ਭਾਰਤ ਦੀ ਹਿੰਦੂਤਵ ਮੋਦੀ ਸਰਕਾਰ, ਪੰਜਾਬ ਦੀ ਭਗਵੰਤ ਮਾਨ ਸਰਕਾਰ,ਕੇਂਦਰੀ ਏਜੰਸੀਆਂ ਅਤੇ ਪੰਜਾਬ ਪੁਲਿਸ ਨੇ ਜੋ ਵਾਰਿਸ਼ ਪੰਜਾਬ ਦੇ ਮੁੱਖੀ ਭਾਈ ਅਮ੍ਰਿਤਪਾਲ ਸਿੰਘ ,ਉਸਦੇ ਸਾਥੀਆਂ ਅਤੇ ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਹੁਦੇਦਾਰਾਂ ਅਤੇ ਵਰਕਰਾਂ ਨੂੰ ਗੈਰ ਕਾਨੂੰਨੀ, ਗੈਰ ਸਵਿਧਾਨ ਅਤੇ ਲੋਕਤੰਤਰ ਦਾ ਘਾਣ ਕਰਕੇ ਭਾਈ ਅਮ੍ਰਿਤਪਾਲ ਸਿੰਘ ਅਤੇ ਕੁੱਝ ਹੋਰ ਸਿੰਘਾਂ ਤੇ ਐਨ ਐਸ ਏ ਕਾਲੇ ਕਾਨੂੰਨ ਲਾਗੂ ਕਰਕੇ ਉਨ੍ਹਾਂ ਨੂੰ ਪੰਜਾਬ ਤੋਂ ਬਾਹਰ ਅਤੇ ਅਸਾਮ ਦੀਆਂ ਜੇਲ੍ਹਾਂ ਵਿੱਚ ਜਬਰੀ ਢੱਕ ਦਿੱਤਾ ਗਿਆ ਹੈ ਉਸ ਦੀ ਪੂਰ ਜੋਰ ਸ਼ਬਦਾਂ ਵਿੱਚ ਨਿਖੇਧੀ ਕੀਤੀ ਅਤੇ ਕਿਹਾ ਕਿ ਇਹ ਵਰਤਾਰਾ ਸਿੱਖ ਕੌਮ ਅਤੇ ਪੰਜਾਬ ਵਾਸੀਆਂ ਨੂੰ 1984 ਵਾਲੇ ਦੌਰ ਵੱਲ ਧੱਕਣ ਦੀ ਤਿਆਰੀ ਹੋ ਰਹੀ ਹੈ। 
      ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸੀਨੀਅਰ ਆਗੂਆਂ ਨੇ ਇਹ ਵੀ ਕਿਹਾ ਕਿ ਜੋ ਸਿੱਖ ਛੋਟੇ ਬੱਚਿਆਂ ,ਸਿੱਖ ਨੌਜਵਾਨਾਂ, ਸਿੱਖ ਨੌਜਵਾਨ ਧੀਆਂ ਅਤੇ ਬਜ਼ੁਰਗਾਂ ਨੂੰ ਗੈਰ ਕਾਨੂੰਨੀ ਤਰੀਕੇ ਨਾਲ ਵੱਖ ਵੱਖ ਝੂੱਠੇ ਕੇਸ ਪਾ ਕੇ ਪੰਜਾਬ ਵਿੱਚ ਅਤੇ ਹੋਰ ਸੁੱਬਿਆ ਦੇ ਥਾਣਿਆਂ ਅਤੇ ਵੱਖ ਵੱਖ ਜੇਲ੍ਹਾਂ ਵਿੱਚ ਬੰਦ ਕੀਤੇ ਗਏ ਹਨ ਅਤੇ ਸਿੱਖਾਂ ਦੇ ਘਰਾਂ ਤੇ ਪੁਲਿਸ ਵੱਲੋਂ ਛਾਪੇਮਾਰੀ ਕਰਕੇ ਤੰਗ ਪ੍ਰੇਸ਼ਾਨ ਕਰ ਰਹੇ ਹਨ । ਉਨ੍ਹਾਂ ਸਾਰਿਆਂ ਲਈ ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਪਾਰਟੀ ਵਕੀਲਾਂ ਰਾਹੀਂ ਅਤੇ ਕਾਨੂੰਨੀ ਮਾਹਰਾਂ ਰਾਹੀਂ ਸੱਭ ਦੀ ਮੁਫਤ ਸਹਾਇਤਾ ਕਰ ਰਹੀ ਹੈ ਹਰ ਹਲਕੇ ਜਾਂ ਜਿਲ੍ਹੇ ਦੇ ਆਗੂ ਸਹਿਬਾਨਾਂ ਦੇ ਫੋਨ ਨੰਬਰ ਮੁੱਖ ਦਫਤਰ ਕਿਲ੍ਹਾ ਸਰਦਾਰ ਹਰਨਾਮ ਸਿੰਘ ਸ੍ਰੀ ਫਤਿਹਗੜ੍ਹ ਸਾਹਿਬ ਸ਼ੋਸਲ ਮੀਡੀਆ ਰਾਹੀਂ,ਪ੍ਰਿੰਟ ਮੀਡੀਆ ਰਾਹੀਂ ਜਾਰੀ ਕਰ ਦਿੱਤੇ ਗਏ ਹਨ ਸਾਰਿਆਂ ਲਈ 24 ਘੰਟੇ ਇਨ੍ਹਾਂ ਆਗੂਆਂ ਦੇ ਦਰਵਾਜ਼ੇ ਖੁੱਲ੍ਹੇ ਹਨ। 
       ਅਖੀਰ ਵਿੱਚ ਸਰਦਾਰ ਜਸਕਰਨ ਸਿੰਘ ਕਾਹਨਸਿੰਘ ਵਾਲਾ  ਨੇ ਕਿਹਾ ਕਿ ਇਹ ਜੋ ਪੰਜਾਬ ਦਾ ਮਾਹੌਲ ਖਰਾਬ ਕਰਕੇ ਸਿੱਖ ,ਹਿੰਦੂ, ਮੁਸਲਮਾਨ ਅਤੇ ਹੋਰ ਫਿਰਕੇ ਕਬੀਲਿਆਂ ਦੀ ਜੋ ਸਦੀਆਂ ਤੋਂ ਭਾਈਚਾਰਕ ਸਾਂਝ ਨੂੰ ਭਾਰਤ ਦੀ ਹਿੰਦੂਤਵ ਮੋਦੀ ਸਰਕਾਰ ਅਤੇ ਦਿੱਲੀ ਦੇ ਕੇਜਰੀਵਾਲ ਦੇ ਇਸ਼ਾਰੇ ਤੇ ਭਗਵੰਤ ਮਾਨ ਦੀ ਪੰਜਾਬ ਸਰਕਾਰ  ਇਕ ਸੋਚੀ ਸਮਝੀ ਸਾਜਿਸ਼ ਅਧੀਨ ਤੋੜਨਾ ਚਾਹੁੰਦੀ ਹੈ ਪਰ ਇਨ੍ਹਾਂ ਦੇ ਨਾਪਾਕ ਇਰਦੇ ਸਿੱਖ ਅਤੇ ਪੰਜਾਬ ਦੇ ਲੋਕ ਕਦੇ ਵੀ ਪੂਰੇ ਨਹੀਂ ਹੋਣ ਦੇਣਗੇ ।