ਮੁੱਲਾਂਪੁਰ ਦਾਖਾ , 31 ਮਾਰਚ ( ਸਤਵਿੰਦਰ ਸਿੰਘ ਗਿੱਲ) ਸਮੁੱਚੀ ਸਿੱਖ ਕੌਮ ਦੀਆ ਹੱਕੀ ਮੰਗਾਂ ਲਈ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਕੌਮੀ ਮੋਰਚੇ ਦੀ ਤਾਲਮੇਲ ਕਮੇਟੀ ਦੇ ਆਗੂਆਂ ਦੀ ਇਕ ਅਹਿਮ ਮੀਟਿੰਗ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਹੋਈ। ਇਸ ਮੌਕੇ ਕੌਮੀ ਇਨਸਾਫ ਮੋਰਚਾ ਦੇ ਸਰਪ੍ਰਸਤ ਬਾਪੂ ਗੁਰਚਰਨ ਸਿੰਘ ਹਵਾਰਾ, ਕਨਵੀਨਰ ਭਾਈ ਪਾਲ ਸਿੰਘ ਫਰਾਂਸ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਪੰਜਾਬ ਸਰਕਾਰ ਦੇ ਮੰਤਰੀ ਅਮਨ ਅਰੋੜਾ, ਹਰਪਾਲ ਸਿੰਘ ਚੀਮਾ ਵੱਲੋਂ ਬਕਾਇਦਾ ਕੌਮ ਇਨਸਾਫ ਮੋਰਚਾ ਦੇ ਆਗੂਆਂ ਨਾਲ ਮੀਟਿੰਗ ਕਰਕੇ ਇਹ ਯਕੀਨ ਦਵਾਇਆ ਕਿ ਉਹ ਮੰਗਾਂ ਵੱਲ ਧਿਆਨ ਦਿੰਦੇ ਹੋਏ ਬੰਦੀ ਸਿੰਘਾਂ ਨੂੰ ਰਿਹਾਅ ਕਰਨਗੇ ਅਤੇ ਸ੍ਰੀ ਅਕਾਲ ਤਖਤ ਦੇ ਜੱਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਦੀ ਜੇਲ੍ਹ ਬਦਲੀ ਲਈ ਹਾਈਕੋਰਟ ਚੰਡੀਗੜ੍ਹ ਵਿਖੇ ਲਿਆਂਦਾ ਜਾਵੇਗਾ। ਜਦਕਿ ਸਾਡੀ ਕਮੇਟੀ ਨੂੰ ਸਰਕਾਰ ਵੱਲੋਂ ਵਿਸ਼ਵਾਸ ਦਿਵਾਉਣ ਤੋਂ ਬਾਅਦ 31 ਮੈਂਬਰੀ ਜੱਥਾ ਜੋ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਜਾਂਦਾ ਸੀ ਉਹ 31 ਮਾਰਚ ਤੱਕ ਬੰਦ ਕੀਤਾ ਗਿਆ । ਹੁਣ ਸੰਗਤਾਂ ਦਾ 31 ਮੈਂਬਰੀ ਜੱਥਾ ਮੁੱਖ ਮੰਤਰੀ ਰਿਹਾਇਸ਼ ਸਾਹਮਣੇ ਰੋਸ ਕਰਨ ਲਈ ਫੇਰ ਤੋਂ ਜਾਇਆ ਕਰੇਗਾ ਉਸ ਤੋਂ ਪਹਿਲਾਂ ਮੁਹਾਲੀ ਦੇ ਸਟੇਡੀਅਮ ਵਿਖੇ 1 ਅਪ੍ਰੈਲ ਨੂੰ ਹੋਣ ਵਾਲੇ ਆਈ ਪੀ ਐਲ ਕ੍ਰਿਕਟ ਮੈਚ ਦਾ ਮੌਕੇ ਕੌਮੀ ਇਨਸਾਫ਼ ਮੋਰਚੇ ਨਾਲ ਪੰਜਾਬ ਸਰਕਾਰ ਵੱਲੋਂ ਕੀਤੇ ਧੋਖੇ ਤੋਂ ਲੋਕਾਂ ਨੂੰ ਜਾਣੂ ਕਰਵਾਉਣ ਲਈ ਵੱਡੀ ਗਿਣਤੀ ਵਿੱਚ ਸੰਗਤਾਂ ਪਹੁੰਚਣਗੀਆਂ। ਸਰਕਾਰਾਂ ਸਾਡੇ ਨਾਲ ਵਾਅਦੇ ਕਰਕੇ ਵਫ਼ਾ ਨਹੀਂ ਕਰਦੀਆਂ। ਜੇਕਰ ਹੁਣ ਸਰਕਾਰ ਸਾਡੀਆਂ ਹੱਕੀ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਤੇਰੇ ਤਖ਼ਤਾਂ ਨੂੰ ਵਖਤਾਂ ਵਿਚ ਪਾ ਦਿਆਂਗੇ । ਆਗੂਆਂ ਨੇ ਅੱਗੇ ਆਖਿਆ ਕਿ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਪੰਜਾਬ ਵਿਚ ਜੋ ਡਰ ਦਾ ਮਾਹੌਲ ਪੈਦਾ ਕਰਕੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਕੌਮ ਇਨਸਾਫ ਮੋਰਚਾ ਆਉਣ ਵਾਲੀਆਂ ਸੰਗਤਾਂ ਨੂੰ ਜਾਣ-ਬੁੱਝ ਕੇ ਡਰਾਇਆ ਧਮਕਾਇਆ ਜਾ ਰਿਹਾ ਹੈ। ਜਦ ਕੇ ਹੱਕਾਂ ਲਈ ਸੰਘਰਸ਼ ਕਰਨਾ ਸਾਡਾ ਸੰਵਿਧਾਨਕ ਹੱਕ ਹੈ ਇਸ਼ ਲਈ ਸੰਗਤਾਂ ਨੂੰ ਰਾਹ ਰੋਕਣਾ ਮੰਦਭਾਗਾ ਜੋ ਅਸੀਂ ਕਦਾਚਿੱਤ ਬਰਦਾਸਤ ਨਹੀਂ ਕਰਾਂਗੇ । ਬਾਕੀ ਸਾਡੀਆਂ ਹੱਕੀ ਮੰਗਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਅਤੇ ਬੰਦੀ ਸਿੰਘਾਂ ਨੂੰ ਰਿਹਾਅ ਕਰਵਾਉਣ ਅਤੇ ਹੋਰ ਮੰਗਾਂ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਮੋਰਚਾ ਬੜ੍ਹੇ ਹੀ ਸ਼ਾਂਤਮਈ ਤਰੀਕੇ ਨਾਲ ਸੰਘਰਸ਼ ਕਰ ਰਹੇ ਹਾਂ। ਅਕਾਲ ਪੁਰਖ ਦੀ ਕਿਰਪਾ ਨਾਲ ਦੀ ਅਸੀਂ ਮੋਰਚਾ ਫਤਿਹ ਕਰਾਂਗੇ ਸਰਕਾਰਾਂ ਹਾਰਨਗੀਆਂ। ਇਸ ਸਮੇਂ ਐਡਵੋਕੇਟ ਅਮਰ ਸਿੰਘ ਚਾਹਲ, ਐਡਵੋਕੇਟ ਦਿਲਸ਼ੇਰ ਸਿੰਘ, ਸਿਮਰਨਜੀਤ ਸਿੰਘ, ਜਗਦੀਸ਼ ਸਿੰਘ ਜੱਗੀ ਬਾਬਾ, ਇੰਦਰਪਾਲ ਸਿੰਘ, ਹਰਦੀਪ ਸਿੰਘ ਬਠਿੰਡਾ, ਜਸਵਿੰਦਰ ਸਿੰਘ, ਪਲਵਿੰਦਰ ਸਿੰਘ ਤਲਵਾੜਾ, ਬਲਵਿੰਦਰ ਸਿੰਘ, ਹਰਦੀਪ ਸਿੰਘ ਗੁਰਦੇਵ ਸਿੰਘ, ਰਣਜੀਤ ਸਿੰਘ, ਪ੍ਰੋ ਮਹਿੰਦਰਪਾਲ ਸਿੰਘ, ਬਲਦੇਵ ਸਿੰਘ ਦੇਵ ਸਰਾਭਾ ਆਦਿ ਹੋਰ ਆਗੂ ਹਾਜਰ ਸਨ।