ਦੇਸ਼ ਅੰਦਰ ਲੋਕਤੰਤਰ ਦਾ ਘਾਣ

ਸੰਵਿਧਾਨ ਨੂੰ ਬਚਾਉਣ ਵਾਲੇ ਰਾਹੁਲ ਗਾਂਧੀ ਤੋਂ ਬੁਖਲਾਹੀ ਭਾਜਪਾ— ਗਿੱਲ, ਡਾ. ਮੀਆਂ, ਮਾਨੀ ਕਾਂਗਰਸ ਪਾਰਟੀ ਆਪਣੀ ਆਵਾਜ ਲੋਕਾਂ ਦੀ ਕਚੈਹਿਰੀ ਵਿੱਚ ਲੈ ਕੇ ਜਾਵੇਗੀ

ਬੁਢਲਾਡਾ 02 ਅਪ੍ਰੈਲ (ਹਰਪਾਲ ਸਿੰਘ, ਅਮਨ) ਦੇਸ਼ ਅੰਦਰ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਰਾਹੁਲ ਗਾਂਧੀ ਦੀ ਆਵਾਜ ਨੂੰ ਵਿਰੋਧੀ ਧਿਰ ਵੱਲੋਂ ਦਬਾਉਣ ਲਈ ਚਲੀਆਂ ਜਾ ਰਹੀਆਂ ਚਾਲਾਂ ਦਾ ਲੋਕ ਮੂੰਹ ਤੋੜ ਜੁਆਬ ਦੇਣਗੇ। ਇਹ ਸ਼ਬਦ ਅੱਜ ਇੱਥੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੱਦੇ ਤੇ ਪਾਰਟੀ ਦੀ ਸਪੋਕਸਮੈਨ ਅਮ੍ਰਿਤਾ ਗਿੱਲ ਵੱਲੋਂ ਸੱਦੀ ਗਈ ਪ੍ਰੈਸ ਕਾਨਫਰੰਸ ਦੌਰਾਨ ਕਹੇ। ਇਸ ਮੋਕੇ ਬੋਲਦਿਆਂ ਹੱਥ ਨਾਲ ਹੱਥ ਜੋੜੋ ਮੁਹਿੰਮ ਦੇ ਹਲਕਾ ਇੰਚਾਰਜ ਪਵਨ ਮਾਨੀ ਨੇ ਕਿਹਾ ਕਿ ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਵੱਧ ਰਹੀ ਲੋਕਪ੍ਰਿਯਤਾ ਤੋਂ ਬੁਖਲਾਹਟ ਵਿੱਚ ਆ ਕੇ ਭਾਰਤੀ ਜਨਤਾ ਪਾਰਟੀ ਵੱਲੋਂ ਕੋਝੀਆਂ ਚਾਲਾਂ ਚੱਲਣੀਆਂ ਸ਼ੁਰੂ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਇੱਕ ਸਾਜਿਸ਼ ਤਹਿਤ ਗੁਜਾਰਾਤ ਦੇ ਇੱਕ ਵਿਧਾਇਕ ਵੱਲੋਂ ਸੂਰਤ ਦੀ ਮਾਨਯੋਗ ਕੋਰਟ ਵਿੱਚ ਮਾਨਹਾਨੀ ਦਾ ਕੇਸ ਦਾਇਰ ਕਰ ਕੇ ਰਾਹੁਲ ਗਾਂਧੀ ਨੂੰ ਉਲਝਾਉਣ ਲਈ ਅਗਾਓ ਤਿਆਰੀ ਕੀਤੀ ਗਈ ਸੀ ਦੇਸ਼ ਅੰਦਰ ਭਾਰਤ ਜੋੜੋ ਯਾਤਰਾ ਦੌਰਾਨ ਰਾਹੁਲ ਗਾਂਧੀ ਨੂੰ ਮਿਲ ਰਹੇ ਭਰਵੇ ਹੁੰਗਾਰੇ ਤੋਂ ਭਾਰਤੀ ਜਨਤਾ ਪਾਰਟੀ ਤਿਲਮਿਲਾ ਚੁੱਕੀ ਹੈ। ਜਿਸ ਤਹਿਤ ਇੱਕ ਸਾਜਿਸ਼ ਅਧੀਨ ਸਵਿਧਾਨ ਨੂੰ ਬਚਾਉਣ ਵਾਲੇ ਵਿਅਕਤੀ ਦੇ ਖਿਲਾਫ ਲੋਕਤੰਤਰ ਦਾ ਘਾਣ ਕਰਦਿਆਂ 2 ਸਾਲ ਦੀ ਸਜਾ ਸੁਣਾ ਕੇ ਪਾਰਲੀਮੈਂਟ ਵਿੱਚੋਂ ਮੈਂਬਰਸ਼ਿਪ ਖਤਮ ਕਰਨਾ ਸੰਵਿਧਾਨ ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਆਜ਼ਾਦ ਦੇਸ਼ ਦੇ ਲੋਕਤੰਤਰ ਰਾਹੀਂ ਆਪਣੇ ਮਨ ਦੀ ਗੱਲ ਕਰਨਾ ਹਰ ਵਿਅਕਤੀ ਦਾ ਸੰਵਿਧਾਨਿਕ ਹੱਕ ਹੈ। ਪ੍ਰੰਤੂ ਮੋਦੀ ਸਰਕਾਰ ਵੱਲੋਂ ਲੋਕਤੰਤਰ ਦਾ ਘਾਣ ਕੀਤਾ ਜਾ ਰਿਹਾ ਹੈ। ਕਾਂਗਰਸ ਪਾਰਟੀ ਆਪਣੀ ਆਵਾਜ ਲੋਕਾਂ ਦੀ ਕਚੈਹਿਰੀ ਵਿੱਚ ਲੈ ਕੇ ਜਾਵੇਗੀ। ਲੋਕਾਂ ਦਾ ਫੈਸਲਾ ਸਿਰ ਮੱਥੇ ਪ੍ਰਵਾਨ ਹੋਵੇਗਾ। ਇਸ ਮੌਕੇ ਤੇ ਬੋਲਦਿਆਂ ਡਾ. ਰਣਵੀਰ ਕੌਰ ਮੀਆਂ ਨੇ ਕਿਹਾ ਕਿ ਅੱਜ ਆਪਣੀ ਮਨ ਦੀ ਗੱਲ ਕਰਨਾ ਆਜਾਦ ਦੇਸ਼ ਚ ਹੱਕ ਖੋਹਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਆਜ਼ਾਦੀ ਸੈਂਕੜੇ ਸ਼ਹੀਦਾਂ ਦੀ ਸ਼ਹਾਦਤ ਤੋਂ ਸਾਨੂੰ ਪ੍ਰਾਪਤ ਹੋਈ ਹੈ। ਉਨ੍ਹਾਂ ਕਿਹਾ ਕਿ ਅੱਜ ਦੇਸ਼ ਅੰਦਰ ਸੰਵਿਧਾਨ ਨਾ ਦੀ ਕੋਈ ਚੀਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਵੱਲੋਂ ਸੰਵਿਧਾਨ ਨਾਲ ਛੇੜਛਾੜ ਕੀਤੀ ਜਾ ਰਹੀ ਹੈ। ਜੋ ਜੰਗ ਏ ਆਜ਼ਾਦੀ ਦੇ ਸਹੀਦਾਂ ਦੀ ਸ਼ਹਾਦਤ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ ਉਥੇ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਵੱਲੋਂ ਦੇਸ਼ ਨੂੰ ਦਿੱਤੇ ਅਣਮੁੱਲੇ ਸੰਵਿਧਾਨ ਦੀ ਤੋਹੀਨ ਕੀਤੀ ਜਾ ਰਹੀ ਹੈ। ਜੋ ਕਾਂਗਰਸ ਪਾਰਟੀ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਰਾਜ ਵਿੱਚ ਲੁੱਟ ਖੋਹ, ਗੈਂਗਵਾਰ, ਨਸ਼ਿਆ ਕਾਰਨ ਲੋਕ ਆਪਣੇ ਆਪ ਨੂੰ ਅਸੁਰਖਿਅਤ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਗਾਰੰਟੀਆਂ ਦੇਣ ਵਾਲੀ ਸਰਕਾਰ ਦੇ ਰਾਜ ਵਿੱਚ ਹਰ ਵਰਗ ਦੁੱਖੀ ਤੇ ਪ੍ਰੇਸ਼ਾਨ ਨਜਰ ਆ ਰਿਹਾ ਹੈ। ਲੋਕਾਂ, ਮੁਲਾਜਮਾਂ ਅਤੇ ਬੇਰੁਜਗਾਰਾਂ ਦੀ ਆਵਾਜ ਡੰਡੇ ਦੇ ਜੋਰ ਨਾਲ ਦਬਾਈ ਜਾ ਰਹੀ ਹੈ। ਇਸ ਮੌਕੇ ਤੇ ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਤਰਜੀਤ ਸਿੰਘ ਚਹਿਲ, ਖੇਮ ਸਿੰਘ ਜਟਾਣਾ, ਸਵਰਨ ਸਿੰਘ ਖੁਡਾਲ ਬਰੇਟਾ, ਪ੍ਰਵੀਨ ਕੁਮਾਰ ਕਾਲਾ ਬੋਹਾ, ਸਿਟੀ ਪ੍ਰਧਾਨ ਹਰਵਿੰਦਰਦੀਪ ਸਿੰਘ ਆਦਿ ਹਾਜਰ ਸਨ।