ਆਂਗਨਵਾੜੀ ਸੈਂਟਰਾਂ ਵਿੱਚ ਪੋਸ਼ਣ ਪਖਵਾੜਾ ਮਨਾਇਆ ਗਿਆ

ਜਗਰਾਉਂ, 04 ਅਪ੍ਰੈਲ (ਕੁਲਦੀਪ ਸਿੰਘ ਕੋਮਲ/ ਮੋਹਿਤ ਗੋਇਲ) ਜ਼ਿਲਾ ਪ੍ਰੋਗਰਾਮ ਅਫਸਰ ਸ੍ਰੀ ਗੁਲਬਹਾਰ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਾਲ ਵਿਕਾਸ ਪ੍ਰੋਜੈਕਟ ਅਫਸਰ ਸ੍ਰੀ ਮਤੀ ਭੁਪਿੰਦਰ ਕੌਰ,ਸ੍ਰੀ ਮਤੀ ਕਰਮਜੀਤ ਕੌਰ ਸੁਪਰਵਾਈਜ਼ਰ ਦੀ ਯੋਗ ਅਗਵਾਈ ਹੇਠ ਬਲਾਕ ਜਗਰਾਉਂ ਦੇ ਆਂਗਨਵਾੜੀ ਵਰਕਰਾਂ ਵੱਲੋਂ ਸਾਰੇ ਸੈਂਟਰਾ ਵਿਚ ਪੋਸ਼ਣ ਪਖਵਾੜਾ ਮਨਾਇਆ ਗਿਆ। ਇਹ ਪਖਵਾੜਾ ਹਰ ਸਾਲ 20 ਮਾਰਚ ਤੋਂ 3 ਅਪ੍ਰੈਲ ਤੱਕ ਮਨਾਇਆ ਜਾਂਦਾ ਹੈ। ਪੋਸ਼ਣ ਪਖਵਾੜਾ ਮਨਾਉਣ ਦਾ ਮੁੱਖ ਮਕਸਦ ਬੱਚਿਆਂ, ਲੜਕੀਆਂ, ਔਰਤਾਂ ਨੂੰ ਕੁਪੋਸ਼ਣ ਤੋਂ ਬਚਾਉਣਾ ਹੈ।ਘਰ ਘਰ ਪੋਸ਼ਣ ਦੇਸ਼ ਰੋਸ਼ਨ ਦੇ ਨਾਅਰੇ ਅਨੁਸਾਰ ਸਾਨੂੰ ਆਪਣੇ ਭੋਜਨ ਵਿੱਚ ਮੋਟੇ ਅਨਾਜ ਦੀ ਵਰਤੋਂ ਕਰਨੀ ਚਾਹੀਦੀ ਹੈ। ਕਿਉਂਕਿ ਇਨ੍ਹਾਂ ਵਿਚ ਪ੍ਰੋਟੀਨ,ਫਾਇਵਰ, ਕੈਲਸ਼ੀਅਮ,ਆਇਰਨ ਅਤੇ ਵਿਟਾਮਿਨ ਬੀ ਕੰਪਲੈਕਸ ਵਰਗੇ ਤੱਤ ਵਧੇਰੇ ਮਾਤਰਾ ਵਿੱਚ ਪਾਏ ਜਾਂਦੇ ਹਨ।ਅਮੀਨੀਆ ਤੋਂ ਬਚਣ ਲਈ ਹਰੇ ਪੱਤੇਦਾਰ ਸਬਜ਼ੀਆਂ ਦੀ ਜਾਣਕਾਰੀ ਦਿੱਤੀ ਗਈ। ਆਂਗਨਵਾੜੀ ਵਰਕਰਾਂ ਨੇ ਆਪੋ ਆਪਣੇ ਸੈਂਟਰਾਂ ਵਿੱਚ ਪੋਸ਼ਣ ਪਖਵਾੜਾ ਤਹਿਤ ਪ੍ਰੋਗਰਾਮ ਮਨਾ ਕੇ ਲੋਕਾਂ ਨੂੰ ਜਾਗਰੂਕ ਕੀਤਾ। ਇਹ ਸਾਰੀ ਜਾਣਕਾਰੀ ਬਾਲ ਵਿਕਾਸ ਪ੍ਰੋਜੈਕਟ ਅਫਸਰ ਜਗਰਾਉਂ ਵਲੋਂ ਪ੍ਰੈਸ ਨਾਲ ਸਾਂਝੀ ਕੀਤੀ।