ਪ੍ਰਧਾਨ ਮੰਤਰੀ ਬਾਜੇਕੇ ਉਪਰ ਪੰਜਾਬ ਪੁਲਿਸ ਵੱਲੋਂ NSA ਲੈ ਕੇ ਡਿਬਰੂਗੜ੍ਹ ਜੇਲ੍ਹ ਭੇਜ ਜਾਣ ਖ਼ਿਲਾਫ਼ ਹਾਈਕੋਰਟ ਵਿੱਚ ਪਾਈ ਪਟੀਸ਼ਨ

 

ਪਟੀਸ਼ਨ ਤੇ ਕੱਲ ਹੋਵੇਗੀ ਸੁਣਵਾਈ 

ਚੰਡੀਗੜ੍ਹ  05 ਅਪ੍ਰੈਲ (ਗੁਰਕੀਰਤ ਜਗਰਾਉਂ / ਮਨਜਿੰਦਰ ਗਿੱਲ) ਅੰਮ੍ਰਿਤਪਾਲ ਦੇ ਸਾਥੀ ਭਗਵੰਤ ਸਿੰਘ ਉਰਫ ਪ੍ਰਧਾਨ ਮੰਤਰੀ ਬਾਜੇਕੇ ਅਤੇ 5 ਹੋਰਾਂ ਦੀ ਗ੍ਰਿਫਤਾਰੀ ਖਿਲਾਫ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ। ਜਿਸ ਕਾਰਨ ਹੁਣ ਹਾਈਕੋਰਟ ਇਨ੍ਹਾਂ ਸਾਰੀਆਂ ਪਟੀਸ਼ਨਾਂ ‘ਤੇ ਭਲਕੇ ਤੋਂ ਸੁਣਵਾਈ ਕਰਨ ਜਾ ਰਿਹਾ ਹੈ। ਅਪ੍ਰੇਸ਼ਨ ਅੰਮ੍ਰਿਤਪਾਲ ਤਹਿਤ ਅੰਮ੍ਰਿਤਪਾਲ ਸਿੰਘ ਦੇ ਸਾਥੀ ਭਗਵੰਤ ਸਿੰਘ ਉਰਫ ਪ੍ਰਧਾਨ ਮੰਤਰੀ ਬਾਜੇਕੇ ਸਮੇਤ ਬਸੰਤ ਸਿੰਘ, ਗੁਰਮੀਤ ਸਿੰਘ, ਕੁਲਵੰਤ ਸਿੰਘ ਰਾਏਕੇ, ਵਰਿੰਦਰ ਫੌਜੀ ਅਤੇ ਕਰਨੈਲ ਸਿੰਘ ਪੰਜੋਲੀ ਨੂੰ ਗ੍ਰਿਫਤਾਰ ਕੀਤਾ ਗਿਆ । ਉਨ੍ਹਾਂ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਭੇਜਣ ਖ਼ਿਲਾਫ਼ ਹਾਈਕੋਰਟ ਵਿੱਚ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਹਨ। ਜਿਸ ‘ਤੇ ਹਾਈਕੋਰਟ ਕੱਲ੍ਹ ਸਵੇਰੇ ਸੁਣਵਾਈ ਕਰੇਗਾ। ਇਨ੍ਹਾਂ ਸਾਰਿਆਂ ਦੇ ਰਿਸ਼ਤੇਦਾਰਾਂ ਨੇ ਉਨ੍ਹਾਂ ਦੀ ਗ੍ਰਿਫਤਾਰੀ ਨੂੰ ਗੈਰ-ਕਾਨੂੰਨੀ ਦੱਸਦੇ ਹੋਏ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ ਅਤੇ ਉਨ੍ਹਾਂ ‘ਤੇ ਲਗਾਏ ਗਏ ਐੱਨਐੱਸਏ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਇਨ੍ਹਾਂ ਦੇ ਪਰਿਵਾਰ ਨੂੰ ਮਿਲਣ ਦੀ ਇਜਾਜ਼ਤ ਦੇਣ ਦੀ ਵੀ ਮੰਗ ਕੀਤੀ ਗਈ ਹੈ।