ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ 'ਆਪ' ਨੇ ਸਾਬਕਾ ਵਿਧਾਇਕ ਸ਼ੁਸ਼ੀਲ ਕੁਮਾਰ ਰਿੰਕੂ ਨੂੰ ਨਾਮਜ਼ਦ ਕੀਤਾ ਹੈ

ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਟਵੀਟ ਵਿੱਚ ਸ਼ੁਸ਼ੀਲ ਕੁਮਾਰ ਰਿੰਕੂ ਨੂੰ ਉਮੀਦਵਾਰ ਐਲਾਨਿਆ

ਚੰਡੀਗੜ੍ਹ- 07 ਅਪ੍ਰੈਲ (ਹਰਪਾਲ ਸਿੰਘ ਦਿਉਲ) ਆਮ ਆਦਮੀ ਪਾਰਟੀ (ਆਪ) ਨੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਸਾਬਕਾ ਵਿਧਾਇਕ ਸ਼ੁਸ਼ੀਲ ਕੁਮਾਰ ਰਿੰਕੂ ਨੂੰ ਆਪਣਾ ਉਮੀਦਵਾਰ ਬਣਾਉਣ ਦਾ ਫੈਸਲਾ ਕੀਤਾ ਹੈ। ਰਿੰਕੂ ਸਾਫ ਸੁਥਰੇ ਅਕਸ ਦਾ ਮਾਲਕ ਹੈ ਅਤੇ ਜਲੰਧਰ ਦੇ ਲੋਕਾਂ ਵਿਚ ਉਸ ਦੀ ਮਜ਼ਬੂਤ ​​ਪਕੜ ਹੈ।ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਵਜੋਂ ਸ਼ੁਸ਼ੀਲ ਕੁਮਾਰ ਰਿੰਕੂ ਦੇ ਨਾਂ ਦਾ ਐਲਾਨ ਆਪਣੇ ਟਵਿੱਟਰ 'ਤੇ ਕੀਤਾ। ਮਨਮ ਨੇ ਟਵੀਟ ਕੀਤਾ, "ਆਮ ਆਦਮੀ ਪਾਰਟੀ ਜਲੰਧਰ ਲੋਕ ਸਭਾ ਉਪ ਚੋਣ ਲਈ ਸੁਸ਼ੀਲ ਕੁਮਾਰ ਰਿੰਕੂ ਜੀ ਦੀ ਉਮੀਦਵਾਰੀ ਨੂੰ ਮਨਜ਼ੂਰੀ ਦਿੰਦੀ ਹੈ.. ਸ਼ੁਭਕਾਮਨਾਵਾਂ" ਸੰਸਦ ਮੈਂਬਰ ਸੰਤੋਖ ਚੌਧਰੀ ਦੇ ਦੇਹਾਂਤ ਤੋਂ ਬਾਅਦ ਜਲੰਧਰ ਲੋਕ ਸਭਾ ਸੀਟ ਖਾਲੀ ਹੋਈ ਸੀ ਅਤੇ ਇਸ ਸੰਸਦੀ ਸੀਟ ਲਈ 10 ਮਈ ਨੂੰ ਵੋਟਾਂ ਪੈਣੀਆਂ ਹਨ। ਨਤੀਜੇ 13 ਮਈ ਨੂੰ ਐਲਾਨੇ ਜਾਣਗੇ ਜਦਕਿ 20 ਅਪ੍ਰੈਲ ਨਾਮਜ਼ਦਗੀਆਂ ਭਰਨ ਦੀ ਆਖਰੀ ਤਰੀਕ ਹੈ। ਸ਼ੁਸ਼ੀਲ ਕੁਮਾਰ ਰਿੰਕੂ ਨੇ ਪਹਿਲੀ ਵਾਰ 2017 ਵਿੱਚ ਜਲੰਧਰ ਵੈਸਟ ਤੋਂ ਮੁਕਾਬਲਾ ਕੀਤਾ ਸੀ। ਉਹ ਆਪਣੇ ਵਿਰੋਧੀ ਨੂੰ 17334 ਵੋਟਾਂ ਨਾਲ ਹਰਾ ਕੇ ਵਿਧਾਨ ਸਭਾ ਵਿਚ ਪਹੁੰਚੇ ਸਨ।
ਸੁਸ਼ੀਲ ਕੁਮਾਰ ਰਿੰਕੂ ਬੁੱਧਵਾਰ ਨੂੰ ਹੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ ਅਤੇ ਉਨ੍ਹਾਂ ਦਾ ਪਾਰਟੀ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪਾਰਟੀ ਵਿੱਚ ਸਵਾਗਤ ਕੀਤਾ ਗਿਆ ਸੀ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸੰਸਦ ਮੈਂਬਰ ਰਾਘਵ ਚੱਢਾ ਵੀ ਮੌਜੂਦ ਸਨ।