ਦਿੱਲੀ , 06 ਅਪ੍ਰੈਲ -(ਜਨ ਸ਼ਕਤੀ ਨਿਊਜ਼ ਬਿਊਰੋ ) ਨਵਜੋਤ ਸਿੰਘ ਸਿੱਧੂ ਦਿੱਲੀ ਪਹੁੰਚੇ, ਜਿੱਥੇ ਉਨ੍ਹਾਂ ਨੇ ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ ਕੀਤੀ ਹੈ। ਦੋਵਾਂ ਆਗੂਆਂ ਨੂੰ ਮਿਲਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਤੁਸੀਂ ਮੈਨੂੰ ਜੇਲ੍ਹ ਭੇਜ ਸਕਦੇ ਹੋ, ਮੈਨੂੰ ਡਰਾ-ਧਮਕਾ ਸਕਦੇ ਹੋ, ਮੇਰੇ ਸਾਰੇ ਵਿੱਤੀ ਖਾਤੇ ਬਲੌਕ ਕਰ ਸਕਦੇ ਹੋ ਪਰ ਪੰਜਾਬ ਤੇ ਮੇਰੇ ਲੀਡਰਾਂ ਲਈ ਮੇਰੀ ਵਚਨਬੱਧਤਾ ਨਾ ਤਾਂ ਝੁਕੇਗੀ ਤੇ ਨਾ ਹੀ ਇਕ ਇੰਚ ਵੀ ਪਿੱਛੇ ਹਟੇਗੀ।