ਮੁੱਖ ਮੰਤਰੀ ਭਗਵੰਤ ਮਾਨ ਨੇ ਕੌਮੀ ਖੇਡਾਂ ਵਿੱਚ ਤਗਮੇ ਜਿੱਤਣ ਵਾਲੇ 147 ਖਿਡਾਰੀਆਂ ਨੂੰ 5.43 ਕਰੋੜ ਰੁਪਏ ਦੀ ਨਗਦ ਰਾਸ਼ੀ ਨਾਲ ਸਨਮਾਨਤ ਕੀਤਾ

ਚੰਡੀਗੜ੍ਹ , 21 ਅਪ੍ਰੈਲ ( ਗੁਰਕਿਰਤ ਜਗਰਾਓ/ ਮਨਜਿੰਦਰ ਗਿੱਲ)ਮੁੱਖ ਮੰਤਰੀ ਭਗਵੰਤ ਮਾਨ ਨੇ ਕੌਮੀ ਖੇਡਾਂ ਵਿਚ ਤਮਗਾ ਜਿੱਤਣ ਵਾਲੇ 147 ਖਿਡਾਰੀਆਂ ਦੀ ਸਮਰਪਿਤ ਭਾਵਨਾ ਅਤੇ ਵਚਨਬੱਧਤਾ ਦਾ ਸਤਿਕਾਰ ਕਰਦੇ ਹੋਏ ਇਨ੍ਹਾਂ ਖਿਡਾਰੀਆਂ ਨੂੰ 5.43 ਕਰੋੜ ਦੀ ਨਗਦ ਰਾਸ਼ੀ ਨਾਲ ਸਨਮਾਨਿਤ ਕੀਤਾ ਤੇ ਕਿਹਾ ਕਿ ਦੇਸ਼ ਵਿਚ ਪੰਜਾਬ ਪਹਿਲਾ ਸੂਬਾ ਬਣ ਗਿਆ ਜਿਸ ਨੇ ਕੌਮੀ ਖੇਡਾਂ ਦੇ ਜੇਤੂਆਂ ਨੂੰ ਸਨਮਾਨਿਤ ਕੀਤਾ ਹੈ। ਮੁੱਖ ਮੰਤਰੀ ਨੇ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਵਜ਼ੀਫਾ ਸਕੀਮ’ ਤਹਿਤ ਖਿਡਾਰੀਆਂ ਨੂੰ 16,000 ਰੁਪਏ ਮਹੀਨਾ ਵਜ਼ੀਫ਼ਾ ਦੇਣ ਦਾ ਐਲਾਨ ਕੀਤਾ ਤੇ ਕਿਹਾ ਕਿ ਨਵੀਂ ਖੇਡ ਨੀਤੀ ਛੇਤੀ ਹੀ ਲਾਗੂ ਕੀਤੀ ਜਾ ਰਹੀ ਹੈ, ਜਿਸ ਵਿੱਚ ਓਲੰਪਿਕ ਅਤੇ ਹੋਰ ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ ਵੱਧ ਤੋਂ ਵੱਧ ਮੈਡਲ ਜਿੱਤਣ 'ਤੇ ਜ਼ੋਰ ਦਿੱਤਾ ਜਾਵੇਗਾ।