ਪੰਜਾਬ ਸਰਕਾਰ ਵੱਲੋਂ ਸਰਕਾਰੀ ਦਫ਼ਤਰਾਂ ਦੇ ਸਮੇਂ ‘ਚ ਤਬਦੀਲੀ, ਮੰਗਲਵਾਰ ਤੋਂ ਇਸ ਸਮੇਂ ਖੁੱਲ੍ਹਿਆ ਕਰਨਗੇ ਦਫ਼ਤਰ

ਪੰਜਾਬ ਸਰਕਾਰ ਵੱਲੋਂ ਸਰਕਾਰੀ ਦਫ਼ਤਰਾਂ ਦੇ ਬਦਲੇ ਸਮੇਂ ਮੁਤਾਬਕ 2 ਮਈ ਤੋਂ ਸਵੇਰੇ 7:30 ਵਜੇ ਦਫ਼ਤਰ ਖੁੱਲ੍ਹਣਗੇ

ਚੰਡੀਗੜ੍ਹ , 01 ਮਈ ( ਹਰਪਾਲ ਸਿੰਘ ਦਿਓਲ)  ਅਧਿਕਾਰੀਆਂ/ਕਰਮਚਾਰੀਆਂ ਨੂੰ ਤਬਦੀਲ ਹੋਏ ਸਮੇਂ ਮੁਤਾਬਕ ਦਫ਼ਤਰਾਂ ’ਚ ਹਾਜ਼ਰ ਰਹਿਣ ਦੀਆਂ ਹਦਾਇਤਾਂ ਆਮ ਲੋਕਾਂ ਨੂੰ ਆਪਣੇ ਕੰਮਾਂ ਲਈ ਸਵੇਰੇ 7:30 ਵਜੇ ਤੋਂ ਦੁਪਹਿਰ 2 ਵਜੇ ਤੱਕ ਸਰਕਾਰੀ ਦਫ਼ਤਰਾਂ ’ਚ ਆਉਣ ਦੀ ਅਪੀਲ ਪੰਜਾਬ ਸਰਕਾਰ ਵੱਲੋਂ ਪੰਜਾਬ ਅਤੇ ਚੰਡੀਗੜ੍ਹ ਵਿਖੇ ਸਥਿਤ ਆਪਣੇ ਸਾਰੇ ਦਫ਼ਤਰਾਂ ਦੇ ਸਮੇਂ ਵਿੱਚ ਬਦਲਾਅ ਦੇ ਮੱਦੇਨਜ਼ਰ 2 ਮਈ ਮੰਗਲਵਾਰ ਤੋਂ ਸਰਕਾਰੀ ਦਫ਼ਤਰ ਸਵੇਰੇ 7:30 ਵਜੇ ਤੋਂ ਦੁਪਹਿਰ 2:00 ਵਜੇ ਤੱਕ ਕੰਮ ਕਰਨਗੇ।ਸਰਕਾਰੀ ਦਫ਼ਤਰਾਂ ਦੇ ਸਮੇਂ ’ਚ ਇਹ ਤਬਦੀਲੀ 15 ਜੁਲਾਈ, 2023 ਤੱਕ ਲਾਗੂ ਰਹੇਗੀ।ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਦਫ਼ਤਰੀ ਸਮੇਂ ’ਚ ਕੀਤੀ ਤਬਦੀਲੀ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ 2 ਮਈ ਤੋਂ ਬਦਲੇ ਸਮੇਂ ਮੁਤਾਬਕ ਦਫ਼ਤਰਾਂ ’ਚ ਪਹੁੰਚਣ ਦੀ ਹਦਾਇਤ ਕੀਤੀ ਹੈ।

ਇਸ ਦੇ ਨਾਲ ਹੀ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਰਕਾਰੀ ਦਫ਼ਤਰਾਂ ਦੀ ਨਵੀਂ ਸਮਾਂ ਸਾਰਣੀ ਅਨੁਸਾਰ ਹੀ ਆਪਣੇ ਕੰਮਕਾਜ ਲਈ ਸਰਕਾਰੀ ਦਫ਼ਤਰਾਂ ਵਿੱਚ ਪਹੁੰਚ ਕਰਨ।ਜਿੱਥੇ ਗਰਮੀਆਂ ਵਿੱਚ ਬਿਜਲੀ ਦੀ ਵਧੀ ਮੰਗ ਦੇ ਮੱਦੇਨਜ਼ਰ ਬਿਜਲੀ ਦੀ ਖਪਤ ਘਟਾਉਣ ’ਚ ਮਦਦ ਕਰੇਗਾ, ਉੱਥੇ ਆਮ ਲੋਕਾਂ ਨੂੰ ਵੀ ਸਵੇਰੇ-ਸਵੇਰੇ ਆਪਣੇ ਕੰਮਾਂ-ਕਾਰਾਂ ਲਈ ਦਫ਼ਤਰਾਂ ’ਚ ਸਟਾਫ਼ ਉਪਲਬਧ ਕਰਵਾ ਕੇ, ਗਰਮੀਆਂ ਦੀਆਂ ਤਿੱਖੜ ਦੁਪਹਿਰਾਂ ਤੋਂ ਵੀ ਰਾਹਤ ਮਿਲੇਗੀ।