ਕੇਂਦਰ ਦੀ ਮੋਦੀ ਸਰਕਾਰ ਹੜ੍ਹਾਂ ਪੀੜਤਾਂ ਨੂੰ 100 ਕਰੋੜ ਦੀ ਰਾਸ਼ੀ ਜਲਦ ਰਿਲੀਜ਼ ਕਰੇ:ਸਾਬਾਕਾ ਸਰਪੰਚ ਬਾਲੀ,ਕੈਪਟਨ ਜੁਗਰਾਜ ਗਾਲਿਬ

ਸਿੱਧਵਾਂ ਬੇਟ(ਜਸਮੇਲ ਗਾਲਿਬ)ਪੰਜਾਬ ਸਰਕਾਰ ਕੁਦਰਤੀ ਆਫਤਾਂ ਤੋ ਪ੍ਰਭਾਵਿਤ ਲੋਕਾਂ ਦੀ ਰੱਖਿਆ ਅਤੇ ਸਹੂਲਤਾਂ ਦੇਣ ਲਈ ਪੂਰੀ ਤਰ੍ਹਾਂ ਵੱਚਨਵੱਧ ਹੈ ਅਤੇ ਹੜ੍ਹਾਂ ਤੋ ਪ੍ਰਭਾਵਿਤ ਲੋਕਾਂ ਦੀ ਮੱਦਦ ਲਈ 100 ਕੋਰੜ ਦੀ ਮਾਲੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ ਜੋ ਪੰਜਾਬ ਦੇ ਮੱੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਸ਼ਲਾਘਾਯੋਗ ਕਦਮ ਹੈ ਇੰਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਕਾਂਗਰਸੀ ਆਗੂ ਸਾਬਾਕਾ ਸਰਪੰਚ ਹਰਸਿਮਰਨ ਸਿੰਘ ਬਾਲੀ ਅਤੇ ਕੈਪਟਨ ਜੁਗਰਾਜ ਸਿੰਘ ਗਿੱਲ ਨੇ ੱਿਕ ਪੈ੍ਰਸ ਮਿਲਣੀ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਜਿੱਥੇ ਕਿਸਾਨਾਂ ਦੀ ਹੜ੍ਹਾਂ ਦੇ ਪਾਣੀ ਨਾਲ ਹਾਜ਼ਰਾਂ ਏਕੜ ਫਸਲ ਬਰਬਾਦ ਹੋ ਗਈ ਹੈ ਉਥੇ ਦਰਿਆ ਕਿਨਾਰੇ ਕੱਚੇ-ਪੱਕੇ ਮਕਾਨਾਂ ਵਾਲੇ ਕਿਸਾਨਾਂ ਨੂੰ ਹੜ੍ਹਾਂ ਦੀ ਦੋਹਰੀ ਮਾਰ ਪਈ ਹੈ। ਉਨ੍ਹਾਂ ਕਿਹਾ ਕਿ ਜਿੱਥੇ ਪਮਜਾਬ ਦੀ ਕੈਪਟਨ ਸਰਕਾਰ ਨੇ ਪੀੜਤ ਨੂੰ ਮੁਆਵਜਾ ਦੇਣ ਲਈ ਤੋ ਆਪਣੀ ਯੋਜਨਾ ਉਲੀਕ ਦਿੱਤੀ ਹੈ ਉੱਥੇ ਕੇਂਦਰ ਦੀ ਮੋਦੀ ਸਰਕਾਰ ਨੂੰ ਚਾਹੀਦਾ ਹੈ ਕਿ ਕੁਦਰਤੀ ਆਫਤਾਂ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਕਿਸਾਨਾਂ ਹੋਰ ਵਰਗ ਦੀ ਭਲਾਈ ਲਈ ਅੱਗੇ ਆਵੇ ਅਤੇ ਕੇਂਦਰ ਸਰਕਾਰ ਆਪਣੀ ਜੰੁਮੇਵਾਰੀ ਸਮਝਦੇ ਹੋਏ ਪੰਜਾਬ ਸੂਬੇ ਨੂੰ ਵੀ ਕਰੋੜਾਂ ਦਾ ਪੈਕਜ ਦੇ ਕੇ ਪੀੜਤਾਂ ਦੇ ਜ਼ਖਮਾਂ ਤੇ ਮੱਲਮ ਲਾਵੇ ਨਾ ਕਿ ਰਾਜਨੀਤੀ ਕਰੇ।ਇਸ ਸਮੇ ਸਾਬਾਕਾ ਸਰਪੰਚ ਹਰਬੰਸ ਸਿੰਘ,ਤੇਜਿੰਦਰ ਸਿੰਘ ਤੇਜੀ,ਦਵਿੰਦਰ ਸਿੰਘ,ਸੁਖਵਿੰਦਰ ਸਿੰਘ,ਰਜਿੰਦਰ ਸਿੰਘ,ਮਾਸਟਰ ਹਰਤੇਜ ਸਿੰਘ ਆਦਿ ਹਾਜ਼ਰ ਸਨ।