ਮੋਰਚਾ ਗੁਰੂ ਕਾ ਬਾਗ ਦੀ ਇਤਿਹਾਸਕ ਮੱਹਤਤਾ ਨੂੰ ਸੰਗਤਾਂ ਤੱਕ ਵੱਧ ਤੋ ਵੱਧ ਪਹੁੰਚਾਉਣ ਦੀ ਲੋੜ - ਭੁਪਿੰਦਰ ਸਿੰਘ
ਲੁਧਿਆਣਾ, 6 ਅਗਸਤ ( ਕਰਨੈਲ ਸਿੰਘ ਐੱਮ ਏ ) ਇਤਿਹਾਸਕ ਗੁਰਦੁਆਰਾ ਗੁਰੂ ਕਾ ਬਾਗ ਨੂੰ ਮਹੰਤਾਂ ਤੋ ਆਜ਼ਾਦ ਕਰਵਾਉਣ ਲਈ ਸਿੰਘਾਂ ਵੱਲੋ ਆਰੰਭਿਆ ਗਿਆ ਮੋਰਚਾ ਗੁਰੂ ਕਾ ਬਾਗ ਇੱਕ ਇਤਿਹਾਸਕ ਮੋਰਚਾ ਸੀ। ਜਿਸ ਨੇ ਸਮੁੱਚੀ ਸਿੱਖ ਕੌਮ ਅੰਦਰ ਇੱਕ ਨਵੀਂ ਚੇਤਨਾ ਦੀ ਲਹਿਰ ਆਰੰਭ ਕੀਤੀ ਸੀ। ਇਸ ਲਈ ਮੋਰਚਾ ਗੁਰੂ ਕਾ ਬਾਗ ਦੀ ਇਤਿਹਾਸਕ ਮੱਹਤਤਾ ਤੇ ਇਤਿਹਾਸ ਨੂੰ ਮੌਜੂਦਾ ਸਮੇਂ ਦੀ ਪੀੜ੍ਹੀ ਅਤੇ ਸੰਗਤਾਂ ਤੱਕ ਵੱਧ ਤੋ ਵੱਧ ਪਹੁੰਚਾਉਣ ਦੀ ਲੋੜ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨਿਸ਼ਕਾਮ ਨਾਮ ਸਿਮਰਨ ਸੋਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ.ਭੁਪਿੰਦਰ ਸਿੰਘ ਨੇ ਅੱਜ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਂਸ਼ਨ ਵਿਖੇ ਮੋਰਚਾ ਗੁਰੂ ਕਾ ਬਾਗ ਦੇ ਸ਼ਹੀਦਾਂ ਨੂੰ ਸਮਰਪਿਤ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋ ਆਯੋਜਿਤ ਕੀਤੇ ਗਏ ਹਫਤਾਵਾਰੀ ਕੀਰਤਨ ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਇੱਕਤਰ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਹੋਇਆਂ ਕੀਤਾ। ਉਨ੍ਹਾਂ ਨੇ ਆਪਣੇ ਵਿਚਾਰਾਂ ਦੀ ਸਾਂਝ ਕਰਦਿਆਂ ਕਿਹਾ ਕਿ ਸਿੱਖ ਕੌਮ ਦਾ ਇਤਿਹਾਸ ਕੁਰਬਾਨੀਆਂ ਭਰਿਆ ਹੈ, ਖਾਸ ਕਰਕੇ ਸਿੱਖ ਇਤਿਹਾਸ ਵਿੱਚ ਦਰਜ ਸਾਕੇ ਤੇ ਮੋਰਚੇ ਹਮੇਸ਼ਾ ਪੰਥ ਨੂੰ ਚੜ੍ਹਦੀਕਲਾ ਵਿੱਚ ਆਪਣਾ ਸੰਘਰਸ਼ ਜਾਰੀ ਰੱਖਣ ਦੀ ਪ੍ਰੇਣਾ ਦੇਦੇ ਹਨ।ਇਨ੍ਹਾਂ ਇਤਿਹਾਸਕ ਮੋਰਚਿਆਂ ਵਿਚੋਂ ਇੱਕ ਗੁਰੂ ਕਾ ਬਾਗ ਦਾ ਮੋਰਚਾ ਇੱਕ ਅਹਿਮ ਮੋਰਚਾ ਸੀ। ਜੋ ਨਿਰੰਤਰ ਤਿੰਨ ਮਹੀਨੇ ਤੋ ਵੱਧ ਜਾਰੀ ਰਿਹਾ। ਸ.ਭੁਪਿੰਦਰ ਸਿੰਘ ਨੇ ਕਿਹਾ ਕਿ ਮਹੰਤਾਂ ਤੋ ਉਕਤ ਗੁਰਦੁਆਰਾ ਸਾਹਿਬ ਨੂੰ ਆਜ਼ਾਦ ਕਰਵਾਉਣ ਲਈ 5600 ਤੋ ਵੱਧ ਸਿੰਘ ਗ੍ਰਿਫਤਾਰ ਕੀਤੇ ਗਏ,1500 ਤੋ ਵੱਧ ਜ਼ਖਮੀ ਹੋਏ ਅਤੇ ਕਈ ਸਿੰਘਾਂ ਨੇ ਸ਼ਹੀਦੀ ਪ੍ਰਾਪਤ ਕੀਤੀ। ਇਸ ਉਪਰੰਤ ਗੁਰੂ ਕਾ ਬਾਗ ਦੇ ਇਤਿਹਾਸਕ ਅਸਥਾਨ ਨੂੰ ਮਹੰਤ ਸੁੰਦਰ ਦਾਸ ਦੇ ਕਬਜੇ ਤੋ ਮੁਕਤ ਕਰਵਾਇਆ ਜਾ ਸਕਿਆ।ਇਸ ਤੋ ਪਹਿਲਾਂ ਮੋਰਚਾ ਗੁਰੂ ਕਾ ਬਾਗ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਕੀਤੇ ਗਏ ਕੀਰਤਨ ਸਮਾਗਮ ਵਿੱਚ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਸਤਿੰਦਰਪਾਲ ਸਿੰਘ(ਅਖੰਡ ਕੀਰਤਨੀ ਜੱਥਾ) ਲੁਧਿਆਣੇ ਵਾਲਿਆ ਦੇ ਕੀਰਤਨੀ ਜੱਥੇ ਨੇ ਆਪਣੀਆਂ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀ ਨਿਹਾਲ ਕੀਤਾ ਅਤੇ ਇਕੱਤਰ ਹੋਈਆਂ ਸੰਗਤਾਂ ਦੇ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਹੋਇਆ ਕਿਹਾ ਕਿ ਮੌਜੂਦਾ ਸਮੇਂ ਅੰਦਰ ਹਰ ਸਿੱਖ ਬੱਚਾ ਤੇ ਨੌਜਵਾਨ ਆਪਣੇ ਅੰਦਰ ਪੰਥ ਪ੍ਰਸਤੀ ਵਾਲੀ ਸੋਚ ਤੇ ਗੁਰਸਿੱਖੀ ਵਾਲਾ ਜ਼ਜਬਾ ਪੈਦਾ ਕਰੇ।ਇਸ ਮੌਕੇ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ.ਭੁਪਿੰਦਰ ਸਿੰਘ ਨੇ ਕਿਹਾ ਕਿ ਸਵ: ਜੱਥੇਦਾਰ ਅਵਤਾਰ ਸਿੰਘ ਮੱਕੜ ਸਾਬਕਾ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਿੱਘੇ ਸਹਿਯੋਗ ਨਾਲ ਸੁਸਾਇਟੀ ਵੱਲੋਂ ਚਲਾਈ ਜਾ ਰਹੀ ਹਫ਼ਤਾਵਰੀ ਕੀਰਤਨ ਸਮਾਗਮ ਦੀ ਲੜੀ ਸੰਗਤਾਂ ਦੇ ਲਈ ਪ੍ਰੇਣਾ ਦਾ ਸਰੋਤ ਬਣ ਚੁੱਕੀ ਹੈ ਅਤੇ ਅਗਲੇ ਹਫ਼ਤਾਵਾਰੀ ਸਮਾਗਮ ਵਿੱਚ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਸੁਖਦੇਵ ਸਿੰਘ ਪਾਰਸ ਪਟਿਆਲੇ ਵਾਲੇ ਅਤੇ ਭਾਈ ਸਿਮਰਨਜੀਤ ਸਿੰਘ ਖਾਲਸਾ
ਆਪਣੇ ਜੱਥਿਆਂ ਨਾਲ ਹਾਜ਼ਰੀਆਂ ਭਰਕੇ
ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰਨਗੇ । ਇਸ ਮੌਕੇ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ.ਭੁਪਿੰਦਰ ਸਿੰਘ ਅਤੇ ਉਨ੍ਹਾਂ ਦੇ ਸਾਥੀ ਮੈਬਰਾਂ ਨੇ ਕੀਰਤਨੀ ਜੱਥਿਆਂ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ। ਸਮਾਗਮ ਦੌਰਾਨ ਸ. ਇੰਦਰਜੀਤ ਸਿੰਘ ਮੱਕੜ ,ਜਤਿੰਦਰਪਾਲ ਸਿੰਘ ਸਲੂਜਾ, ਕਰਨੈਲ ਸਿੰਘ ਬੇਦੀ, ਪ੍ਰਿਤਪਾਲ ਸਿੰਘ ,ਬਲਬੀਰ ਸਿੰਘ ਭਾਟੀਆ, ਅਰੋੜਾ, ਜਗਪ੍ਰੀਤ ਸਿੰਘ ਮੱਕੜ,ਮਨਜੀਤ ਸਿੰਘ ,ਤਰਲੋਚਨ ਸਿੰਘ ਸਾਂਬਰ, ਰਵਿੰਦਰ ਸਿੰਘ ਪੈਰੀ,ਜੱਥੇਦਾਰ ਹਰਪਾਲ ਸਿੰਘ ਖਾਲਸਾ, ਡਾ.ਹਰਵਿੰਦਰ ਸਿੰਘ ,ਹਰਭਜਨ ਸਿੰਘ ਰਿਟਾਇਰਡ ਐਸ.ਐਸ.ਪੀ, ਆਗਿਆਪਾਲ ਸਿੰਘ ਚਾਵਲਾ,ਜੀਤ ਸਿੰਘ, ਗੁਰਵਿੰਦਰ ਸਿੰਘ ਆੜਤੀ, ਸੁਰਿੰਦਰ ਸਿੰਘ ਸਚਦੇਵਾ, ਇੰਦਰਪਾਲ ਸਿੰਘ ਕਾਲੜਾ, ਕਮਲਦੀਪ ਸਿੰਘ ਕਾਲੜਾ,ਹਰਕੀਰਤ ਸਿੰਘ ਬਾਵਾ,ਜੁਗਿੰਦਰ ਸਿੰਘ, ਸਰਪੰਚ ਗੁਰਚਰਨ ਸਿੰਘ,ਏ.ਪੀ ਸਿੰਘ ਅਰੋੜਾ , ਜਗਦੇਵ ਸਿੰਘ ਕਲਸੀ,ਅੱਤਰ ਸਿੰਘ ਮੱਕੜ,ਮਹਿੰਦਰ ਸਿੰਘ ਡੰਗ, ਰਜਿੰਦਰ ਸਿੰਘ ਡੰਗ,ਗੁਰਪ੍ਰੀਤ ਸਿੰਘ ਪ੍ਰਿੰਸ, ਸੁਖਪ੍ਰੀਤ ਸਿੰਘ ਮਨੀ, ਬਾਦਸ਼ਾਹ ਦੀਪ ਸਿੰਘ,ਕਰਨਦੀਪ ਸਿੰਘ, ਮਨਜੀਤ ਸਿੰਘ ਟੋਨੀ, ਬਲ ਫਤਹਿ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ