ਲੁਧਿਆਣਾ, 13 ਅਗਸਤ (ਟੀ. ਕੇ)ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਚੱਲ ਰਹੀ ਪੰਜਾਬ ਸਰਕਾਰ ਵੱਲੋਂ ਪੰਚਾਇਤਾਂ ਦੇ ਵਿੱਤੀ ਲੈਣ-ਦੇਣ 'ਤੇ ਰੋਕ ਲਗਾ ਦਿੱਤੀ ਗਈ ਹੈ, ਜਿਸ ਕਰਕੇ ਪੰਚਾਇਤਾਂ ਵਲੋਂ ਕੀਤੇ ਜਾਣ ਵਾਲੇ ਵਿਕਾਸ ਕਾਰਜ ਬਿਲਕੁਲ ਠੱਪ ਹੋ ਜਾਣ ਦੀ ਸੰਭਾਵਨਾ ਹੈ। ਇਥੇ ਵਰਨਣਯੋਗ ਹੈ ਕਿ ਪੰਜਾਬ ਸਰਕਾਰ ਵਲੋਂ ਬੀਤੇ ਦਿਨ ਪੰਚਾਇਤਾਂ ਭੰਗ ਕਰ ਦਿੱਤੀਆਂ ਸਨ, ਦੇ ਬਾਦ ਵਿੱਤੀ ਲੈਣ-ਦੇਣ ਉਪਰ ਵੀ ਰੋਕ ਲਗਾ ਦਿੱਤੀ ਗਈ ਹੈ।