ਅਧੂਰੇ ਕਾਰਜ ਪੂਰੇ ਕਰਨ ਦਾ ਲਿਆ ਪ੍ਰਣ
ਲੁਧਿਆਣਾ 20 ਅਗਸਤ ( ਟੀ ਕੇ ) ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਪੰਜਾਬ ਅਤੇ ਡੈਮੋਕ੍ਰੇਟਿਕ ਟੀਚਰ ਫਰੰਟ ਪੰਜਾਬ ਦੇ ਆਗੂਆਂ ਜਰਮਨਜੀਤ ਸਿੰਘ,ਹਰਦੀਪ ਸਿੰਘ ਟੋਡਰਪੁਰ, ਬਿਕਰਮ ਦੇਵ ਸਿੰਘ, ਮੁਕੇਸ਼ ਕੁਮਾਰ,ਰੁਪਿੰਦਰਪਾਲ ਸਿੰਘ ਗਿੱਲ ਅਤੇ ਹਰਜੀਤ ਕੌਰ ਸਮਰਾਲਾ ਨੇ ਬੀਤੇ ਦਿਨੀਂ ਦਰਦਨਾਕ ਸੜਕ ਹਾਦਸੇ ਵਿੱਚ ਜਾਨ ਗੁਆ ਚੁੱਕੇ ਉੱਘੇ ਨਾਟਕਕਾਰ, ਫਿਲਮਕਾਰ, ਬੁੱਧੀਜੀਵੀ, ਮੁਲਾਜ਼ਮ ਆਗੂ ਅਤੇ ਸਮਾਜ ਸੇਵੀ ਮਾਸਟਰ ਤਰਲੋਚਨ ਸਿੰਘ ਸਮਰਾਲਾ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ।ਇਸ ਮੌਕੇ ਆਗੂਆਂ ਨੇ ਕਿਹਾ ਤਰਲੋਚਨ ਸਿੰਘ ਨੇ ਆਪਣੀ ਸਾਰੀ ਜ਼ਿੰਦਗੀ ਦੱਬੇ ਕੁੱਚਲੇ ਲੋਕਾਂ ਅਤੇ ਸਮਾਜਿਕ ਨਾ ਬਰਾਬਰੀ ਖਿਲਾਫ ਲੜਦਿਆਂ ਲੰਘਾਈ ਹੈ। ਅਜਿਹੇ ਆਗੂਆਂ ਦਾ ਬੇਵਕਤੀ ਚਲੇ ਜਾਣਾ ਸਮਾਜ ਲਈ ਤਾਂ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ, ਪਰਿਵਾਰ ਅਤੇ ਜੱਥੇਬੰਦੀਆਂ ਲਈ ਵੀ ਅਸਿਹ ਹੁੰਦਾ ਹੈ। ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਲੁਧਿਆਣਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਲੀਲ੍ਹ ਡੈਮੋਕ੍ਰੇਟਿਕ ਟੀਚਰ ਫਰੰਟ ਲੁਧਿਆਣਾ ਦੇ ਜਨਰਲ ਸਕੱਤਰ ਰਮਨਜੀਤ ਸਿੰਘ ਸੰਧੂ ਸਮੇਤ ਆਗੂਆਂ ਨੇ ਪੰਜਾਬ ਸਰਕਾਰ ਤੋਂ ਮਾਸਟਰ ਤਰਲੋਚਨ ਸਿੰਘ ਸਮਰਾਲਾ ਦੀ ਸੜਕ ਹਾਦਸੇ ਵਿੱਚ ਹੋਈ ਮੌਤ ਦੇ ਕਾਰਨਾਂ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ। ਆਗੂਆਂ ਨੇ ਕਿਹਾ ਤਰਲੋਚਨ ਸਿੰਘ ਸਮਰਾਲਾ ਦੇ ਅਧੂਰੇ ਕਾਰਜਾਂ ਨੂੰ ਪੂਰਾ ਕਰਨਾ ਹੀ ਉਨਾ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।ਇਸ ਮੌਕੇ ਹਾਜ਼ਰ ਗੁਰਪਿਆਰ ਕੋਟਲੀ, ਮਨਪ੍ਰੀਤ ਸਿੰਘ ਸਮਰਾਲਾ, ਲਖਵੀਰ ਸਿੰਘ, ਦਵਿੰਦਰ ਸਿੰਘ ਪੂਨੀਆ, ਜਗਵੀਰ ਸਿੰਘ ਨਾਗਰਾ, ਬਲਵਿੰਦਰ ਚਾਹਲ,ਜਸਵੀਰ ਸਿੰਘ, ਜਗਜੀਤ ਸਿੰਘ, ਰਜਿੰਦਰ ਜੰਡਿਆਲੀ, ਧਰਮ ਸਿੰਘ ਸੂਜਾਪੁਰ ਆਦਿ ਹਾਜ਼ਰ ਸਨ।