ਮਾਨਵਤਾ ਦੀਆਂ ਸੇਵਾਵਾਂ ਦੇ ਨਾਲ-ਨਾਲ ਹੁਣ ਤੱਕ ਲਗਾਏ 1600 ਬੂਟੇ
ਤਲਵੰਡੀ ਸਾਬੋ, 27 ਅਗਸਤ (ਗੁਰਜੰਟ ਸਿੰਘ ਨਥੇਹਾ)- ਗਿਆਨੀ ਗੁਰਜੰਟ ਸਿੰਘ ਹੈੱਡ ਗ੍ਰੰਥੀ ਤਖ਼ਤ ਸ੍ਰੀ ਦਮਦਮਾ ਸਾਹਿਬ ਅਤੇ ਐਡਵੋਕੇਟ ਹਰਬੰਸ ਸਿੰਘ ਬੁੱਗਰ ਜੀ ਦੇ ਸਤਿਕਾਰਯੋਗ ਪਿਤਾ ਸ. ਅਜੈਬ ਸਿੰਘ ਜੀ ਗਿਆਨੀ ਜੋ ਕਿ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ ਉਹਨਾਂ ਦੀ ਅੰਤਿਮ ਅਰਦਾਸ ਮੌਕੇ ਪਿੰਡ ਬੁੱਗਰਾਂ ਜ਼ਿਲ੍ਹਾ ਬਠਿੰਡਾ ਸਥਾਨ ਗੁਰਦੁਆਰਾ ਸਾਹਿਬ ਵਿਖੇ ਕੀਤੀ ਗਈ। ਜਿਸ ਮੌਕੇ ਮਾਨਵ ਸਹਾਰਾ ਕਲੱਬ (,ਰਜਿ.) ਫੂਲ ਟਾਊਨ ਵੱਲੋਂ ਬੂਟਿਆਂ ਦਾ ਲੰਗਰ ਲਗਾਇਆ ਗਿਆ। ਜ਼ਿਕਰਯੋਗ ਹੈ ਕਿ ਕਲੱਬ ਵੱਲੋਂ ਹੁਣ ਤੱਕ 1600 ਬੂਟਾ ਆਸ ਪਾਸ ਦੇ ਖੇਤਰ ਵਿੱਚ ਲਗਾਇਆ ਜਾ ਚੁੱਕਾ ਹੈ। ਮਾਨਵਤਾ ਦੀ ਸੇਵਾ ਦੇ ਨਾਲ-ਨਾਲ ਜਿੱਥੇ ਕਲੱਬ ਦੀ ਇਹ ਇੱਕ ਨਿਵੇਕਲੀ ਪਹਿਲਕਦਮੀ ਹੈ, ਉੱਥੇ ਹੀ ਦੱਸਣਯੋਗ ਹੈ ਕਿ ਕਲੱਬ ਦੇ ਦਫ਼ਤਰ ਵਿਖੇ ਨੌਜਵਾਨਾਂ ਨੂੰ ਕਿਤਾਬਾਂ ਨਾਲ ਜੋੜਨ ਲਈ ਮਿੰਨੀ ਲਾਇਬ੍ਰੇਰੀ ਵੀ ਸਥਾਪਿਤ ਕੀਤੀ ਗਈ ਹੈ। ਮਾਨਵਤਾ ਦੀ ਸੇਵਾ ਸਭ ਤੋਂ ਉੱਤਮ ਸੇਵਾ। ਆਪਣੀਆਂ ਮਾਨਵਤਾ ਦੀ ਸੇਵਾ ਦੀਆਂ ਸੇਵਾਵਾਂ ਦੇ ਨਾਲ-ਨਾਲ ਵਾਤਾਵਰਨ ਨੂੰ ਹਰਿਆ ਭਰਿਆ ਰੱਖਣ ਵਿੱਚ ਅਹਿਮ ਯੋਗਦਾਨ ਦੇ ਰਿਹਾ ਹੈ ਮਾਨਵ ਸਹਾਰਾ ਕਲੱਬ। ਇਸ ਮੌਕੇ ਜਿੱਥੇ ਵੱਖ-ਵੱਖ ਪਤਵੰਤੇ ਸੱਜਣਾਂ ਨੇ ਹਾਜ਼ਰੀ ਭਰੀ ਉੱਥੇ ਹੀ ਉਕਤ ਕਲੱਬ ਦੀ ਟੀਮ ਨੇ ਆਪਣਾ ਫ਼ਰਜ਼ ਅਦਾ ਕੀਤਾ ਅਤੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਪੰਜਾਬ ਅਤੇ ਪੰਜਾਬ ਦੇ ਆਲੇ ਦੁਆਲੇ ਨੂੰ ਸੁੰਦਰ ਬਣਾਉਣ ਅਤੇ ਵਾਤਾਵਰਨ ਨੂੰ ਬਚਾਉਣ ਲਈ ਵੱਧ ਤੋਂ ਵੱਧ ਪੌਦੇ ਲਾਏ ਜਾਣ।