ਅੰਮ੍ਰਿਤ ਸਾਗਰ ਪ੍ਰੀਵਾਰ ਵੱਲੋਂ ਆਪਣੇ ਪੁਰਖਿਆਂ ਦੀ ਯਾਦ ਨੂੰ ਸਮਰਪਿਤ ਅਰਦਾਸ ਸਮਾਗਮ ਕਰਵਾਉਣਾ ਸੰਗਤਾਂ ਲਈ ਪ੍ਰੇਰਣਾ ਦਾ ਸਰੋਤ - ਗੁਰਮੀਤ ਸਿੰਘ
ਅੰਮ੍ਰਿਤ ਸਾਗਰ ਅਰਦਾਸ ਸਮਾਗਮ ਦੌਰਾਨ ਸੰਗਤਾਂ ਨੇ ਵੱਡੀ ਗਿਣਤੀ 'ਚ ਭਰੀਆਂ ਹਾਜ਼ਰੀਆਂ
ਲੁਧਿਆਣਾ,24, ਸਤੰਬਰ( ਕਰਨੈਲ ਸਿੰਘ ਐੱਮ. ਏ) ਗੁਰੂ ਘਰ ਦੇ ਅਨਿੰਨ ਸੇਵਕ ਗੁਰਪੁਰਵਾਸੀ ਸ੍ਰ.ਜਗਤ ਸਿੰਘ ਭਾਟੀਆ, ਮਾਤਾ ਸਵਰਨ ਕੌਰ ਤੇ ਸ੍ਰ. ਮੋਹਿੰਦਰਪਾਲ ਸਿੰਘ ਭਾਟੀਆ ਦੀ ਮਿੱਠੀ ਤੇ ਪਿਆਰੀ ਯਾਦ ਨੂੰ ਸਮਰਪਿਤ ਤੀਜਾ ਮਹਾਨ ਅੰਮ੍ਰਿਤ ਸਾਗਰ ਅਰਦਾਸ ਸਮਾਗਮ ਬੀਤੀ ਰਾਤ ਗੁਰਦੁਆਰਾ ਸ਼੍ਰੀ ਗੁਰੂ ਕਲਗੀਧਰ ਸਿੰਘ ਸਭਾ ਲੁਧਿਆਣਾ ਵਿਖੇ ਬੜੀ ਸ਼ਰਧਾ ਭਾਵਨਾ ਦੇ ਨਾਲ ਆਯੋਜਿਤ ਕੀਤਾ ਗਿਆ। ਜਿਸ ਅੰਦਰ ਪੰਥ ਦੇ ਪ੍ਰਮੁੱਖ ਕੀਰਤਨੀ ਜੱਥਿਆਂ ਸਮੇਤ ਵੱਖ ਵੱਖ ਧਾਰਮਿਕ, ਰਾਜਨੀਤਕ ਤੇ ਸਮਾਜਿਕ ਜੱਥੇਬੰਦੀਆਂ ਦੇ ਆਗੂਆਂ ਅਤੇ ਲੁਧਿਆਣਾ ਸ਼ਹਿਰ ਦੀਆਂ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਆਪਣੀਆਂ ਹਾਜ਼ਰੀਆਂ ਭਰੀਆਂ। ਅੰਮ੍ਰਿਤ ਸਾਗਰ ਪ੍ਰੀਵਾਰ ਦੇ ਵੱਲੋਂ ਆਯੋਜਿਤ ਕੀਤੇ ਗਏ ਤੀਜੇ ਅਰਦਾਸ ਸਮਾਗਮ ਦੌਰਾਨ ਸੰਗਤਾਂ ਦੇ ਨਾਲ ਆਪਣੇ ਵਿਚਾਰਾਂ ਦੀ ਸਾਂਝ ਕਰਦਿਆਂ ਗੁਰਦੁਆਰਾ ਸ਼੍ਰੀ ਗੁਰੂ ਕਲਗੀਧਰ ਸਿੰਘ ਸਭਾ ਲੁਧਿਆਣਾ ਦੇ ਪ੍ਰਧਾਨ ਸ੍ਰ.ਗੁਰਮੀਤ ਸਿੰਘ , ਸ੍ਰ. ਜਰਨੈਲ ਸਿੰਘ ਜਨਰਲ ਸਕੱਤਰ ਤੇ ਮੀਤ ਸਕੱਤਰ ਸ੍ਰ. ਤਜਿੰਦਰਪਾਲ ਸਿੰਘ ਨੇ ਕਿਹਾ ਕਿ ਇਨਸਾਨੀ ਕਦਰਾਂ ਕੀਮਤਾਂ ਤੇ ਪਹਿਰਾ ਦੇਣ ਵਾਲੇ ਅਤੇ ਆਪਣੀ ਉਸਾਰੂ ਸੋਚ ਨੂੰ ਮੁਨੱਖੀ ਕਲਿਆਣ ਦੇ ਕਾਰਜਾਂ ਵਿੱਚ ਲਗਾ ਕੇ ਪੰਥ ਦੀ ਸੇਵਾ ਕਰਨ ਵਾਲੀਆਂ ਸਮੂਹ ਅਜ਼ੀਮ ਸ਼ਖਸੀਅਤਾਂ ਸਵ.ਜਗਤ ਸਿੰਘ ਭਾਟੀਆ, ਸਵ.ਮਾਤਾ ਸਵਰਨ ਕੌਰ ਤੇ ਸਵ.ਮੋਹਿੰਦਰਪਾਲ ਸਿੰਘ ਭਾਟੀਆ ਗੁਰੂ ਘਰ ਦੇ ਸੱਚੇ ਸਿੱਖ ਸੇਵਕ ਸਨ। ਜਿਨ੍ਹਾਂ ਨੇ ਗੁਰੂ ਘਰ ਅੰਦਰ ਇੱਕ ਨਿਮਾਣੇ ਸੇਵਕਾਂ ਦੇ ਰੂਪ ਵਜੋਂ ਸੇਵਾ ਹੀ ਨਹੀਂ ਕੀਤੀ ਬਲਕਿ ਆਪਣੇ ਪ੍ਰੀਵਾਰ ਦੇ ਸਮੂਹ ਮੈਬਰਾਂ ਤੇ ਸੰਗਤਾਂ ਨੂੰ ਗੁਰਬਾਣੀ ਤੇ ਸਿੱਖੀ ਦੇ ਸਿਧਾਂਤਾਂ ਨਾਲ ਜੋੜਨ ਵਿੱਚ ਆਪਣੀ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅੰਮ੍ਰਿਤ ਸਾਗਰ ਕੰਪਨੀ ਦੇ ਪ੍ਰਮੁੱਖ ਸ੍ਰ.ਬਲਬੀਰ ਸਿੰਘ ਭਾਟੀਆ, ਸ੍ਰ.ਕਰਨਪ੍ਰੀਤ ਸਿੰਘ ਭਾਟੀਆ ਦੀ ਅਗਵਾਈ ਹੇਠ ਅੰਮ੍ਰਿਤ ਸਾਗਰ ਪ੍ਰੀਵਾਰ ਵੱਲੋਂ ਆਪਣੇ ਪੁਰਖਿਆਂ ਦੀ ਯਾਦ ਨੂੰ ਸਮਰਪਿਤ ਹਰ ਸਾਲ ਅਰਦਾਸ ਸਮਾਗਮ ਕਰਵਾਉਣਾ ਸਮੁੱਚੀਆਂ ਸੰਗਤਾਂ ਲਈ ਪ੍ਰੇਰਣਾ ਦਾ ਸਰੋਤ ਹੈ। ਸ੍ਰ. ਤਜਿੰਦਰਪਾਲ ਸਿੰਘ ਨੇ ਕਿਹਾ ਕਿ ਬੇਸ਼ੱਕ ਅਕਾਲ ਪੁਰਖ ਦੇ ਹੁਕਮ ਅਨੁਸਾਰ ਉਕਤ ਗੁਰੂ ਘਰ ਦੇ ਅਨਿੰਨ ਸੇਵਕ ਸਾਨੂੰ ਸਾਰਿਆਂ ਸਰੀਰਕ ਤੌਰ ਤੇ ਵਿਛੋੜਾ ਦੇ ਗਏ ਹਨ ਪਰ ਉਨ੍ਹਾਂ ਦੀਆਂ ਮਿੱਠੀਆਂ ਤੇ ਨਿੱਘੀਆਂ ਯਾਦਾਂ ਹਮੇਸ਼ਾਂ ਸਾਡੇ ਅੰਗ ਸੰਗ ਵੱਸਦੀਆਂ ਰਹਿਣਗੀਆਂ, ਖਾਸ ਕਰਕੇ ਮੌਜੂਦਾ ਸਮੇਂ ਵਿੱਚ ਅੰਮ੍ਰਿਤ ਸਾਗਰ ਪਰਿਵਾਰ ਦੇ ਵੱਲੋਂ ਕੀਤੇ ਜਾ ਰਹੇ ਧਾਰਮਿਕ ਕਾਰਜ ਸੰਗਤਾਂ ਦੇ ਲਈ ਪ੍ਰੇਰਨਾ ਦਾ ਸਰੋਤ ਬਣ ਚੁੱਕੇ ਹਨ। ਇਸ ਤੋਂ ਪਹਿਲਾਂ ਗੁਰਪੁਰਵਾਸੀ ਸ੍ਰ.ਜਗਤ ਸਿੰਘ ਭਾਟੀਆ, ਮਾਤਾ ਸਵਰਨ ਕੌਰ ਤੇ ਸ੍ਰ.ਮੋਹਿੰਦਰਪਾਲ ਸਿੰਘ ਭਾਟੀਆ ਦੀ ਮਿੱਠੀ ਤੇ ਪਿਆਰੀ ਯਾਦ ਨੂੰ ਸਮਰਪਿਤ ਆਯੋਜਿਤ ਕੀਤੇ ਗਏ ਤੀਜੇ ਅੰਮ੍ਰਿਤ ਸਾਗਰ ਅਰਦਾਸ ਸਮਾਗਮ ਅੰਦਰ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਗੁਰਸ਼ਰਨ ਸਿੰਘ ਜੀ ਲੁਧਿਆਣੇ ਵਾਲੇ, ਭਾਈ ਗਗਨਦੀਪ ਸਿੰਘ ਜੀ ਲਖਨਊ ਵਾਲਿਆਂ ਸਮੇਤ ਕਈ ਪ੍ਰਮੁੱਖ ਕੀਰਤਨੀ ਜੱਥਿਆਂ ਨੇ ਆਪਣੀਆਂ ਹਾਜ਼ਰੀਆਂ ਭਰਕੇ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਇਆ। ਸਮਾਗਮ ਦੀ ਸਮਾਪਤੀ ਉਪਰੰਤ ਗੁਰਦੁਆਰਾ ਸ਼੍ਰੀ ਗੁਰੂ ਕਲਗੀਧਰ ਸਿੰਘ ਸਭਾ ਲੁਧਿਆਣਾ ਦੇ ਪ੍ਰਧਾਨ ਸ੍ਰ.ਗੁਰਮੀਤ ਸਿੰਘ , ਸ੍ਰ. ਜਰਨੈਲ ਸਿੰਘ ਜਨਰਲ ਸਕੱਤਰ ,ਸ੍ਰ.ਤਜਿੰਦਰਪਾਲ ਸਿੰਘ ਮੀਤ ਸਕੱਤਰ ਸਮੇਤ ਪ੍ਰਮੁੱਖ ਅਹੁਦੇਦਾਰਾਂ ਗੁਰਚਰਨ ਸਿੰਘ ਚੰਨ , ਭੁਪਿੰਦਰਪਾਲ ਸਿੰਘ ਧਵਨ, ਦਰਸ਼ਨ ਸਿੰਘ ਨੇ ਗੁਰਮਤਿ ਸਮਾਗਮ ਵਿੱਚ ਪੁੱਜੀਆਂ ਸਮੂਹ ਸੰਗਤਾਂ ਦਾ ਧੰਨਵਾਦ ਪ੍ਰਗਟ ਕੀਤਾ ਅਤੇ ਜੈਕਾਰਿਆਂ ਦੀ ਗੂੰਜ ਵਿੱਚ ਸਮੂਹ ਕੀਰਤਨੀ ਜੱਥਿਆਂ ਦੇ ਮੈਬਰਾਂ ਸਮੇਤ ਅੰਮ੍ਰਿਤ ਸਾਗਰ ਪ੍ਰੀਵਾਰ ਦੇ ਪ੍ਰਮੁੱਖ ਮੈਬਰਾਂ ਸ੍ਰ.ਬਲਬੀਰ ਸਿੰਘ ਭਾਟੀਆ ਤੇ ਸ੍ਰ.ਕਰਨਪ੍ਰੀਤ ਸਿੰਘ ਭਾਟੀਆ,ਅਮਰਜੀਤ ਸਿੰਘ ਭਾਟੀਆ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਕੀਤਾ। ਅਰਦਾਸ ਸਮਾਗਮ ਦੌਰਾਨ ਸੁਰਿੰਦਰ ਸਿੰਘ ਭਾਟੀਆ, ਨਵਤੇਜ ਸਿੰਘ, ਰਘਬੀਰ ਸਿੰਘ ਮੌੰਗਾ, ਨਰਿੰਦਰ ਸਿੰਘ ਸਲੂਜਾ, ਮਨਜੀਤ ਸਿੰਘ ਖਾਲਸਾ, ਡਾ.ਚਰਨਕਮਲ ਸਿੰਘ, ਜੋਗਿੰਦਰ ਸਿੰਘ ਸਲੂਜਾ, ਸੰਤੋਖ ਸਿੰਘ ਸਰਪੰਚ, ਗੁਰਿੰਦਰ ਗੁਰੀ, ਮਨਦੀਪ ਸਿੰਘ ਠੁਕਰਾਲ, ਰਣਜੀਤ ਸਿੰਘ ਭਾਟੀਆ, ਛਤਰਪਾਲ ਸਿੰਘ, ਜਤਿੰਦਰ ਸਿੰਘ ਸਭਰਵਾਲ, ਜਸਪਾਲ ਸਿੰਘ ਭਾਟੀਆ, ਰਣਜੀਤ ਸਿੰਘ ਮਲਹੋਤਰਾ, ਰਘਬੀਰ ਸਿੰਘ ਫੁੱਲਾਂਵਾਲ, ਭਾਈ ਵਰਿੰਦਰ ਸਿੰਘ ਨਿਰਮਾਣ, ਗੁਰਚਰਨ ਸਿੰਘ ਟੱਕਰ, ਦਵਿੰਦਰਪਾਲ ਸਿੰਘ, ਅਮਰਜੀਤ ਸੋਨੂ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।