ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿੱਚ 1 ਸਤੰਬਰ-2019 ਤੋਂ ਇਲੈਕਟੋਰਲ ਵੈਰੀਫਿਕੇਸ਼ਨ ਪ੍ਰੋਗਰਾਮ ਕੀਤਾ ਲਾਂਚ

ਵੈਰੀਫਿਕੇਸ਼ਨ ਵੋਟਰ ਹੈਲਪਲਾਈਨ ਮੋਬਾਇਲ ਐਪ, ਨੈਸ਼ਨਲ ਵੋਟਰ ਸਰਵਿਸ ਪੋਰਟਲ ਜਾ ਕਾਮਨ ਸਰਵਿਸ ਸੈਂਟਰ ਰਾਹੀਂ ਕੀਤੀ ਜਾ ਸਕਦਾ ਹੈ

ਲੁਧਿਆਣਾ, ਸਤੰਬਰ 2019 ( ਮਨਜਿੰਦਰ ਗਿੱਲ )-ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਵੱਲੋਂ ਅੱਜ ਬੱਚਤ ਭਵਨ ਵਿਖੇ ਇਲੈਕਟੋਰਲ ਵੈਰੀਫਿਕੇਸ਼ਨ ਪ੍ਰੋਗਰਾਮ ਲਾਂਚ ਕੀਤਾ। ਉਹਨਾਂ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 1 ਸਤੰਬਰ-2019 ਤੋਂ ਇਲੈਕਟੋਰਲ ਵੈਰੀਫਿਕੇਸ਼ਨ ਪ੍ਰ ਗਰਾਮ ਸ਼ੁਰੂ ਕੀਤਾ ਜਾ ਰਿਹਾ ਹੈ ਅਤੇ 1 ਸਤੰਬਰ ਤੋਂ 15 ਅਕਤੂਬਰ-2019 ਤੱਕ ਹਰੇਕ ਵੋਟਰ ਵੱਲੋਂ ਆਪਣੀ ਵੋਟ ਦੀ ਵੈਰੀਫਿਕੇਸ਼ਨ ਕੀਤੀ ਜਾਣੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਵੈਰੀਫਿਕੇਸ਼ਨ ਵੋਟਰ ਹੈਲਪਲਾਈਨ ਮੋਬਾਇਲ ਐਪ, ਨੈਸ਼ਨਲ ਵੋਟਰ ਸਰਵਿਸ ਪੋਰਟਲ ਜਾ ਕਾਮਨ ਸਰਵਿਸ ਸੈਂਟਰ ਰਾਹੀਂ ਕੀਤਾ ਜਾ ਸਕਦੀ ਹੈ ਅਤੇ ਵੋਟਰ ਵੈਰੀਫਾਈ ਕਰਨ ਸਮੇਂ ਇੰਡੀਅਨ ਪਾਸਪੋਰਟ, ਡਰਾਈਵਿੰਗ ਲਾਈਸੈਂਸ, ਅਧਾਰ ਕਾਰਡ, ਰਾਸ਼ਨ ਕਾਰਡ ਜਾਂ ਚੋਣ ਕਮਿਸ਼ਨ ਵੱਲੋਂ ਪ੍ਰਵਾਨਤ ਕੋਈ ਵੀ ਪਰੂਫ ਦੀ ਕਾਪੀ ਵਿੱਚੋਂ ਕੋਈ ਇੱਕ ਪਰੂਫ ਅਪਲੋਡ ਕੀਤਾ ਜਾ ਸਕਦਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜੇਕਰ ਵੈਰੀਫਿਕੇਸ਼ਨ ਕਰਨ ਸਮੇਂ ਕਿਸੇ ਵੀ ਵੋਟਰ ਨੇ ਵੇਰਵਿਆਂ ਵਿੱਚ ਕੋਈ ਸੋਧ ਕਰਨੀ ਹੈ ਤਾਂ ਫਾਰਮ ਨੰਬਰ 8, ਜੇਕਰ ਰਿਹਾਇਸ਼ ਨਾ ਹੋਣ ਜਾਂ ਮੌਤ ਹੋਣ ਕਾਰਨ ਵੋਟ ਕੱਟਣ ਦੀ ਲੋੜ ਹੈ ਤਾਂ ਫਾਰਮ ਨੰਬਰ 7 ਭਰਿਆ ਜਾਵੇ। ਉਹਨਾਂ ਦੱਸਿਆ ਕਿ ਜਿਹੜੇ ਨੌਜਵਾਨਾਂ ਦੀ ਉਮਰ 1 ਜਨਵਰੀ 2020 ਨੂੰ 18 ਸਾਲ ਦੀ ਹੋ ਜਾਵੇਗੀ ਅਤੇ ਉਹਨਾਂ ਨੇ ਆਪਣੇ ਆਪ ਨੂੰ ਅਜੇ ਤੱਕ ਰਜਿਸਟਰਡ ਨਹੀਂ ਕਰਵਾਇਆ ਤਾਂ ਉਹ ਨੈਸ਼ਨਲ ਵੋਟਰ ਸਰਵਿਸਜ਼ ਪੋਰਟਲ (www.nvps.}n) ਫਾਰਮ ਨੰਬਰ 6 ਆਨ ਲਾਈਨ ਭਰ ਕੇ ਅਪਲਾਈ ਕਰ ਸਕਦਾ ਹੈ। ਉਹਨਾਂ ਦੱਸਿਆ ਕਿ ਫਾਰਮ ਆਟੋਮੈਟਿਕ ਜਨਰੇਟ ਕਰਨ ਦੀ ਸੁਵਿਧਾ ਵੋਟਰ ਹੈਲਪਲਾਈਨ ਮੋਬਾਇਲ ਐਪ ਅਤੇ ਨੈਸ਼ਨਲ ਵੋਟਰ ਸਰਵਿਸ ਪੋਰਟਲ 'ਤੇ ਵੀ ਕਰਵਾਈ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬੂਥ ਲੈਵਲ ਅਫਸਰ ਮਿਤੀ 1 ਸਤੰਬਰ ਤੋਂ 15 ਅਕਤੂਬਰ ਤੱਕ ਆਮ ਲੋਕਾਂ ਵੱਲੋਂ ਦਿੱਤੇ ਵੇਰਵਿਆ ਦੀ ਘਰ-ਘਰ ਜਾ ਕੇ ਪੜਤਾਲ ਕਰਨਗੇ। ਉਹਨਾਂ ਦੱਸਿਆ ਕਿ ਜਿਨ੍ਹਾਂ ਵੋਟਰਾਂ ਵੇਰਵੇ ਨਹੀਂ ਦਿੱਤੇ ਜਾਣਗੇ, ਉਹਨਾਂ ਦੇ ਵੇਰਵੇ ਵੀ ਬੀ.ਐਲ.ਓ. ਵੱਲੋਂ ਪ੍ਰਾਪਤ ਕੀਤੇ ਜਾਣਗੇ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਬੂਥ ਲੈਵਲ ਅਫ਼ਸਰਾਂ ਨੂੰ ਪੂਰਾ ਸਹਿਯੋਗ ਦੇਣ ਤਾਂ ਜੋ ਪੜਤਾਲ ਦਾ ਕੰਮ ਸਹੀ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਜਗਰਾਂਓ ਸ਼੍ਰੀਮਤੀ ਨੀਰੂ ਕਤਿਆਲ ਗੁਪਤਾ ਅਤੇ ਜ਼ਿਲ੍ਹਾ ਚੋਣ ਅਫਸਰ ਸ਼੍ਰੀਮਤੀ ਅੰਜੂ ਬਾਲਾ ਵੀ ਹਾਜ਼ਰ ਸਨ।