ਲੋਕ ਸੇਵਾ ਸੋਸਾਇਟੀ ਵੱਲੋਂ ਡੇਂਗੂ ਦੇ ਪ੍ਰਕੋਪ ਤੋਂ ਬਚਾਉਣ ਲਈ ਫੌਗਿੰਗ ਦਾ ਕੰਮ ਸ਼ੁਰੂ ਕਰਵਾਇਆ

ਜਗਰਾਉ 28 ਅਕਤੂਬਰ (ਅਮਿਤਖੰਨਾ) ਲੋਕ ਸੇਵਾ ਸੋਸਾਇਟੀ ਜਗਰਾਉਂ ਵੱਲੋਂ ਸ਼ਹਿਰ ਵਾਸੀਆਂ ਨੂੰ ਮਲੇਰੀਆ ਅਤੇ ਡੇਂਗੂ ਦੇ ਪ੍ਰਕੋਪ ਤੋਂ ਬਚਾਉਣ ਲਈ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਫੌਗਿੰਗ ਦਾ ਕੰਮ ਅੱਜ ਸ਼ੁਰੂ ਕਰਵਾਇਆ| ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਜਗਰਾਓਂ ਵਿਖੇ ਫੌਗਿੰਗ ਦਾ ਕੰਮ ਸ਼ੁਰੂ ਕਰਨ ਸਮੇਂ ਸੁਸਾਇਟੀ ਦੇ ਚੇਅਰਮੈਨ ਗੁਲਸ਼ਨ ਅਰੋੜਾ, ਸਰਪ੍ਰਸਤ ਰਜਿੰਦਰ ਜੈਨ, ਪ੍ਰਧਾਨ ਕੰਵਲ ਕੱਕੜ, ਸੈਕਟਰੀ ਕੁਲਭੂਸ਼ਨ ਗੁਪਤਾ ਅਤੇ ਕੈਸ਼ੀਅਰ ਸੁਨੀਲ ਬਜਾਜ ਨੇ ਦੱਸਿਆ ਕਿ ਜਗਰਾਓਂ ਇਲਾਕਾ ਨਿਵਾਸੀਆਂ ਨੂੰ ਮਲੇਰੀਆ ਅਤੇ ਡੇਂਗੂ ਦੀ ਬਿਮਾਰੀ ਤੋਂ ਬਚਾਉਣ ਲਈ ਸਾਰੇ ਸ਼ਹਿਰ ਦੀਆਂ ਵਿੱਦਿਅਕ, ਧਾਰਮਿਕ ਸੰਸਥਾਵਾਂ ਸਮੇਤ ਪਬਲਿਕ ਥਾਵਾਂ ਅਤੇ ਮਹੱਲਿਆਂ ਵਿੱਚ ਫੌਗਿੰਗ ਦਾ ਕੰਮ ਸੁਸਾਇਟੀ ਵੱਲੋਂ ਗੁਰੂ ਆਸਰਾ ਚੈਰੀਟੇਬਲ ਟਰੱਸਟ ਦੇ ਸਹਿਯੋਗ ਨਾਲ ਕਰਵਾਉਣ ਦਾ ਕੰਮ ਅੱਜ ਸ਼ੁਰੂ ਹੋਇਆ ਹੈ| ਉਹਨਾਂ ਦੱਸਿਆ ਕਿ ਸੁਸਾਇਟੀ ਪਿਛਲੇ ਪੰਜ ਸਾਲਾਂ ਤੋਂ ਜਿੱਥੇ ਇਲਾਕਾ ਨਿਵਾਸੀਆਂ ਨੂੰ ਮਲੇਰੀਆ ਅਤੇ ਡੇਂਗੂ ਦੀ ਬਿਮਾਰੀ ਤੋਂ ਬਚਾਉਣ ਲਈ ਹਰ ਸਾਲ ਫੌਗਿੰਗ ਦਾ ਕੰਮ ਕਰਵਾਇਆ ਜਾਂਦਾ ਹੈ ਉੱਥੇ ਇਸ ਸਾਲ ਵੀ ਇਸ ਬਿਮਾਰੀ ਦੇ ਇਲਾਕੇ ਵਿੱਚ ਆਉਣ ਤੋਂ ਪਹਿਲਾਂ ਹੀ ਫੌਗਿੰਗ ਦਾ ਕੰਮ ਸ਼ੁਰੂ ਕੀਤਾ ਗਿਆ| ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਚਰਨਜੀਤ ਸਿੰਘ ਭੰਡਾਰੀ ਨੇ ਸੁਸਾਇਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਬਿਮਾਰੀ ਤੋਂ ਪਹਿਲਾਂ ਹੀ ਪਰਹੇਜ਼ ਦੇ ਤੌਰ ਤੇ ਫੌਗਿੰਗ ਕਰਾਉਣ ਦਾ ਕੰਮ ਅਤੀ ਸ਼ਲਾਘਾਯੋਗ ਹੈ| ਉਹਨਾਂ ਕਿਹਾ ਕਿ ਜਿਨ੍ਹਾਂ ਇਲਾਕਿਆਂ ਦੇ ਲੋਕਾਂ ਨੂੰ ਫੌਗਿੰਗ ਦੀ ਜ਼ਰੂਰਤ ਹੋਵੇ ਉਹ ਸੁਸਾਇਟੀ ਨਾਲ ਸੰਪਰਕ ਕਰ ਕੇ ਰੋਕਿੰਗ ਫ਼ਰੀ ਵਿੱਚ ਕਰਵਾ ਸਕਦਾ ਹੈ| ਇਸ ਮੌਕੇ ਗੁਰੂ ਆਸਰਾ ਚੈਰੀਟੇਬਲ ਟਰੱਸਟ ਦੇ ਪਰਮਵੀਰ ਸਿੰਘ ਮੋਤੀ ਸੁਖਰਾਜ ਸਿੰਘ, ਸੁਸਾਇਟੀ ਦੇ ਸੀਨੀਅਰ ਮੀਤ ਪ੍ਰਧਾਨ ਮਨੋਹਰ ਸਿੰਘ ਟੱਕਰ, ਪੀ ਆਰ ਓ ਸੁਖਦੇਵ ਗਰਗ, ਰਜਿੰਦਰ ਜੈਨ ਕਾਕਾ, ਪ੍ਰੇਮ ਬਾਂਸਲ, ਪਰਵੀਨ ਮਿੱਤਲ, ਮੁਕੇਸ਼ ਗੁਪਤਾ, ਅਨਿਲ ਮਲਹੋਤਰਾ, ਜਸਵੰਤ ਸਿੰਘ ਆਦਿ ਹਾਜ਼ਰ ਸਨ|