ਈਸਟਵੁੱਡ ਸਕੂਲ ਦੇ ਵਿਦਿਆਰਥੀਆਂ ਚੰਗਾ ਪ੍ਰਦਰਸ਼ਨ ਕਰਕੇ ਜਿੱਤੇ ਇਨਾਮ

ਮੁੱਲਾਂਪੁਰ ਦਾਖਾ 08 ਨਵੰਬਰ = (ਸਤਵਿੰਦਰ ਸਿੰਘ ਗਿੱਲ) ਜੀ.ਟੀ.ਬੀ. ਨੈਸ਼ਨਲ ਕਾਲਜ ਦਾਖਾ ਅਤੇ ਇਸ ਦੀ ਸਹਿਯੋਗੀ ਸੰਸਥਾ ਜੀ.ਟੀ.ਬੀ.-ਆਈ.ਐਮ.ਟੀ. ਨੇ ਹਾਲ ਹੀ ਵਿੱਚ ਅੰਤਰ-ਸਕੂਲ ਮੁਕਾਬਲੇ ਦਾ ਆਯੋਜਨ ਕੀਤਾ, ਜਿਸ ਵਿੱਚ ਈਸਟਵੁੱਡ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਪਹਿਲਾ ਸਥਾਨ ਹਾਸਲ ਕੀਤਾ। ਸਕੂਲ ਦੇ ਪ੍ਰਧਾਨ ਦਮਨਜੀਤ ਸਿੰਘ ਮੋਹੀ ਅਤੇ ਪ੍ਰਿੰਸੀਪਲ ਡਾ.ਅਮਨਦੀਪ ਕੌਰ ਬਖਸ਼ੀ ਨੇ ਬੱਚਿਆਂ ਨੂੰ ਵਧਾਈ ਦਿੱਤੀ।
            ਪਿ੍ਰ. ਬਖਸ਼ੀ ਨੇ ਦੱਸਿਆ ਕਿ ਸੁਮਿਤਦੀਪ ਕੌਰ ਨੇ ਸੋਲੇ ਨਾਚ ਦਾ ਬਹੁਤ ਵਧੀਆ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕੀਤਾ । ਤਨਬੀਰ ਕੌਰ ਨੇ ਅੰਗਰੇਜੀ ਲਿਖਾਈ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ। ਅਰਜਨ ਸ਼ਰਮਾ ਨੇਫੋਟੋਗ੍ਰਾਫੀ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ। ਕਲਾਜ਼ ਮੇਕਿੰਗ ਵਿੱਚ ਗੁਰਲੀਨ ਕੌਰਧਨੋਆ ਅਤੇ ਲਵਪ੍ਰੀਤ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਤੇਜਵੀਰ ਅਤੇ ਕਿਰਨ ਨੇ ਪੀ.ਪੀ.ਟੀ.ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ। ਹੇਮਲਤਾ, ਤਨਵੀ ਅਤੇ ਤਮੰਨਾ ਸ਼ਰਮਾ ਨੇ ਆਈ.ਟੀ. ਕੁਇਜ਼ ਵਿੱਚ ਤੀਜਾ ਸਥਾਨ ਹਾਸਲ ਕੀਤਾ। ਗੁਰਸੇਵਕ ਸਿੰਘ ਨੇ ਦਸਤਾਰ ਸਜਾਉਣ ਦੇ ਮੁਕਾਬਲੇ ਵਿੱਚ ਤੀਜਾ ਸਥਾਨ ਹਾਸਲ ਕੀਤਾੀ ਜਸਨੂਰ ਕੌਰ ਅਤੇ ਸਿਮਰਜੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ । ਈਸਟਵੁੱਡ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਓਵਰਆਲ ਰਨਰ-ਅੱਪ ਟਰਾਫੀਵੀ ਸਕੂਲ ਦੀ ਝੋਲੀ ਪਾਈ।
        ਸਕੂਲ ਪਹੁੰਚਣ ਤੇ ਸਕੂਲ ਪ੍ਰਧਾਨ ਦਮਨਜੀਤ ਸਿੰਘ ਮੋਹੀ, ਪ੍ਰਿੰਸੀਪਲ ਡਾ.ਅਮਨਦੀਪ ਕੌਰ ਬਖਸ਼ੀ ,ਸਮੂਹ ਸਟਾਫ ਅਤੇ ਵਿਦਿਆਰਥੀਆਂ ਨੇ ਜਿੱਤ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂਦਾ ਨਿੱਘਾ ਸਵਾਗਤ ਕੀਤਾ। ਸਕੂਲ ਪ੍ਰਧਾਨ ਦਮਨਜੀਤ ਸਿੰਘ ਮੋਹੀ ਨੇ ਬੱਚਿਆਂ ਨੂੰ ਵਧਾਈ ਦਿੰਦਿਆ ਕਿਹਾ ਕਿ ਬੱਚਿਆਂ ਨੂੰ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਵਿੱਚ ਹਿੱਸਾ ਲੈਂਦੇ ਰਹਿਣਾ ਚਾਹੀਦਾ ਹੈ । ਇਸ ਨਾਲ ਬੱਚਿਆਂ ਦੀ ਹੌਂਸਲਾ ਅਫ਼ਜਾਈ ਹੁੰਦੀ ਹੈ ਤੇ ਉਹਨਾਂ ਨੂੰ ਅੱਗੇ ਵਧਣ ਦੀ ਪ੍ਰੇਰਨਾ ਮਿਲਦੀ ਹੈ। ਸਕੂਲ ਦੇ ਪ੍ਰਿੰਸੀਪਲ ਡਾ.ਅਮਨਦੀਪ ਕੌਰ ਬਖ਼ਸ਼ੀ ਨੇ ਬੱਚਿਆਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਇਹਨਾਂ ਗਤੀਵਿਧੀਆਂ ਨਾਲ ਬੱਚਿਆਂ ਦੇ ਹੁਨਰ ਵਿੱਚ ਨਿਖ਼ਾਰ ਆਉਣ ਦੇ ਨਾਲ ਉਨ੍ਹਾਂ ਦਾ ਸਰੀਰਕ ਅਤੇ ਬੋਧਿਕ ਵਿਕਾਸ ਹੁੰਦਾ ਹੈ ਤੇ ਅੱਜ ਦੀ ਲੋੜ ਹੈ ’ ਬੱਚਿਆਂ ਨੂੰ ਸਮੇਂ ਦੇ ਹਾਣੀ ਬਣਾਉਣਾ ਜੋ ਕਿ ਇਹਨਾਂ ਗਤੀ ਵਿਧੀਆਂ ਸਦਕਾ ਹੀ ਸੰਭਵ ਹੈ।