You are here

ਵਿਧਾਇਕ ਬੱਗਾ ਵੱਲੋਂ  ਗਲੀਆਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ

ਲੁਧਿਆਣਾ, 9 ਨਵੰਬਰ (ਟੀ. ਕੇ. )- ਹਲਕਾ ਲੁਧਿਆਣਾ ਉਤਰੀ ਦੇ ਵਿਧਾਇਕ ਸ਼੍ਰੀ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 92 (ਪੁਰਾਣਾ 91) ਅਧੀਨ ਨਿਊ ਅਮਨ ਵਿਹਾਰ ਵਿਖੇ ਗਲੀਆਂ ਬਨਾਉਣ ਦੇ ਕੰਮ ਦਾ ਉਦਘਾਟਨ ਕੀਤਾ।

ਉਦਘਾਟਨ ਮੌਕੇ ਉਨ੍ਹਾਂ ਦੀ ਟੀਮ ਦੇ ਨਾਲ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਮੌਜੂਦ ਸਨ।
 
ਵਿਧਾਇਕ ਬੱਗਾ ਨੇ ਇਲਾਕਾ ਨਿਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਉਨ੍ਹਾਂ ਆਮ ਆਦਮੀ ਪਾਰਟੀ 'ਤੇ ਵਿਸ਼ਵਾਸ਼ ਕੀਤਾ ਹੈ ਅਤੇ ਹੁਣ ਉਨ੍ਹਾਂ ਦਾ ਵੀ ਫਰਜ਼ ਬਣਦਾ ਹੈ ਕਿ ਉਨ੍ਹਾਂ ਦਾ ਇਲਾਕਾ ਸਿਹਤ, ਸਿੱਖਿਆ ਤੇ ਵਿਕਾਸ ਪੱਖੋਂ ਬੁਲੰਦੀਆਂ 'ਤੇ ਪਹੁੰਚੇ। ਉਨ੍ਹਾਂ ਕਿਹਾ ਕਿ ਉਹ ਅਣਥੱਕ ਮਿਹਨਤ ਨਾਲ ਆਉਣ ਵਾਲੇ ਸਮੇ ਵਿੱਚ ਲੁਧਿਆਣਾ ਸ਼ਹਿਰ ਅਤੇ ਹਲਕੇ ਦੇ ਵਿਕਾਸ ਕਾਰਜ਼ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਗੇ ਅਤੇ ਲੋਕਾਂ ਦੀਆਂ ਆਸਾ 'ਤੇ ਪੂਰਾ ਉਤਰਨਗੇ।

ਉਨ੍ਹਾਂ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੁਧਿਆਣਾ ਸ਼ਹਿਰ ਨੂੰ ਵਧੀਆ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਔਕੜ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।