ਲੁਧਿਆਣਾ, 9 ਨਵੰਬਰ (ਟੀ. ਕੇ.) ਆਰੀਆ ਕਾਲਜ ਗਰਲਜ਼ ਸੈਕਸ਼ਨ ਵਿੱਚ ਦੀਵਾਲੀ ਦਾ ਮੇਲਾ ਧੂਮਧਾਮ ਨਾਲ ਮਨਾਇਆ ਗਿਆ। ਦੀਵਾਲੀ ਦੇ ਇਸ ਮੇਲੇ ਦੀ ਸ਼ੁਰੂਆਤ ਪਵਿੱਤਰ ਜੋਤ ਜਗਾਉਣ ਨਾਲ ਹੋਈ। ਇਸ ਮੌਕੇ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਮਨੋਰੰਜਕ ਪੇਸ਼ਕਾਰੀਆਂ ਦਿੱਤੀਆਂ। ਜਿਸ ਵਿੱਚ ਕ੍ਰਿਸ਼ਨ ਡਾਂਸ, ਗਰੁੱਪ ਡਾਂਸ ਅਤੇ ਮਾਡਲਿੰਗ ਵਿਸ਼ੇਸ਼ ਰਹੀ। ਦੀਵਾਲੀ ਮੇਲੇ ਦਾ ਮੁੱਖ ਆਕਰਸ਼ਣ ਵਿਦਿਆਰਥੀਆਂ ਵੱਲੋਂ ਲਗਾਏ ਗਏ ਵੱਖ-ਵੱਖ ਖਾਣ-ਪੀਣ ਦੇ ਸਟਾਲ ਸਨ। ਇਨ੍ਹਾਂ ਸਟਾਲਾਂ ਨੇ ਮੇਲੇ ਦੀ ਰੌਣਕ ਵਧਾ ਦਿੱਤੀ। ਵੱਖ-ਵੱਖ ਪੇਸ਼ਕਾਰੀਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀਆਂ ਵਿਦਿਆਰਥਣਾਂ ਨੂੰ
ਸਨਮਾਨਿਤ ਕੀਤਾ ਗਿਆ। ਬੀ.ਏ ਪਹਿਲੇ ਸਾਲ ਦੀ ਵਿਦਿਆਰਥਣ ਚਾਹਤ ਨੂੰ ਮਿਸ ਦੀਵਾ ਦਾ ਤਾਜ ਪਹਿਨਾਇਆ ਗਿਆ। ਆਰੀਆ ਕਾਲਜ ਪ੍ਰਬੰਧਕੀ ਕਮੇਟੀ ਦੇ ਸਕੱਤਰ ਡਾ.ਐਸ.ਐਮ.ਸ਼ਰਮਾ ਨੇ ਸਾਰਿਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਕਾਲਜ ਪਿ੍ੰਸੀਪਲ ਡਾ. ਸੁਕਸ਼ਮ ਆਹਲੂਵਾਲੀਆ ਨੇ ਵਿਦਿਆਰਥਣਾਂ ਦੇ ਕਲਾਤਮਕ ਹੁਨਰ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਅਜਿਹੇ ਸਮਾਗਮਾਂ 'ਚ ਭਾਗ ਲੈਣ ਲਈ ਪ੍ਰੇਰਿਤ ਕੀਤਾ | ਅੰਤ ਵਿੱਚ ਕਾਲਜ ਇੰਚਾਰਜ ਪ੍ਰਿੰਸੀਪਲ ਡਾ: ਮਮਤਾ ਕੋਹਲੀ ਨੇ ਵਿਦਿਆਰਥੀਆਂ ਨੂੰ ਦੀਵਾਲੀ ਦੀ ਮਹੱਤਤਾ ਬਾਰੇ ਦੱਸਿਆ ਅਤੇ ਉਨ੍ਹਾਂ ਨੂੰ ਆਪਣੀਆਂ ਸੱਭਿਆਚਾਰਕ ਕਦਰਾਂ-ਕੀਮਤਾਂ ਨੂੰ ਸੰਭਾਲਣ ਲਈ ਕਿਹਾ।