ਭਾਈ ਘਨ੍ਹਈਆ ਜੀ ਮਿਸ਼ਨ ਸੇਵਾ ਸੁਸਾਇਟੀ ਵੱਲੋਂ ਮਨੁੱਖਤਾ ਦੇ ਭਲੇ ਲਈ ਖੂਨਦਾਨ ਕੈਂਪ ਲਾਇਆ

ਖੂਨਦਾਨ ਕਰਕੇ ਹਾਰਟ ਵਰਗੀਆਂ ਅਨੇਕਾਂ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ- ਰਣਜੋਧ ਸਿੰਘ

ਲੁਧਿਆਣਾ (ਕਰਨੈਲ ਸਿੰਘ ਐੱਮ. ਏ.)ਭਾਈ ਘਨ੍ਹਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ) ਵਲੋਂ ਰਾਮਗੜੀਆ ਐਜ਼ੂਕੇਸ਼ਨਲ ਕੌਂਸਲ ਅਤੇ ਐਚ.ਡੀ.ਐਫ਼.ਸੀ ਬੈਂਕ ਦੇ ਸਹਿਯੋਗ ਨਾਲ ਭਾਈ ਘਨ੍ਹਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ) ਦੇ ਮੁੱਖ ਸੇਵਾਦਾਰ ਜਥੇ: ਤਰਨਜੀਤ ਸਿੰਘ ਨਿਮਾਣਾ ਦੀ ਅਗਵਾਈ ਹੇਠ 677ਵਾਂ ਮਹਾਨ ਖੂਨਦਾਨ ਕੈਂਪ ਰਾਮਗੜੀਆ ਸਕੂਲ ਵਿਖੇ ਲਗਾਇਆ ਗਿਆ। ਇਸ ਮਹਾਨ ਖੂਨਦਾਨ ਕੈਂਪ ਦਾ ਉਦਘਾਟਨ ਕਰਨ ਸਮੇਂ ਉਘੇ ਸਮਾਜ ਸੇਵੀ ਰਣਜੋਧ ਸਿੰਘ ਪ੍ਰਧਾਨ ਰਾਮਗੜ੍ਹੀਆ ਐਜ਼ੂਕੇਸ਼ਨਲ ਕੌਂਸਲ ਨੇ ਆਪ ਖੂਨ ਦਾਨ ਕਰਦਿਆਂ ਕਿਹਾ ਕਿ 18 ਤੋਂ 65 ਸਾਲ ਦੇ ਹਰੇਕ ਇਨਸਾਨ ਲਈ ਖੂਨਦਾਨ ਕਰਨਾ ਬਹੁਤ ਜ਼ਰੂਰੀ ਹੈ ਖੂਨਦਾਨ ਕਰਨ ਨਾਲ ਕੀਮਤੀ ਮਨੁੱਖੀ ਜ਼ਿੰਦਗੀਆਂ ਨੂੰ ਬਚਾਇਆ ਜਾ ਸਕਦਾ ਹੈ । ਖੂਨਦਾਨ ਕਰਨ ਤੋਂ ਬਾਅਦ ਖੂਨ ਦੀ ਜਾਂਚ ਫਰੀ ਹੋ ਜਾਂਦੀ ਹੈ ਅਤੇ ਹਾਰਟ ਵਰਗੀਆਂ ਅਨੇਕਾਂ ਹੋਰ ਵੱਡੀਆਂ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ ਇਸ ਮੌਕੇ ਤੇ ਪ੍ਰਿੰਸੀਪਲ ਗੁਰਨੇਕ ਸਿੰਘ ਦੀ ਅਗਵਾਈ ਹੇਠ ਰਾਮਗੜ੍ਹੀਆ ਸੀਨੀਅਰ ਸੈਕੰਡਰੀ ਸਕੂਲ ਦੀ ਕੌਮੀ ਸੇਵਾ ਯੋਜਨਾ ਇਕਾਈ ਦੇ ਵਲੰਟੀਅਰਾਂ ਅਤੇ ਸਕੂਲ ਦੇ ਐਚ.ਓ.ਡੀ ਕੁਲਵੰਤ,ਅਧਿਆਪਕ ਸ੍ਰ : ਗੁਰਮੀਤ ਸਿੰਘ ਮਦਨੀਪੁਰ ਅਤੇ ਪ੍ਰੋਗਰਾਮ ਅਫ਼ਸਰ ਸ੍ਰ: ਲਖਵੀਰ ਸਿੰਘ ਨੇ ਖ਼ੂਨਦਾਨ ਕਰਕੇ ਸਮਾਜ ਸੇਵਾ ਲਈ ਵੱਡਮੁਲਾ ਯੋਗਦਾਨ ਪਾਇਆ। ਖੂਨਦਾਨ ਕਰਨ ਵਾਲੇ ਦਾਨੀਆਂ ਨੂੰ ਪ੍ਰਮਾਣ ਪੱਤਰ ਅਤੇ ਸਨਮਾਨ ਚਿੰਨ ਭੇਂਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਤੇ ਹੀਰਕ ਚੋਪੜਾ ਨੇ ਦੱਸਿਆ ਖੂਨਦਾਨ ਕੈਂਪ ਵਿੱਚ ਬਲੱਡ ਦੀਪਕ ਹਸਪਤਾਲ ਦੀ ਟੀਮ ਦੇ ਨਿੱਘੇ ਸਹਿਯੋਗ ਨਾਲ ਇਕੱਤਰ ਕੀਤਾ l