ਪੋਸਟਰ ਮੇਕਿੰਗ ਮੁਕਾਬਲੇ ਦੀ ਜੇਤੂ ਵਿਦਿਆਰਥਣ ਨੂੰ ਸਾਇਕਲ ਭੇਟ
ਲੁਧਿਆਣਾ, 15 ਨਵੰਬਰ (ਟੀ. ਕੇ.) ਪੰਜਾਬ ਸਰਕਾਰ ਸੂਬੇ ਵਿਚ ਖੇਡਾਂ ਦਾ ਪੱਧਰ ਉੱਚਾ ਚੁੱਕਣ ਲਈ ਹਰ ਸੰਭਵ ਯਤਨ ਜੁਟਾ ਰਹੀ ਹੈ। ਇਹ ਵਿਚਾਰ ਵਿਧਾਇਕਾ ਰਾਜਿੰਦਰਪਾਲ ਕੌਰ ਛੀਨਾ ਨੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਮਿਲਰਗੰਜ /ਢੋਲੇਵਾਲ ਵਿਚ ਪ੍ਰਿੰਸੀਪਲ ਹਰਦੀਪ ਕੌਰ ਦੀ ਅਗਵਾਈ ਹੇਠ ਕਰਵਾਏ ਗਏ ਇਕ ਛੋਟੇ ਜਿਹੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਪੋਸਟਰ ਮੇਕਿੰਗ ਮੁਕਾਬਲੇ ਵਿੱਚ ਜੇਤੂ ਰਹੀ ਵਿਦਿਆਰਥਣ ਮੁਸਕਾਨ ਮਸੀਹ ਨੂੰ ਸਾਇਕਲ ਭੇਟ ਕਰਦਿਆਂ ਪ੍ਰਗਟ ਕੀਤੇ। ਇਸ ਮੌਕੇ ਉਨ੍ਹਾਂ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਵਿਧਾਨ ਸਭਾ ਹਲਕਾ ਦੱਖਣੀ ਲੁਧਿਆਣਾ ਵਿਚ ਸਥਾਪਤ ਸਾਰੇ ਸਕੂਲ ਵਧੀਆ ਪ੍ਰਦਰਸ਼ਨ ਕਰ ਰਹੇ ਹਨ ਪਰ ਢੋਲੇਵਾਲ ਸਕੂਲ ਨੇ ਆਪਣੀ ਵੱਖਰੀ ਪਛਾਣ ਬਣਾਈ ਹੋਈ ਹੈ। ਇਸ ਮੌਕੇ ਉਨ੍ਹਾਂ ਲੋਕ ਭਲਾਈ ਜਾਗ੍ਰਿਤੀ ਮੰਚ ਦੇ ਪ੍ਰਧਾਨ ਨਿਸ਼ਾਨ ਸਿੰਘ ਸ਼ੇਰਗਿੱਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੰਚ ਵਲੋਂ ਅੱਜ ਉਨ੍ਹਾਂ ਦੇ ਹਲਕੇ ਵਿਚ ਪੈਂਦੇ ਸਕੂਲਾਂ ਵਿੱਚ ਖੇਡਾਂ ਦਾ ਪੱਧਰ ਉੱਚਾ ਚੁੱਕਣ ਲਈ ਉਨ੍ਹਾਂ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣ ਵਾਅਦਾ ਕੀਤਾ ਹੈ। ਇਸ ਮੌਕੇ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਹਲਕੇ ਵਿਚ ਲੋਕਾਂ ਨੂੰ ਰੋਜ਼ਗਾਰ ਦੇਣ ਲਈ ਸਕਿੱਲ ਸੈਂਟਰ ਸਥਾਪਤ ਕੀਤਾ ਗਿਆ, ਜੋ ਨੌਜਵਾਨਾਂ ਨੂੰ ਕਿੱਤਾ ਮੁਖੀ ਕੋਰਸਾਂ ਬਾਰੇ ਸਿਖਲਾਈ ਦੇਣ ਲਈ ਕੰਮ ਕਰੇਗਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਹਰਪ੍ਰੀਤ ਸਿੰਘ ਛੀਨਾ ਨੇ ਕਿਹਾ ਕਿ ਪੰਜਾਬ ਸਰਕਾਰ ਸਕੂਲਾਂ ਦੀ ਬਿਹਤਰੀ ਲਈ ਪੈਸੇ ਦੀ ਕੋਈ ਵੀ ਕਮੀ ਨਹੀਂ ਆਉਣ ਦੇਵੇਗੀ। ਇਸ ਮੌਕੇ ਪ੍ਰਿੰਸੀਪਲ ਹਰਦੀਪ ਕੌਰ ਵਲੋਂ ਵਿਧਾਇਕਾ ਸ੍ਰੀਮਤੀ ਛੀਨਾ ਸਮੇਤ ਬਾਹਰੋਂ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਮੰਚ ਦੇ ਪ੍ਰਧਾਨ ਨਿਸ਼ਾਨ ਸਿੰਘ ਸ਼ੇਰਗਿੱਲ, ਡਾ ਸਰਦੂਲ ਸਿੰਘ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਮਨਦੀਪ ਸਿੰਘ ਛੀਨਾ, ਸਟੇਟ ਅਵਾਰਡੀ ਸੁਖਦੇਵ ਸਿੰਘ, ਸੀਨੀਅਰ ਲੈਕਚਰਾਰ ਸ਼ਾਲੂ ਬਾਂਸਲ, ਸੁਖਵਿੰਦਰ ਕੌਰ, ਰੌਸ਼ਨੀ ਕੌੜਾ, ਕਿਰਨਜੀਤ ਕੌਰ, ਪੁਨੀਤ ਕੁਮਾਰ, ਹਰਮੇਸ਼ ਕੁਮਾਰ, ਚੰਨਪ੍ਰੀਤ ਸਿੰਘ, ਮਨਪ੍ਰੀਤ ਕੌਰ, ਪ੍ਰਭਜੋਤ ਸਿੰਘ, ਬਲਰਾਜ ਸਿੰਘ ਤੋਂ ਇਲਾਵਾ ਤਰੱਕੀ ਲਾਲ ਅਤੇ ਚੇਤਨ ਵੀ ਹਾਜ਼ਰ ਸਨ।ਇਥੇ ਵਰਨਣਯੋਗ ਹੈ ਕਿ ਪਿਛਲੇ ਦਿਨੀਂ ਨਸ਼ਿਆਂ ਵਿਰੁੱਧ ਸਮਾਜ ਵਿਚ ਜਾਗਰੂਕਤਾ ਲਿਆਉਣ ਲਈ ਪੋਸਟਰ ਮੇਕਿੰਗ ਮੁਕਾਬਲੇ ਕਰਵਾਉਣ ਲਈ ਜਿਲ੍ਹਾ ਪੁਲਿਸ ਪ੍ਰਸ਼ਾਸਨ ਵਲੋਂ ਪੁਲਿਸ ਲਾਈਨ ਲੁਧਿਆਣਾ ਵਿਚ ਇਕ ਪ੍ਰੋਗਰਾਮ ਕਰਵਾਇਆ ਗਿਆ ਸੀ, ਦੇ ਦੌਰਾਨ ਉਕਤ ਵਿਦਿਆਰਥਣ ਨੇ ਪਹਿਲਾ ਸਥਾਨ ਹਾਸਲ ਕੀਤਾ ਸੀ।