ਪੁਲਿਸ ਜਿਲਾ ਲੁਧਿਆਣਾ ਦਿਹਾਤੀ ਨੇ ਪਰਾਲੀ ਨੂੰ ਅੱਗ ਲਾ ਕੇ ਸਾੜਨ ਵਾਲੇ ਕਿਸਾਨਾਂ ਖਿਲਾਫ 37 ਮੁਕਦਮੇ ਦਰਜਕੀਤੇ ਅਤੇ 306 ਕੇਸਾਂ ਵਿੱਚ ਪੁਲਿਸ ਨੇ 7 ਲੱਖ 79 ਹਜਾਰ ਰੁਪਏ ਦਾ ਜੁਰਮਾਨਾ ਕੀਤਾ

ਸੁਪਰੀਮ ਕੋਰਟ ਦੀ ਝਾੜ ਤੋਂ ਬਾਅਦ ਹਰਕਤ ਵਿੱਚ ਆਇਆ ਸਿਵਲ ਅਤੇ ਪੁਲਿਸ ਪ੍ਰਸ਼ਾਸਨ
ਪਰਾਲੀ ਨੂੰ ਅੱਗ ਲਾਉਣ ਵਾਲੇ ਸੂਬੇ ਭਰ  891 ਕਿਸਾਨਾਂ ਤੇ ਪੁਲਿਸ ਨੇ ਕੀਤਾ ਮਾਮਲਾ ਦਰਜ
ਪੰਜਾਬ ਪੁਲਿਸ ਨੇ 7310 ਕੇਸਾਂ ਵਿੱਚ ਕਿਸਾਨਾਂ ਨੂੰ ਕਰੀਬ 1 ਕਰੋੜ 52 ਲੱਖ 20 ਹਜ਼ਾਰ 500 ਰੁਪਏ ਦਾ ਕੀਤਾ ਜੁਰਮਾਨਾ - ਏਡੀਜੀਪੀ ਅਰਪਿਤ ਸ਼ੁਕਲਾ
ਜਗਰਾਉ , 18 ਨਵੰਬਰ(ਅਮਿਤਖੰਨਾ)
ਜਗਰਾਉਂ,ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਲਾਏ ਜਾਣ ਤੋਂ ਬਾਅਦ ਪੰਜਾਬ ਵਿੱਚ ਲਗਾਤਾਰ ਵੱਧ ਰਹੇ ਪ੍ਰਦੂਸ਼ਣ ਦੇ ਸਤਰ ਤੇ ਰੋਕ ਲਗਾਉਣ ਦੇ ਲਈ ਸੁਪਰੀਮ ਕੋਰਟ ਦੀ ਝਾੜ ਤੋਂ ਬਾਅਦ ਪੰਜਾਬ ਦਾ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਹਰਕਤ ਵਿੱਚ ਆ ਗਿਆ ਹੈ ਅਤੇ ਇਸੇ ਲੜੀ ਦੇ ਪਰਾਲੀ ਨੂੰ ਅੱਗ  ਲਗਾ ਕੇ ਸਾੜਨ ਵਾਲੇ ਕਿਸਾਨਾਂ ਖਿਲਾਫ ਪੁਲਿਸ ਪ੍ਰਸ਼ਾਸਨ ਵੱਲੋਂ ਸੂਬੇ ਭਰ ਵਿੱਚ ਕਾਰਵਾਈ ਕਰਦਿਆਂ ਹੋਇਆਂ ਸੂਬੇ ਭਰ ਦੇ 891 ਕਿਸਾਨਾਂ ਦੇ ਖਿਲਾਫ ਮੁਕਦਮੇ ਦਰਜ ਕੀਤੇ ਹਨ ਅਤੇ 7310 ਕੇਸਾਂ ਵਿੱਚ ਪੁਲਿਸ ਨੇ ਪਰਾਲੀ ਨੂੰ ਅੱਗ ਲਾ ਕੇ ਸਾੜਨ ਵਾਲੇ ਕਿਸਾਨਾਂ ਨੂੰ  1 ਕਰੋੜ 52 ਲੱਖ 20 ਹਜ਼ਾਰ 500 ਰੁਪਏ ਦਾ ਜੁਰਮਾਨਾ ਕੀਤਾ ਹੈ ਇਹਨਾਂ ਗੱਲਾਂ ਦਾ ਪ੍ਰਗਟਾਵਾ ਜਗਰਾਉਂ ਐਸਐਸਪੀ ਦਫਤਰ ਵਿਖੇ ਰੱਖੀ ਗਈ ਪ੍ਰੈਸ ਵਾਰਤਾ ਦੌਰਾਨ ਪੰਜਾਬ ਪੁਲਿਸ ਦੇ ਏਡੀਜੀਪੀ ਅਰਪਿਤ ਸ਼ੁਕਲਾ ਵੱਲੋਂ ਕੀਤਾ ਗਿਆ। ਪ੍ਰੈਸ ਵਾਰਤਾ ਦੌਰਾਨ ਜਾਣਕਾਰੀ ਸਾਂਝੀ ਕਰਦਿਆਂ ਏਡੀਜੀਪੀ ਸ਼ੁਕਲਾ ਨੇ ਕਿਹਾ ਕਿ ਅੱਜ ਉਹਨਾਂ ਦੀ ਜਗਰਾਉਂ ਵਿਖੇ ਆਮਦ ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਸੂਬੇ ਭਰ ਵਿੱਚ ਪਰਾਲੀ ਨੂੰ ਅੱਗ ਨਾ ਲਾਏ ਜਾਣ ਦੇ ਸਬੰਧੀ ਗਤੀਵਿਧੀਆਂ ਦਾ ਨਿਰੀਖਣ ਕਰਨਾ ਹੈ ਜਿਸ ਦੇ ਚਲਦਿਆਂ ਅੱਜ ਉਹਨਾਂ ਵੱਲੋਂ ਪੁਲਿਸ ਜਿਲਾ ਲੁਧਿਆਣਾ ਦਿਹਾਤੀ ਦੇ ਐਸਐਸਪੀ ਨਵਨੀਤ ਸਿੰਘ ਬੈਂਸ ਅਤੇ ਬਾਕੀ ਪੁਲਿਸ ਅਧਿਕਾਰੀਆਂ ਦੇ ਨਾਲ ਬੈਠਕ ਕਰਕੇ ਪੁਲਿਸ ਜਿਲਾ ਲੁਧਿਆਣਾ ਦਿਹਾਤੀ ਦੇ ਅਧੀਨ  ਪੈਂਦੇ ਖੇਤਰਾਂ ਵਿੱਚ ਪੁਲਿਸ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦੀ ਜਾਣਕਾਰੀ ਹਾਸਿਲ ਕਰਨਾ ਹੈ। ਉਹਨਾਂ ਕਿਹਾ ਕਿ ਪੁਲਿਸ ਦਾ ਮੰਤਵ ਹੈ ਕਿ ਪੁਲਿਸ ਅਧਿਕਾਰੀ ਅਤੇ ਕਰਮਚਾਰੀ ਪਰਾਲੀ ਨੂੰ ਅੱਗ ਲਾ ਕੇ ਸਾੜਨ ਵਾਲੇ ਕਿਸਾਨਾਂ ਨਾਲ ਰਾਬਤਾ ਕਾਇਮ ਕਰਕੇ ਉਹਨਾਂ ਨੂੰ ਸਮਝਾਉਣ ਕੀ ਜਿੱਥੇ ਪਰਾਲੀ ਨੂੰ ਅੱਗ ਲਾ ਕੇ ਸਾੜਨ ਨਾਲ ਉਹਨਾਂ ਦੀ ਜਮੀਨ ਉੱਪਰ ਵੀ ਇਸਦਾ ਬੁਰਾ ਅਸਰ ਪੈਂਦਾ ਉਥੇ ਦੂਜੇ ਪਾਸੇ ਪ੍ਰਦੂਸ਼ਣ ਵੱਧ ਜਾਣ ਕਾਰਨ ਇਸ ਦਾ ਸਾਡੀ ਸਿਹਤ ਉੱਤੇ ਵੀ ਮਾੜਾ ਅਸਰ ਪੈਂਦਾ ਹੈ ਅਤੇ ਪਰਾਲੀ ਨੂੰ ਅੱਗ ਲਾ ਕੇ ਸਾੜਨ ਨਾਲ ਫੈਲਿਆ ਧੂਆਂ ਅਨੇਕਾਂ ਤਰ੍ਹਾਂ ਦੀਆਂ ਬਿਮਾਰੀਆਂ ਦੀ ਵਜਹਾ ਬਣਦਾ ਹੈ। ਉਹਨਾਂ ਕਿਹਾ ਕਿ ਜੇਕਰ ਫਿਰ ਵੀ ਕਿਸਾਨਾਂ ਵੱਲੋਂ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਗੱਲ ਨਾ ਮੰਨ ਕੇ ਪਰਾਲੀ ਨੂੰ ਅੱਗ ਲਾਈ ਜਾਂਦੀ ਹੈ ਤਾਂ ਪੁਲਿਸ ਪ੍ਰਸ਼ਾਸਨ ਵੱਲੋਂ ਉਹਨਾਂ ਕਿਸਾਨਾਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਉਹਨਾਂ ਕਿਹਾ ਕਿ ਪੰਜਾਬ ਪੁਲਿਸ ਦਾ ਮੁੱਖ ਮੰਤਵ  ਸੁਪਰੀਮ ਕੋਰਟ ਦੀਆਂ ਹਦਾਇਤਾਂ ਦੀ ਇਨ ਭਿੰਨ ਪਾਲਣਾ ਕਰਨਾ ਹੈ। ਉਹਨਾਂ ਕਿਹਾ ਕਿ ਪੰਜਾਬ ਪੁਲਿਸ ਸੁਪਰੀਮ ਕੋਰਟ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਲਈ ਪੂਰੀ ਤਰ੍ਹਾਂ ਵਚਨਵੱਧ ਹੈ ਅਤੇ ਇਸੇ ਲੜੀ ਦੇ ਤਹਿਤ ਪੰਜਾਬ ਪੁਲਿਸ ਵੱਲੋਂ ਬੀਤੀ 7 ਤਰੀਕ ਤੱਕ ਪਰਾਲੀ ਨੂੰ ਅੱਗ ਲਾ ਕੇ ਸਾੜਨ ਵਾਲੇ ਕਿਸਾਨਾਂ ਖਿਲਾਫ ਕਾਰਵਾਈ ਕਰਦਿਆਂ ਹੋਇਆਂ ਸੂਬੇ ਭਰ ਵਿੱਚ 891 ਮਾਮਲੇ ਦਰਜ ਕੀਤੇ ਕਰਨ ਦੇ ਨਾਲ ਨਾਲ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ ਕਿਸਾਨਾਂ ਖਿਲਾਫ ਕਾਰਵਾਈ ਕਰਦਿਆਂ 7310 ਕੇਸਾਂ ਵਿੱਚ ਪੁਲਿਸ ਨੇ ਪਰਾਲੀ ਨੂੰ ਅੱਗ ਲਾ ਕੇ ਸਾੜਨ ਵਾਲੇ ਕਿਸਾਨਾਂ  1 ਕਰੋੜ 52 ਲੱਖ 20 ਹਜ਼ਾਰ 500 ਰੁਪਏ ਦਾ ਜੁਰਮਾਨਾ ਵੀ ਕੀਤਾ ਹੈ। ਉਹਨਾਂ ਦੱਸਿਆ ਕਿ ਇਸੇ ਲੜੀ ਦੇ ਤਹਿਤ ਪੁਲਿਸ ਜਿਲਾ ਲੁਧਿਆਣਾ ਦਿਹਾਤੀ ਨੇ ਪਰਾਲੀ ਨੂੰ ਅੱਗ ਲਾ ਕੇ ਸਾੜਨ ਵਾਲੇ ਕਿਸਾਨਾਂ ਖਿਲਾਫ ਕਾਰਵਾਈ ਕਰਦਿਆਂ 37 ਮੁਕਦਮੇ ਦਰਜ ਕੀਤੇ ਗਏ ਹਨ ਅਤੇ 306 ਕੇਸਾਂ ਵਿੱਚ ਪੁਲਿਸ ਨੇ 7 ਲੱਖ 79 ਹਜਾਰ ਰੁਪਏ ਦਾ ਜੁਰਮਾਨਾ ਕੀਤਾ। ਉਹਨਾਂ ਕਿਹਾ ਕਿ ਪੰਜਾਬ ਪੁਲਿਸ ਨੇ ਪਰਾਲੀ ਨੂੰ ਅੱਗ ਲਾ ਕੇ ਸਾੜਨ ਵਾਲੇ ਕਿਸਾਨਾਂ ਉਪਰ ਆਪਣੀ ਪੈਣੀ ਨਜ਼ਰ ਰੱਖਣ ਲਈ 1072 ਇਸ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਹਨ। ਉਹਨਾਂ ਕਿਹਾ ਕਿ ਪੰਜਾਬ ਪੁਲਿਸ ਦੇ ਗੌਰਵ ਯਾਦਵ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਪੁਲਿਸ ਵੱਲੋਂ ਪੰਜਾਬ ਭਰ ਦੇ ਵੱਖ-ਵੱਖ ਪਿੰਡਾਂ ਦੇ ਕਿਸਾਨ ਆਗੂਆਂ ਸਰਪੰਚਾਂ ਪੰਚਾਂ ਅਤੇ ਕਿਸਾਨਾਂ ਨਾਲ ਰਾਬਤਾ ਕਾਇਮ ਕਰਕੇ ਵੀ ਪਰਾਲੀ ਨੂੰ ਅੱਗ ਲਾ ਕੇ ਨਾ ਸਾੜੇ ਜਾਣ ਦਾ ਹੱਲ ਕਰਨ ਲਈ ਵਿਸ਼ੇਸ਼ ਬੈਠਕਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਪਰਾਲੀ ਨੂੰ ਅੱਗ ਲਾ ਕੇ ਸਾੜੇ ਜਾਣ ਨਾਲ ਪੰਜਾਬ ਵਿੱਚ ਲਗਾਤਾਰ ਵੱਧ ਰਹੇ ਪ੍ਰਦੂਸ਼ਣ ਦੇ ਠੀਕ ਕੀਤਾ ਜਾ ਸਕੇ। ਇਸ ਮੌਕੇ ਐਸਐਸਪੀ ਨਵਨੀਤ ਸਿੰਘ ਬੈਂਸ, ਐਸਪੀ ਮਨਵਿੰਦਰ ਬੀਰ ਸਿੰਘ ,ਡੀਐਸਪੀ ਸਤਵਿੰਦਰ ਸਿੰਘ ਵਿਰਕ, ਡੀਐਸਪੀ ਐਚ ਹਰਦੀਪ ਸਿੰਘ ਚੀਮਾ ਵੱਖ-ਵੱਖ ਥਾਣਿਆਂ ਦੇ ਥਾਣਾ ਮੁਖੀ ਅਤੇ ਅਧਿਕਾਰੀ ਮੌਜੂਦ ਰਹੇ।