ਐਸ.ਜੀ.ਪੀ.ਸੀ. ਚੋਣਾਂ ਸਬੰਧੀ ਗੁਰਦੁਆਰਾ ਬੋਰਡ ਚੋਣ ਹਲਕਿਆਂ 'ਚ ਵੋਟਰ ਸੂਚੀ ਦੀ ਤਿਆਰੀ ਸਬੰਧੀ ਨਵੇਂ ਨਿਰਦੇਸ਼ ਜਾਰੀ

 ਹੁਣ 29 ਫਰਵਰੀ ਤੱਕ ਹੋਵੇਗੀ ਵੋਟਰ ਰਜਿਸਟਰੇਸ਼ਨ - ਜ਼ਿਲ੍ਹਾ ਚੋਣ ਅਫ਼ਸਰ
ਲੁਧਿਆਣਾ, 24 ਨਵੰਬਰ (ਟੀ. ਕੇ. ) -
ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ ਪੰਜ਼ਾਂਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਗੁਰਦੁਆਰਾ ਬੋਰਡ ਚੋਣ ਹਲਕਿਆਂ ਵਿੱਚ ਵੋਟਰ ਸੂਚੀ ਦੀ ਤਿਆਰੀ ਸਬੰਧੀ ਰੀ-ਸ਼ਡਿਊਲ ਜਾਰੀ ਕੀਤਾ ਹੈ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣਾਂ ਦੀ ਵੋਟਰ ਸੂਚੀ ਦੀ ਤਿਆਰੀ ਲਈ ਰੀ-ਸ਼ੈਡਿਊਲ ਤਹਿਤ ਵੋਟਰ ਰਜਿਸਟ੍ਰੇਸ਼ਨ ਦਾ ਕੰਮ ਇਸ ਸਾਲ 21 ਅਕਤੂਬਰ  ਤੋਂ ਸ਼ੁਰੂ ਕੀਤਾ ਗਿਆ ਸੀ, ਜੋ ਅਗਲੇ ਸਾਲ 29 ਫਰਵਰੀ  ਤੱਕ ਜਾਰੀ ਰਹੇਗਾ।ਉਨ੍ਹਾਂ ਅੱਗੇ ਦੱਸਿਆ ਕਿ 21 ਮਾਰਚ 2024 ਨੂੰ ਮੁੱਢਲੀ ਵੋਟਰ ਸੂਚੀ ਪ੍ਰਕਾਸ਼ਨਾ ਕੀਤੀ ਜਾਵੇਗੀ ਅਤੇ ਦਾਅਵੇ ਅਤੇ ਇਤਰਾਜ ਦੀ ਪ੍ਰਾਪਤੀ ਦੀ ਅੰਤਿਮ ਮਿਤੀ 11 ਅਪ੍ਰੈਲ 2024 ਹੋਵੇਗੀ। ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਮਿਤੀ 03 ਮਈ 2024 ਨੂੰ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਲਈ ਵੋਟਰਾਂ ਦੀ ਰਜਿਸਟ੍ਰੇਸ਼ਨ, ਚੋਣ ਹਲਕੇ ਵਿੱਚੋ ਬਿਨੈਕਾਰਾ ਤੋਂ ਦਾਅਵੇ ਅਤੇ ਇਤਰਾਜ ਪ੍ਰਾਪਤ ਕਰਨ ਲਈ ਰਿਵਾਈਜਿੰਗ ਅਥਾਰਿਟੀ ਦੀ ਨਿਯੁਕਤੀ ਕੀਤੀ ਗਈ ਹੈ।

ਲੁਧਿਆਣਾ ਵਿੱਚ ਪੈਂਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੋਣ ਹਲਕੇ 63-ਖੰਨਾ ਲਈ ਉਪ ਮੰਡਲ ਮੈਜਿਸਟਰੇਟ (ਖੰਨਾ) ਰਿਵਾਈਜਿੰਗ ਅਥਾਰਿਟੀ ਹੋਣਗੇ ਜਦਕਿ 64-ਪਾਇਲ ਲਈ ਉਪ ਮੰਡਲ ਮੈਜਿਸਟਰੇਟ (ਪਾਇਲ), 65-ਦੋਰਾਹਾ ਲਈ ਰਿਜਨਲ ਟਰਾਂਸਪੋਰਟ ਅਥਾਰਿਟੀ, ਲੁਧਿਅਣਾ, 66-ਪੱਖੋਵਾਲ ਲਈ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ, ਲੁਧਿਆਣਾ,  67-ਰਾਏਕੋਟ ਲਈ ਤਹਿਸੀਲਦਾਰ, ਰਾਏਕੋਟ, 68-ਜਗਰਾਓਂ ਲਈ ਉਪ ਮੰਡਲ ਮੈਜਿਸਟਰੇਟ, ਜਗਰਾਓਂ, 69-ਸਿੱਧਵਾਂ ਬੇਟ ਲਈ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਲੁਧਿਆਣਾ, 70-ਮੁੱਲਾਪੁਰ ਦਾਖਾ ਲਈ ਜ਼ਿਲਾ ਮਾਲ ਅਫਸਰ, ਲੁਧਿਆਣਾ, 71-ਲੁਧਿਆਣਾ ਸ਼ਹਿਰੀ (ਦੱਖਣੀ) ਲਈ ਸੰਯੁਕਤ ਕਮਿਸ਼ਨਰ, (ਏ) ਨਗਰ ਨਿਗਮ, ਲੁਧਿਆਣਾ, 72-ਲੁਧਿਆਣਾ ਸ਼ਹਿਰੀ (ਪੱਛਮੀ) ਲਈ ਉਪ ਮੰਡਲ ਮੈਜਿਸਟਰੇਟ, ਲੁਧਿਆਣਾ (ਪਛੱਮੀ), 73-ਲੁਧਿਆਣਾ (ਉੱਤਰੀ) ਲਈ ਸੰਯੁਕਤ ਕਮਿਸ਼ਨਰ, (ਕੇ) ਨਗਰ ਨਿਗਮ, ਲੁਧਿਆਣਾ, 74-ਲੁਧਿਆਣਾ (ਦਿਹਾਤੀ) ਲਈ ਉਪ ਮੰਡਲ ਮੈਜਿਸਟਰੇਟ, ਲੁਧਿਆਣਾ (ਪੂਰਬੀ) ਅਤੇ 75-ਸਮਰਾਲਾ ਲਈ ਤਹਿਸੀਲਦਾਰ, ਸਮਰਾਲਾ ਰਿਵਾਈਜਿੰਗ ਅਥਾਰਿਟੀ ਹਨ।