ਆਰੀਆ ਕਾਲਜ  ਵਿਚ ਗੁਰਪੁਰਬ ਸ਼ਰਧਾ ਪੂਰਵਕ ਮਨਾਇਆ

ਲੁਧਿਆਣਾ, 24 ਨਵੰਬਰ (ਟੀ. ਕੇ.) ਆਰੀਆ ਕਾਲਜ ਗਰਲਜ਼  ਲੁਧਿਆਣਾ ਵਿਖੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਪੂਰਵਕ ਮਨਾਇਆ ਗਿਆ। ਇਸ ਮੌਕੇ ਪ੍ਰੋਗਰਾਮ ਦੇ ਸ਼ੁਰੂ ਵਿਚ ਸਮੂਹ ਸਟਾਫ ਮੈਂਬਰ ਅਤੇ ਵਿਦਿਆਰਥਣਾਂ ਵਲੋਂ ਸ਼੍ਰੀ ਜਪੁਜੀ ਸਾਹਿਬ ਜੀ ਦਾ ਪਾਠ ਕੀਤਾ ਗਿਆ ਜਦ ਕਿ ਸਰੀਰਕ ਸਿੱਖਿਆ ਦੇ ਅਧਿਆਪਕ ਸੁਖਚੈਨ ਸਿੰਘ  ਨੇ ਵਿਦਿਆਰਥਣਾਂ ਨੂੰ ਗੁਰੂ ਜੀ ਦੀਆਂ ਸਿੱਖਿਆਵਾਂ ਸੰਬੰਧੀ ਚਾਨਣਾ ਪਾਇਆ। ਇਸ ਮੌਕੇ 
ਕਾਲਜ ਪ੍ਰਬੰਧਕ ਕਮੇਟੀ ਦੇ ਸਕੱਤਰ ਡਾ: ਐਸ.ਐਮ.ਸ਼ਰਮਾ ਨੇ ਗੁਰਪੁਰਬ ਦੀਆਂ ਸਾਰਿਆਂ ਨੂੰ ਵਧਾਈ ਦਿੱਤੀ। ਇਸ ਮੌਕੇ ਪ੍ਰਿੰਸੀਪਲ ਡਾ ਸੂਕਸ਼ਮ ਆਹਲੂਵਾਲੀਆ ਨੇ ਵਿਦਿਆਰਥਣਾਂ ਨੂੰ ਗੁਰੂ ਜੀ ਦੀਆਂ ਸਿੱਖਿਆਵਾਂ ਨੂੰ ਜੀਵਨ ਵਿੱਚ ਢਾਲਣ ਲਈ ਪ੍ਰੇਰਿਤ ਕੀਤਾ। ਇੰਚਾਰਜ-ਪ੍ਰਿੰਸੀਪਲ ਡਾ. ਮਮਤਾ ਕੋਹਲੀ ਨੇ ਗੁਰਪੁਰਬ ਦੀ ਵਧਾਈ ਦਿੰਦਿਆਂ ਵਿਦਿਆਰਥਣਾਂ ਨੂੰ ਗੁਰੂ ਜੀ ਦੇ ਸਿਧਾਂਤਾਂ ਅਨੁਸਾਰ ਜੀਵਨ ਜਿਊਣ ਦੀ ਸਿੱਖਿਆ ਦਿੱਤੀ ਉਨ੍ਹਾਂ ਕਿਹਾ ਕਿ  ਗੁਰੂ ਜੀ ਦੇ ਸਿਧਾਂਤ ਜੀਵਨ  ਨੂੰ ਸੇਧ ਦਿੰਦੇ ਹਨ। ਇਸ ਮੌਕੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ ।ਅੰਤ ਵਿਚ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ ਅਤੇ ਕੜਾਹ ਪ੍ਰਸ਼ਾਦਿ ਵਰਤਾਇਆ ਗਿਆ।