ਬੀ. ਬੀ. ਐੱਸ. ਬੀ. ਕਾਨਵੈਂਟ ਸਕੂਲ, ਸਿੱਧਵਾਂ ਬੇਟ, (ਜਗਰਾਂਉ) ਵਿਖੇ ਮਨਾਇਆ ਗਿਆ ਅਧਿਆਪਕ ਦਿਵਸ

ਜਗਰਾਉਂ,  ਸਤੰਬਰ 2019 -( ਮਨਜਿੰਦਰ ਗਿੱਲ )-

ਇਲਾਕੇ ਦੀ ਨਾਮਵਾਰ ਵਿਿਦਅਕ ਸੰਸਥਾ ਬੀ. ਬੀ. ਐੱਸ. ਬੀ. ਕਾਨਵੈਂਟ ਸਕੂਲ ਸਿਧਵਾਂ ਬੇਟ ਜੋ ਕਿ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਸਕੂਲ ਕੈਂਪਸ ਵਿਖੇ ਸਮੇਂ – ਸਮੇਂ ਤੇ ਵਿਿਦਅਕ, ਧਾਰਮਿਕ ਅਤੇ ਸਭਿਆਚਾਰਕ ਗਤੀਵਿਧੀਆਂ ਕਰਵਾਉਦੀ ਰਹਿੰਦੀ ਹੈ। ਇਸੇ ਲੜੀ ਤਹਿਤ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 'ਅਧਿਅਪਕ ਦਿਵਸ' ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ।

ਇਸ ਦੀ ਸ਼ੁਰੂਆਤ ਸਕੂਲ ਪ੍ਰਿੰਸੀਪਲ ਮੈਡਮ ਅਨੀਤਾ ਕੁਮਾਰੀ ਦੁਆਰਾ ਰੀਬਨ ਕਟਿੰਗ ਕਰਕੇ ਕੀਤੀ ਗਈ। ਸਭ ਤੋਂ ਪਹਿਲਾਂ ਸਮੂਹ ਮੈਨੇਜਮੈਂਟ ਵਲੋਂ ਜੋਤੀ ਪੂਜਨ ਕੀਤਾ ਗਿਆ ਅਤੇ ਫਿਰ ਅਧਿਆਪਕਾਂ ਦੁਆਰ ਅਏ ਹੋਏ ਮਹਿਮਾਨਾਂ ਨੂੰ 'ਜੀ ਆਇਆ' ਕਿਹਾ ਗਿਆ। ਇਸ ਦੇ ਨਾਲ ਹੀ ਡਾ. ਸ਼ਰਵਪੱਲੀ ਰਾਧਾਕ੍ਰਿਸ਼ਨਨ ਜੀ ਦੇ ਜੀਵਨ ਤੇ ਚਾਨਣ ਪਾਇਆ ਗਿਆ।

ਬਾਅਦ ਵਿੱਚ ਅਧਿਆਪਕਾਂ ਵੱਲੋਂ ਵੀ ਇਸ ਦਿਵਸ ਨਾਲ ਸਬੰਧਿਤ ਆਪਣੇ – ਆਪਣੇ ਵਿਚਾਰ ਪੇਸ਼ ਕੀਤੇ ਗਏ ਅਤੇ ਡਾ. ਰਾਧਾਕ੍ਰਿਸ਼ਨਨ ਜੀ ਦੇ ਜੀਵਨ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਦਿਵਸ ਨੂੰ ਹੋਰ ਵਧੀਆ ਅਤੇ ਮਨੋਰੰਜਕ ਬਨਾਉਣ ਲਈ ਅਧਿਆਪਕਾਂ ਵੱਲੋਂ ਸਕਿੱਟ, ਗੇਮਜ, ਡਾਂਸ ਅਤੇ ਭੰਗੜਾ ਵੀ ਪੇਸ਼ ਕੀਤਾ ਗਿਆ। ਬਾਅਦ ਵਿੱਚ ਪ੍ਰਿੰਸੀਪਲ ਮੈਡਮ ਅਤੇ ਸਮੂਹ ਮੈਨੇਜਮੈਂਟ ਵੱਲੋਂ ਅਧਿਆਪਕਾਂ ਦਾ ਸਨਮਾਨ ਵੀ ਕੀਤਾ ਗਿਆ।

ਆਪਣੇ ਭਾਸ਼ਣ ਵਿੱਚ ਸਕੂਲ ਪ੍ਰਿੰਸੀਪਲ ਮੈਡਮ ਅਨੀਤਾ ਕੁਮਾਰੀ ਦੁਆਰਾ ਅਧਿਆਪਕ ਦਿਵਸ ਦੀ ਮਹੱਤਤਾ ਤੋਂ ਸਭ ਨੂੰ ਜਾਣੂ ਕਰਵਾਇਆ ਗਿਆ ਅਤੇ ਇਸ ਦਿਵਸ ਦੀ ਬੱਚਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ ਗਈ, ਉਹਨਾਂ ਇਹ ਵੀ ਕਿਹਾ ਕਿ ਅਧਿਆਪਕਾਂ ਨੂੰ ਵਿਿਦਆਰਥੀਆਂ ਦੀ ਹਰ ਸਮੱਸਿਆਂ ਦਾ ਹੱਲ ਬੜੇ ਹੀ ਸਰਲ ਅਤੇ ਸਚੱੁਜੇ ਢੰਗ ਨਾਲ ਕਰਨਾ ਚਾਹੀਦਾ ਹੈ ਅਤੇ ਬੱਚਿਆਂ ਨੂੰ ਇਸ ਕਾਬਿਲ ਬਨਾਉਣਾ ਚਾਹੀਦਾ ਹੈ ਕਿ ਉਹ ਆਪਣੇ ਆਉਣ ਵਾਲੇ ਸਮੇਂ ਵਿੱਚ ਹਰ ਮੁਸ਼ਕਿਲ ਦਾ ਸਾਹਮਣਾ ਕਰ ਸਕਣ ਅਤੇ ਇੱਕ ਜਿੰਮੇਵਾਰ ਨਾਗਰਿਕ ਬਣ ਸਕਣ।

ਇਸ ਮੌਕੇ ਸਕੂਲ ਚੇਅਰਮੈਨ ਸ਼੍ਰੀ ਸਤੀਸ ਕਾਲੜਾ ਦੁਆਰਾ ਆਪਣੇ ਸੰਬੋਧਨੀ ਭਾਸ਼ਣ ਵਿੱਚ ਸਭ ਨੂੰ ਇਸ ਦਿਵਸ ਦੀਆਂ ਵਧਾਈਆਂ ਦਿੱਤੀਆਂ ਅਤੇ ਉਹਨਾਂ ਦੁਆਰਾ ਦਰਸਾਏ ਹੋਏ ਮਾਰਗ ਤੇ ਚੱਲਣ ਦੀ ਅਪੀਲ ਵੀ ਕੀਤੀ। ਉਨ੍ਹਾਂ ਇਹ ਵੀ ਦੱਸਿਆ ਕਿ ਕਿਸ ਤਰ੍ਹਾਂ ਇੱਕ ਅਧਿਆਪਕ ਇੱਕ ਉੱਚ ਕੋਟੀ ਦਾ ਵਿਦਵਾਨ ਅਤੇ ਫਿਰ ਦੇਸ਼ ਦਾ ਰਾਸ਼ਟਰਪਤੀ ਬਣਿਆ। ਇਸ ਕਰਕੇ ਹੀ ਉਨ੍ਹਾਂ ਦੇ ਜਨਮ ਦਿਨ ਨੂੰ ਪੂਰੇ ਭਾਰਤ ਵਿੱਚ ਅਧਿਆਪਕ ਦਿਵਸ ਦੇ ਤੌਰ ਤੇ ਮਨਾਇਆ ਜਾਂਦਾ ਹੈ।

ਅਖੀਰ ਵਿੱਚ ਸਮੂਹ ਮੈਨੇਜਮੈਂਟ ਜਿਸ ਵਿੱਚ ਚੇਅਰਮੈਨ ਸ਼੍ਰੀ ਸਤੀਸ ਕਾਲੜਾ ਜੀ, ਪ੍ਰਾਧਾਨ ਸ਼੍ਰੀ ਰਜਿੰਦਰ ਬਾਵਾ ਜੀ, ਵਾਈਸ ਚੇਅਰਮੈਨ ਸ਼੍ਰੀ ਹਰਕ੍ਰਿਸ਼ਨ ਭਗਵਾਨਦਾਸ ਬਾਵਾ ਜੀ, ਮੈਨੇਜਿੰਗ ਡਾਇਰੈਕਟਰ ਸ਼੍ਰੀ ਸ਼ਾਮ ਸੁੰਦਰ ਭਾਰਦਵਾਜ ਜੀ ਅਤੇ ਵਾਈਸ ਪ੍ਰੈਜ਼ੀਡੈਂਟ ਸ਼੍ਰੀ ਸਨੀ ਅਰੋੜਾ ਜੀ ਵੱੱਲੋਂ ਵੀ ਸਭ ਅਧਿਆਪਕਾਂ ਅਤੇ ਬੱਚਿਆਂ ਨੂੰ 'ਅਧਿਅਪਕ ਦਿਵਸ' ਦੀਆਂ ਮੁਬਾਰਕਾਂ ਦਿੱਤੀਆਂ ਗਈਆ। ਇਸ ਉਪਰੰਤ ਸਕੂਲ ਪ੍ਰਿੰਸੀਪਲ ਮੈਡਮ ਅਨੀਤਾ ਕੁਮਾਰੀ ਦੁਆਰਾ ਸਮੂਜ ਮੈਨੇਜਮੈਂਟ ਦਾ ਧੰਨਵਾਦ ਕੀਤਾ ਗਿਆ ਅਤੇ ਸਮੂਹ ਅਧਿਆਪਕਾਂ ਦੁਆਰਾ ਪ੍ਰਿੰਸੀਪਲ ਅਤੇ ਮੈਨੇਜਮੈਂਟ ਦਾ ਧੰਨਵਾਦ ਕੀਤਾ ਗਿਆ