ਲੁਧਿਆਣਾ 17 ਦਸੰਬਰ ( ਕਰਨੈਲ ਸਿੰਘ ਐੱਮ.ਏ.) ਸਾਕਾ ਸਰਹਿੰਦ ਅਤੇ ਸਾਕਾ ਫਤਿਹਗੜ੍ਹ ਸਾਹਿਬ ਦੇ ਸ਼ਹੀਦੀ ਦਿਹਾੜਿਆਂ ਨੂੰ ਮੁੱਖ ਰੱਖਦੇ ਹੋਏ ਜੱਥੇਦਾਰ ਜਗਤਾਰ ਸਿੰਘ ਦੀ ਅਗਵਾਈ ਵਿੱਚ ਸੰਗਤਾਂ ਸਿੱਖ ਇਤਿਹਾਸ ਨਾਲ ਜੁੜੇ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਨ ਲਈ ਵਿਧਾਨ ਸਭਾ ਹਲਕਾ ਦੱਖਣੀ ਅਧੀਨ ਪੈਂਦੇ ਢੋਲੇਵਾਲ ਤੋਂ ਅੰਮ੍ਰਿਤ ਵੇਲੇ ਬੱਸਾਂ ਰਾਹੀਂ ਰਵਾਨਾ ਹੋਏ। ਇਸ ਮੌਕੇ ਜਗਤਾਰ ਸਿੰਘ ਨੇ ਦੱਸਿਆ ਕਿ ਇਨ੍ਹਾਂ ਦਿਹਾੜਿਆਂ ਦੌਰਾਨ ਗੁਰੂ ਸਾਹਿਬ ਜੀ ਦੇ ਚਾਰ ਸਾਹਿਬਜ਼ਾਦੇ, ਮਾਤਾ ਗੁਜਰ ਕੌਰ ਅਤੇ ਬਹੁਤ ਸਾਰੇ ਗੁਰੂ ਦੇ ਲਾਡਲੇ ਸਿੰਘ ਸ਼ਹੀਦ ਹੋਏ। ਜਿਸ ਦੇ ਮੱਦੇਨਜ਼ਰ ਸੰਗਤਾਂ ਨੂੰ ਇਨ੍ਹਾਂ ਇਤਿਹਾਸਕ ਗੁਰਦੁਆਰਾ ਸਾਹਿਬ ਗੁਰਦੁਆਰਾ ਕਮਾ-ਮਾਸ਼ਕੀ, ਗੁਰਦੁਆਰਾ ਭੱਠਾ ਸਾਹਿਬ ਰੋਪੜ, ਗੰਗੂ ਪੰਡਤ ਦਾ ਘਰ, ਕੋਤਵਾਲੀ ਸਾਹਿਬ ਮੋਰਿੰਡਾ, ਫਤਿਹਗੜ੍ਹ ਸਾਹਿਬ, ਗੁਰਦੁਆਰਾ ਜੋਤੀ ਸਰੂਪ ਸਰਹਿੰਦ ਅਤੇ ਹੋਰ ਇਤਿਹਾਸਕ ਗੁਰਦੁਆਰਿਆਂ ਦੇ ਦਰਸ਼ਨ ਕਰਵਾਏ ਜਾਣਗੇ। ਇਸ ਮੌਕੇ ਜਗਤਾਰ ਸਿੰਘ, ਲਛਮਣ ਸਿੰਘ, ਬਲਵੰਤ ਸਿੰਘ, ਅਵਤਾਰ ਸਿੰਘ, ਕਰਨੈਲ ਸਿੰਘ, ਬਖਸ਼ੀਸ ਸਿੰਘ, ਤਰਨਜੀਤ ਸਿੰਘ, ਨਾਨਕ ਸਿੰਘ, ਬਲਦੇਵ ਸਿੰਘ, ਮਹਿੰਦਰ ਸਿੰਘ, ਚੰਦ ਸਿੰਘ, ਗੁਰਵਿੰਦਰ ਬਾਵਾ, ਤੇਜਿੰਦਰ ਸਿੰਘ ਭੈਣੀ, ਭਗਵੰਤ ਸਿੰਘ, ਵਚਿੱਤਰ ਸਿੰਘ, ਤਜਿੰਦਰ ਸਿੰਘ, ਕੁਲਵੰਤ ਕੌਰ, ਨੀਲਮ, ਸੁੱਖਪ੍ਰੀਤ ਕੌਰ, ਰੂਪ ਕੌਰ, ਕੁਲਵਿੰਦਰ ਕੌਰ, ਜਸਪ੍ਰੀਤ ਕੌਰ, ਹਰਜੀਤ ਕੌਰ, ਗੁਰਦੇਵ ਸਿੰਘ ਦੇਵਗਨ, ਪਵਨਜੀਤ ਸਿੰਘ, ਮਨਪ੍ਰੀਤ ਕੌਰ, ਕੁਲਦੀਪ ਕੌਰ, ਨਰਿੰਦਰ ਕੌਰ ਤੇ ਹੋਰ ਸੰਗਤਾਂ ਵੀ ਹਾਜ਼ਰ ਸਨ।
ਫੋਟੋ: ਯਾਤਰਾ ਲਈ ਰਵਾਨਾ ਹੋਣ ਸਮੇ ਜਗਤਾਰ ਸਿੰਘ, ਲਛਮਣ ਸਿੰਘ, ਬਲਵੰਤ ਸਿੰਘ, ਬਖਸ਼ੀਸ ਸਿੰਘ, ਤਰਨਜੀਤ ਸਿੰਘ, ਕੁਲਵੰਤ ਕੌਰ, ਸੁੱਖਪ੍ਰੀਤ ਕੌਰ, ਰੂਪ ਕੌਰ ਤੇ ਹੋਰ